
- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼

ਮੰਤਰੀ ਸੌਂਦ ਨੇ ਕਿਹਾ ਕਿ ਰਿਧਮ ਨੇ ਆਪਣੀ ਸਖ਼ਤ ਮਿਹਨਤ, ਲਗਨ, ਦ੍ਰਿੜ੍ਹ ਇਰਾਦੇ ਅਤੇ ਕਾਬਲੀਅਤ ਦੇ ਬਲਬੂਤੇ ਦੇਸ਼ ਪੱਧਰ ’ਤੇ ਇਹ ਸਫਲਤਾ ਹਾਸਲ ਕੀਤੀ ਹੈ। ਉਨ੍ਹਾਂ ਕਿਹਾ ਕਿ ਇਹ ਉਪਲਬਧੀ ਸਿਰਫ਼ ਉਸ ਦੇ ਪਰਿਵਾਰ ਲਈ ਹੀ ਨਹੀਂ, ਸਗੋਂ ਪੂਰੇ ਖੰਨਾ ਸ਼ਹਿਰ ਲਈ ਵੀ ਮਾਣ ਦਾ ਵਿਸ਼ਾ ਹੈ।

ਪੱਤਰ ਪ੍ਰੇਰਕ, ਪੰਜਾਬੀ ਜਾਗਰਣ, ਖੰਨਾ : ਪੰਜਾਬ ਦੇ ਕੈਬਨਿਟ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਨੇ ਖੰਨੇ ਦੀ ਹੋਣਹਾਰ ਧੀ ਰਿਧਮ ਪਠਾਨੀਆ ਨੂੰ ਸ਼ਾਰਟ ਸਰਵਿਸ ਕਮਿਸ਼ਨ (ਐੱਸਐੱਸਸੀ) ਪ੍ਰੀਖਿਆ ਵਿੱਚ ਪੂਰੇ ਭਾਰਤ ਵਿੱਚੋਂ ਦੂਜਾ ਰੈਂਕ (ਏਆਈਆਰ-2) ਹਾਸਲ ਕਰਨ ’ਤੇ ਵਧਾਈ ਦਿੱਤੀ। ਉਨ੍ਹਾਂ ਕਿਹਾ ਕਿ ਰਿਧਮ ਦੀ ਇਹ ਪ੍ਰਾਪਤੀ ਖੰਨਾ ਵਾਸੀਆਂ ਦੇ ਨਾਲ-ਨਾਲ ਪੂਰੇ ਪੰਜਾਬ ਲਈ ਮਾਣ ਵਾਲੀ ਗੱਲ ਹੈ।
ਮੰਤਰੀ ਸੌਂਦ ਨੇ ਕਿਹਾ ਕਿ ਰਿਧਮ ਨੇ ਆਪਣੀ ਸਖ਼ਤ ਮਿਹਨਤ, ਲਗਨ, ਦ੍ਰਿੜ੍ਹ ਇਰਾਦੇ ਅਤੇ ਕਾਬਲੀਅਤ ਦੇ ਬਲਬੂਤੇ ਦੇਸ਼ ਪੱਧਰ ’ਤੇ ਇਹ ਸਫਲਤਾ ਹਾਸਲ ਕੀਤੀ ਹੈ। ਉਨ੍ਹਾਂ ਕਿਹਾ ਕਿ ਇਹ ਉਪਲਬਧੀ ਸਿਰਫ਼ ਉਸ ਦੇ ਪਰਿਵਾਰ ਲਈ ਹੀ ਨਹੀਂ, ਸਗੋਂ ਪੂਰੇ ਖੰਨਾ ਸ਼ਹਿਰ ਲਈ ਵੀ ਮਾਣ ਦਾ ਵਿਸ਼ਾ ਹੈ।
ਉਨ੍ਹਾਂ ਕਿਹਾ ਕਿ ਰਿਧਮ ਦੀ ਸਫਲਤਾ ਪੰਜਾਬ ਦੀਆਂ ਹੋਰਨਾਂ ਧੀਆਂ ਲਈ ਵੀ ਪ੍ਰੇਰਣਾਦਾਇਕ ਹੈ। ਜੇਕਰ ਹੌਸਲੇ ਬੁਲੰਦ ਹੋਣ ਅਤੇ ਟੀਚਾ ਹਾਸਲ ਕਰਨ ਲਈ ਮਿਹਨਤ ਤੇ ਸਮਰਪਣ ਹੋਵੇ ਤਾਂ ਕੋਈ ਵੀ ਮੰਜ਼ਿਲ ਅਸੰਭਵ ਨਹੀਂ। ਉਨ੍ਹਾਂ ਕਿਹਾ ਕਿ ਪੰਜਾਬ ਦੀਆਂ ਧੀਆਂ ਅੱਜ ਹਰ ਖੇਤਰ ਵਿੱਚ ਆਪਣੀ ਕਾਬਲੀਅਤ ਦਾ ਲੋਹਾ ਮਨਵਾ ਰਹੀਆਂ ਹਨ ਅਤੇ ਰਿਧਮ ਨੇ ਵੀ ਆਪਣੀ ਪ੍ਰਾਪਤੀ ਨਾਲ ਇਹ ਸਾਬਤ ਕੀਤਾ ਹੈ।
ਮੰਤਰੀ ਨੇ ਪਠਾਨੀਆ ਪਰਿਵਾਰ ਨੂੰ ਵਧਾਈ ਦਿੰਦਿਆਂ ਕਿਹਾ ਕਿ ਰਿਧਮ ਦੀ ਸਫਲਤਾ ਪਿੱਛੇ ਉਸ ਦੇ ਮਾਪਿਆਂ ਅਤੇ ਪਰਿਵਾਰ ਦੀ ਹੌਸਲਾ-ਅਫ਼ਜ਼ਾਈ, ਸਹਿਯੋਗ ਅਤੇ ਮਾਰਗਦਰਸ਼ਨ ਦਾ ਵੀ ਅਹਿਮ ਯੋਗਦਾਨ ਹੈ। ਉਨ੍ਹਾਂ ਕਿਹਾ ਕਿ ਅਜਿਹੀਆਂ ਪ੍ਰਾਪਤੀਆਂ ਨੌਜਵਾਨਾਂ ਨੂੰ ਸਖ਼ਤ ਮਿਹਨਤ ਅਤੇ ਸਮਰਪਣ ਨਾਲ ਆਪਣੇ ਸੁਪਨੇ ਸਾਕਾਰ ਕਰਨ ਲਈ ਪ੍ਰੇਰਿਤ ਕਰਦੀਆਂ ਹਨ।
ਅੰਤ ਵਿੱਚ ਤਰੁਨਪ੍ਰੀਤ ਸਿੰਘ ਸੌਂਦ ਨੇ ਰਿਧਮ ਦੇ ਉੱਜਵਲ ਭਵਿੱਖ ਦੀ ਕਾਮਨਾ ਕਰਦਿਆਂ ਕਿਹਾ ਕਿ ਉਹ ਆਉਣ ਵਾਲੇ ਸਮੇਂ ਵਿੱਚ ਵੀ ਦੇਸ਼ ਅਤੇ ਪੰਜਾਬ ਦਾ ਨਾਮ ਰੌਸ਼ਨ ਕਰੇ।