ਸੁਸ਼ੀਲ ਕੁਮਾਰ ਸ਼ਸ਼ੀ, ਲੁਧਿਆਣਾ

ਤਕਰੀਬਨ ਪੰਦਰਾਂ ਦਿਨ ਪਹਿਲੋਂ ਲੁੱਟ ਦੀ ਨੀਅਤ ਨਾਲ ਅੱਠਵੀਂ ਦੇ ਵਿਦਿਆਰਥੀ ਦੇ ਸਿਰ ਵਿੱਚ ਤੇਜ਼ਧਾਰ ਹਥਿਆਰ ਨਾਲ ਵਾਰ ਕਰਕੇ ਉਸ ਨੂੰ ਮੌਤ ਦੇ ਘਾਟ ਉਤਾਰਨ ਵਾਲੇ ਮੁਲਜ਼ਮ ਨੂੰ ਥਾਣਾ ਡਵੀਜ਼ਨ ਨੰਬਰ ਪੰਜ ਦੀ ਪੁਲਿਸ ਨੇ ਕਾਬੂ ਕਰ ਲਿਆ ਹੈ ਪੁਲਿਸ ਦੇ ਮੁਤਾਬਕ ਕਾਬੂ ਕੀਤੇ ਮੁਲਜ਼ਮ ਦੀ ਪਛਾਣ ਗਲੀ ਨੰਬਰ ਤਿੰਨ ਮਨਜੀਤ ਨਗਰ ਦੇ ਵਾਸੀ ਰਾਜਵਿੰਦਰ ਸਿੰਘ ਉਰਫ ਰਾਜਾ ਵਜੋਂ ਹੋਈ ਹੈ ਪੁਲਿਸ ਨੇ ਕਾਬੂ ਕੀਤੇ ਮੁਲਜ਼ਮ ਦੇ ਕਬਜ਼ੇ ਚੋਂ ਵਾਰਦਾਤ ਵਿੱਚ ਵਰਤਿਆ ਗਿਆ ਦਾਤ ਵੀ ਬਰਾਮਦ ਕਰ ਲਿਆ ਹੈ

ਜਾਣਕਾਰੀ ਮੁਤਾਬਕ ਤਕਰੀਬਨ ਪੰਦਰਾਂ ਦਿਨ ਪਹਿਲਾਂ ਰੇਲਵੇ ਕਾਲੋਨੀ ਦੇ ਕੋਲੋਂ ਮਨਜੀਤ ਨਗਰ ਦਾ ਰਹਿਣ ਵਾਲਾ ਗੁਰਚਰਨ ਸਿੰਘ ਕੰਮਕਾਜ ਸਬੰਧੀ ਨਿਕਲਿਆ ਗੁਰਚਰਨ ਨੇ ਉਥੋਂ ਦੇ ਇੱਕ ਖਾਲੀ ਪਲਾਟ ਵਿੱਚ ਪੰਦਰਾਂ ਕੁ ਸਾਲਾਂ ਦੇ ਲੜਕੇ ਦੀ ਲਾਸ਼ ਦੇਖੀ ਸਿਰ ਵਿੱਚ ਤੇਜ਼ਧਾਰ ਹਥਿਆਰਾਂ ਨਾਲ ਵਾਰ ਕਰਕੇ ਕਿਸੇ ਨੇ ਲੜਕੀ ਨੂੰ ਮੌਤ ਦੇ ਘਾਟ ਉਤਾਰ ਦਿੱਤਾ ਸੀ ਮਾਮਲੇ ਦੀ ਜਾਣਕਾਰੀ ਮਿਲਦੇ ਸਾਰ ਹੀ ਥਾਣਾ ਡਵੀਜ਼ਨ ਨੰਬਰ ਪੰਜ ਦੀ ਇੰਚਾਰਜ ਰਿਚਾ ਰਾਣੀ ਅਤੇ ਪੁਲਸ ਪਾਰਟੀ ਮੌਕੇ ਤੇ ਪਹੁੰਚੀ ਤੇ ਲਾਸ਼ ਨੂੰ ਕਬਜ਼ੇ ਵਿੱਚ ਲੈ ਕੇ ਮਾਮਲੇ ਦੀ ਪੜਤਾਲ ਸ਼ੁਰੂ ਕੀਤੀ ਇਸ ਮਾਮਲੇ ਵਿੱਚ ਥਾਣਾ ਡਵੀਜ਼ਨ ਨੰਬਰ ਪੰਜ ਦੀ ਪੁਲਿਸ ਨੇ ਅਣਪਛਾਤੇ ਕਾਤਲਾਂ ਦੇ ਖਿਲਾਫ ਮੁਕੱਦਮਾ ਦਰਜ ਕਰਕੇ ਜਾਂਚ ਸ਼ੁਰੂ ਕੀਤੀ ਪੁਲਿਸ ਨੇ ਜਦ ਪੜਤਾਲ ਕੀਤੀ ਤਾਂ ਸਾਹਮਣੇ ਆਇਆ ਕਿ ਮਿ੍ਤਕ ਜਨਕ ਪੁਰੀ ਦਾ ਰਹਿਣ ਵਾਲਾ ਕਰਨ ਚੌਧਰੀ ਸੀ ਕਰਨ ਚੌਧਰੀ ਲਾਗੇ ਦੇ ਹੀ ਸਕੂਲ ਵਿੱਚ ਅੱਠਵੀਂ ਜਮਾਤ ਦਾ ਵਿਦਿਆਰਥੀ ਸੀ ਤੇ ਉਹ ਕੁਝ ਦਿਨਾਂ ਤੋਂ ਲਾਪਤਾ ਵੀ ਚੱਲ ਰਿਹਾ ਸੀ ਮੁਕੱਦਮਾ ਦਰਜ ਕਰਨ ਤੋਂ ਬਾਅਦ ਪੁਲਿਸ ਨੇ ਡੂੰਘਾਈ ਨਾਲ ਮਾਮਲੇ ਦੀ ਪੜਤਾਲ ਸ਼ੁਰੂ ਕੀਤੀ ਇਸੇ ਦੌਰਾਨ ਪੁਲਿਸ ਨੇ ਤਫਤੀਸ਼ ਦੌਰਾਨ ਪਾਇਆ ਕਿ ਕਤਲ ਦੀ ਵਾਰਦਾਤ ਨੂੰ ਅੰਜਾਮ ਦੇਣ ਵਾਲਾ ਮਨਜੀਤ ਨਗਰ ਦਾ ਵਾਸੀ ਰਾਜਵਿੰਦਰ ਸਿੰਘ ਉਰਫ਼ ਰਾਜਾ ਹੈ ਨਾਕਾਬੰਦੀ ਦੇ ਦੌਰਾਨ ਥਾਣਾ ਡਿਵੀਜ਼ਨ ਨੰਬਰ ਪੰਜ ਦੀ ਪੁਲੀਸ ਨੇ ਮੁਲਜ਼ਮ ਨੂੰ ਗਿ੍ਫ਼ਤਾਰ ਕਰਕੇ ਉਸ ਦੇ ਕਬਜ਼ੇ ਚੋਂ ਵਾਰਦਾਤ ਵਿੱਚ ਵਰਤਿਆ ਗਿਆ ਦਾਤ ਵੀ ਬਰਾਮਦ ਕੀਤਾ।

------

ਲੁੱਟ ਲਈ ਦਿੱਤਾ ਗਿਆ ਸੀ ਵਾਰਦਾਤ ਨੂੰ ਅੰਜਾਮ

ਪੁਲਸ ਦੇ ਮੁਤਾਬਕ ਕਰਨ ਉਸ ਦਿਨ ਰੇਲਵੇ ਕਾਲੋਨੀ ਦੇ ਨਾਲ ਲੱਗਦੇ ਇਲਾਕੇ ਵਿੱਚ ਘੁੰਮ ਰਿਹਾ ਸੀ ਕਰਨ ਦਾ ਪਹਿਰਾਵਾ ਦੇਖ ਕੇ ਮੁਲਜ਼ਮ ਨੇ ਅੰਦਾਜ਼ਾ ਲਗਾ ਲਿਆ ਕਿ ਇਹ ਚੰਗੇ ਪਰਿਵਾਰ ਨਾਲ ਸਬੰਧਿਤ ਹੈ ਮੁਲਜ਼ਮ ਨੇ ਕਰਨ ਕੋਲੋਂ ਨਕਦੀ ਲੁੱਟਣ ਦੀ ਕੋਸ਼ਿਸ਼ ਕੀਤੀ ਤੇ ਜਦੋਂ ਉਸਨੇ ਵਿਰੋਧ ਕੀਤਾ ਤਾਂ ਮੁਲਜ਼ਮ ਨੇ ਸਿਰ ਵਿੱਚ ਸੱਟਾਂ ਮਾਰ ਕੇ ਉਸ ਨੂੰ ਮੌਤ ਦੇ ਘਾਟ ਉਤਾਰ ਦਿੱਤਾ ਅਤੇ ਖਾਲੀ ਪਲਾਟ ਵਿੱਚ ਸੁੱਟ ਕੇ ਫਰਾਰ ਹੋ ਗਿਆ।

----

ਲਾਸ਼ ਦਾ ਸੈਂਪਲ ਪਹਿਲਾਂ ਆਇਆ ਕੋਰੋਨਾ ਪਾਜ਼ੇਟਿਵ ਫਿਰ ਆਇਆ ਨੈਗਟਿਵ

ਥਾਣਾ ਡਵੀਜ਼ਨ ਨੰਬਰ ਪੰਜ ਦੀ ਪੁਲਿਸ ਨੇ ਲਾਸ਼ ਨੂੰ ਕਬਜ਼ੇ ਵਿੱਚ ਲੈ ਕੇ ਪੋਸਟ ਮਾਰਟਮ ਲਈ ਸਿਵਲ ਹਸਪਤਾਲ ਦੀ ਮੋਰਚਰੀ ਵਿੱਚ ਰਖਵਾ ਦਿੱਤਾ ਸੀ ਡਾਕਟਰਾਂ ਨੇ ਲਾਸ਼ ਦਾ ਸੈਂਪਲ ਲੈ ਕੇ ਉਸਦੀ ਕਰੋਨਾ ਜਾਂਚ ਕਰਵਾਉਣ ਲਈ ਸੈਂਪਲ ਭੇਜਿਆ ਕੁਝ ਸਮੇਂ ਬਾਅਦ ਜਦ ਰਿਪੋਰਟ ਆਈ ਤਾਂ ਮਿ੍ਤਕ ਕਰਨ ਕਰੋਨਾ ਪਾਜ਼ਟਿਵ ਪਾਇਆ ਗਿਆ ਦੂਸਰੀ ਰਿਪੋਰਟ ਵਿੱਚ ਸੈਂਪਲ ਦੀ ਜਾਂਚ ਕੀਤੀ ਗਈ ਤਾਂ ਰਿਪੋਰਟ ਨੈਗਟਿਵ ਆਈ

------

ਰਾਜਵਿੰਦਰ ਦਾ ਵੀ ਕਰਵਾਇਆ ਕੋਰੋਨਾ ਟੈਸਟ

ਪੁਲਸ ਦਾ ਕਹਿਣਾ ਹੈ ਕਿ ਕਾਬੂ ਕੀਤੇ ਮੁਲਜ਼ਮ ਕੋਲੋਂ ਵਧੇਰੇ ਪੁੱਛਗਿੱਛ ਕੀਤੀ ਜਾ ਰਹੀ ਹੈ ਰਾਜਵਿੰਦਰ ਦਾ ਇੱਕ ਸੈਂਪਲ ਲੈ ਕੇ ਕਰੋਨਾ ਜਾਂਚ ਲਈ ਭੇਜਿਆ ਗਿਆ ਹੈ ਕੁਝ ਸਮੇਂ ਬਾਅਦ ਰਾਜਵਿੰਦਰ ਦੀ ਵੀ ਰਿਪੋਰਟ ਆ ਜਾਵੇਗੀ।