- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
10 ਦਸੰਬਰ ਨੂੰ ਲੋਕਾਂ ਨੂੰ ਸਮਰਪਿਤ ਕੀਤੀ ਜਾਵੇਗੀ ਖੰਨਾ ਦੀ ਭਗਤ ਪੂਰਨ ਸਿੰਘ ਹੈਰੀਟੇਜ ਸਟਰੀਟ

* ਕੈਬਨਿਟ ਮੰਤਰੀ ਸੌਂਦ ਨੇ ਉਸਾਰੀ ਕਾਰਜਾਂ ਦਾ ਲਿਆ ਜਾਇਜ਼ਾ, ਅਧਿਕਾਰੀਆਂ ਨੂੰ ਬਾਕੀ ਕੰਮ ਜਲਦ ਮੁਕੰਮਲ ਕਰਨ ਦੇ ਦਿੱਤੇ ਨਿਰਦੇਸ਼
* ਵਪਾਰੀਆਂ ਤੇ ਸਥਾਨਕ ਵਸਨੀਕਾਂ ਦੀ ਆਰਥਿਕ ਤਰੱਕੀ ਲਈ ਪੰਜਾਬ ਸਰਕਾਰ ਵਚਨਬੱਧ : ਮੰਤਰੀ ਸੌਂਦ
ਪੀ 19 : ਗੱਲਬਾਤ ਕਰਦੇ ਹੋਏ ਕੈਬਨਿਟ ਮੰਤਰੀ ਤਰੁਣਪ੍ਰੀਤ ਸਿੰਘ ਸੌਂਦ ਨਾਲ ਜਤਿੰਦਰ ਪਾਠਕ, ਹਰੀਸ਼ ਗੁਪਤਾ, ਹਰਬੰਸ ਸਿੰਘ ਰੋਸ਼ਾ, ਯਾਦਵਿੰਦਰ ਸਿੰਘ ਲਿਬੜਾ ਤੇ ਹੋਰ।
ਪੀ 20 : ਭਗਤ ਪੂਰਨ ਸਿੰਘ ਹੈਰੀਟੇਜ ਸਟਰੀਟ ਦੀ ਤਸਵੀਰ।
ਕੁਲਵਿੰਦਰ ਸਿੰਘ ਰਾਏ, ਪੰਜਾਬੀ ਜਾਗਰਣ
ਖੰਨਾ : ਖੰਨਾ ਵਿਖੇ ਨਿਰਮਾਣ ਅਧੀਨ ਭਗਤ ਪੂਰਨ ਸਿੰਘ ਹੈਰੀਟੇਜ ਸਟਰੀਟ ਦੇ ਕੰਮਾਂ ਦਾ ਕੈਬਨਿਟ ਮੰਤਰੀ ਤੇ ਵਿਧਾਨ ਸਭਾ ਹਲਕਾ ਖੰਨਾ ਦੇ ਵਿਧਾਇਕ ਤਰੁਣਪ੍ਰੀਤ ਸਿੰਘ ਸੌਂਦ ਨੇ ਮੌਕੇ ’ਤੇ ਪਹੁੰਚ ਕੇ ਜਾਇਜ਼ਾ ਲਿਆ। ਇਸ ਦੌਰਾਨ ਉਨ੍ਹਾਂ ਪ੍ਰੋਜੈਕਟ ਅਧੀਨ ਚੱਲ ਰਹੇ ਨਿਰਮਾਣ ਕਾਰਜਾਂ ਦੀ ਪ੍ਰਗਤੀ ਦੀ ਸਮੀਖਿਆ ਕੀਤੀ ਤੇ ਸਬੰਧਤ ਅਧਿਕਾਰੀਆਂ ਨੂੰ ਬਾਕੀ ਰਹਿੰਦੇ ਕੰਮ ਤੈਅ ਸਮੇਂ ਅੰਦਰ ਜਲਦ ਤੋਂ ਜਲਦ ਮੁਕੰਮਲ ਕਰਵਾਉਣ ਦੇ ਨਿਰਦੇਸ਼ ਦਿੱਤੇ। ਇਸ ਮੌਕੇ ਕੈਬਨਿਟ ਮੰਤਰੀ ਤਰੁਣਪ੍ਰੀਤ ਸਿੰਘ ਸੌਂਦ ਨੇ ਸਪੱਸ਼ਟ ਕੀਤਾ ਕਿ ਠੇਕੇਦਾਰ ਵੱਲੋਂ ਨਿਰਮਾਣ ਕਾਰਜ 5 ਜਾਂ 6 ਦਸੰਬਰ ਤੱਕ ਮੁਕੰਮਲ ਕਰਕੇ ਨਗਰ ਕੌਂਸਲ ਨੂੰ ਸੌਂਪਣ ਦੀ ਜ਼ਿੰਮੇਵਾਰੀ ਲਈ ਗਈ ਹੈ, ਜਦਕਿ 10 ਦਸੰਬਰ ਨੂੰ ਇਸ ਹੈਰੀਟੇਜ ਸਟਰੀਟ ਨੂੰ ਆਮ ਲੋਕਾਂ ਨੂੰ ਸਮਰਪਿਤ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਇਸ ਪ੍ਰੋਜੈਕਟ ਨੂੰ ਗੁਣਵੱਤਾ ਦੇ ਨਾਲ ਨਿਰਧਾਰਤ ਸਮੇਂ ਅੰਦਰ ਪੂਰਾ ਕਰਵਾਉਣਾ ਸਰਕਾਰ ਦੀ ਪਹਿਲ ਹੈ।
ਇਸ ਦੌਰਾਨ ਮੰਤਰੀ ਸੌਂਦ ਨੇ ਇਲਾਕੇ ਦੇ ਦੁਕਾਨਦਾਰਾਂ ਤੇ ਸਥਾਨਕ ਵਸਨੀਕਾਂ ਨਾਲ ਵੀ ਮੁਲਾਕਾਤ ਕੀਤੀ ਤੇ ਉਨ੍ਹਾਂ ਦੀਆਂ ਸਮੱਸਿਆਵਾਂ ਤੇ ਸੁਝਾਅ ਸੁਣੇ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵਪਾਰੀਆਂ ਦੀ ਆਰਥਿਕ ਤਰੱਕੀ ਤੇ ਉਨ੍ਹਾਂ ਦੇ ਕਾਰੋਬਾਰ ਨੂੰ ਹੋਰ ਬਿਹਤਰ ਬਣਾਉਣ ਲਈ ਲਗਾਤਾਰ ਯਤਨਸ਼ੀਲ ਹੈ। ਸ਼ਹਿਰਾਂ ਦੇ ਵਿਕਾਸ ਦੇ ਨਾਲ-ਨਾਲ ਵਪਾਰਕ ਖੇਤਰਾਂ ’ਚ ਬਿਹਤਰ ਸਹੂਲਤਾਂ ਮੁਹੱਈਆ ਕਰਵਾਉਣਾ ਵੀ ਸਰਕਾਰ ਦੀ ਤਰਜੀਹ ਹੈ। ਇਸ ਮੌਕੇ ਟਰੇਡ ਵਿੰਗ ਖੰਨਾ ਦੇ ਪ੍ਰਧਾਨ ਵਿਕਾਸ ਭਾਟੀਆ ਵੱਲੋਂ ਨਿਊ ਚੀਮਾ ਕਲਾਸ ਹਾਊਸ, ਗੁਰੂ ਅਮਰਦਾਸ ਮਾਰਕੀਟ ਵਿਖੇ ਵਿਸ਼ੇਸ਼ ਮੀਟਿੰਗ ਦਾ ਆਯੋਜਨ ਕੀਤਾ ਗਿਆ। ਮੀਟਿੰਗ ’ਚ ਪਹੁੰਚਣ ’ਤੇ ਕੈਬਨਿਟ ਮੰਤਰੀ ਤਰੁਣਪ੍ਰੀਤ ਸਿੰਘ ਸੌਂਦ ਦਾ ਸਥਾਨਕ ਲੋਕਾਂ ਤੇ ਵਪਾਰੀਆਂ ਵੱਲੋਂ ਨਿੱਘਾ ਸਵਾਗਤ ਕੀਤਾ ਗਿਆ।
ਇਸ ਮੌਕੇ ਨਗਰ ਕੌਂਸਲ ਖੰਨਾ ਦੇ ਪ੍ਰਧਾਨ ਜਤਿੰਦਰ ਪਾਠਕ, ਸੀਨੀਅਰ ਮੀਤ ਪ੍ਰਧਾਨ ਹਰੀਸ਼ ਗੁਪਤਾ, ਮੀਤ ਪ੍ਰਧਾਨ ਕਰਮਜੀਤ ਸਿਫਤੀ, ਐਡਵੋਕੇਟ ਮਨਰੀਤ ਸਿੰਘ ਨਾਗਰਾ, ਪੁਨੀਤ ਖੱਟਰ, ਪੀ.ਏ. ਮਹੇਸ਼ ਕੁਮਾਰ, ਲਵਲੇਸ਼ ਅਰੋੜਾ, ਸੁਭਾਸ਼ ਬਾਜ਼ਾਰ ਖੰਨਾ ਤੋਂ ਸੰਦੀਪ ਕੁਮਾਰ ਕਿੱਟੂ, ਕੁਲਦੀਪ ਬੈਨੀਪਾਲ, ਪ੍ਰਧਾਨ ਆੜ੍ਹਤੀ ਐਸੋਸੀਏਸ਼ਨ ਖੰਨਾ ਹਰਬੰਸ ਸਿੰਘ ਰੋਸ਼ਾ, ਯਾਦਵਿੰਦਰ ਸਿੰਘ ਲਿਬੜਾ ਜਨਰਲ ਸਕੱਤਰ ਆੜ੍ਹਤੀ ਐਸੋਸੀਏਸ਼ਨ, ਕਮਲ ਕੁਮਾਰ ਵਿਜ, ਕੌਂਸਲਰ ਹਰਜੀਤ ਸਿੰਘ ਭਾਟੀਆ, ਕੌਂਸਲਰ ਸੁਰਿੰਦਰ ਬਾਬਾ, ਕੌਂਸਲਰ ਮਨੂ ਮਨੋਚਾ, ਵਾਰਡ ਇੰਚਾਰਜ ਬਲਰਾਮ ਬਾਲੂ, ਅਮਿਤ ਭਾਟੀਆ, ਸਵਰਨਕਾਰ ਸੰਘ ਖੰਨਾ ਦੇ ਚੇਅਰਮੈਨ ਰਾਕੇਸ਼ ਵਰਮਾ ਬਿੱਟੂ, ਰਾਜੀਵ ਮਲਹੋਤਰਾ, ਅਜੇ ਅਰੋੜਾ, ਵਿਜੇ ਕੁਮਾਰ, ਵਿਕਰਮ, ਰਾਜਿੰਦਰ, ਤਗੜ, ਕਾਰਤਿਕ ਲੂਥਰਾ, ਅਨਿਲ ਕੁਮਾਰ, ਰਾਜੇਸ਼ ਇਕਲਾਹਾ, ਅਮਨ ਮਨੋਚਾ ਤੇ ਸਮੇਤ ਹੋਰ ਪਤਵੰਤੇ ਹਾਜ਼ਰ ਸਨ।