'ਕਿਰਤ ਕਰੋ, ਨਾਮ ਜਪੋ ਤੇ ਵੰਡ ਛਕੋ' ਉਪਦੇਸ਼ ਘਰ-ਘਰ ਪਹੁੰਚਾਉਣ ਦੀ ਲੋੜ
ਹਰਜੋਤ ਸਿੰਘ ਅਰੋੜਾ, ਲੁਧਿਆਣਾ : ਸ੍ਰੀ ਕੇਸਗੜ੍ਹ ਸਾਹਿਬ ਦੇ ਸਿੰਘ ਸਾਹਿਬਾਨ ਗਿਆਨੀ ਰਘੁਬੀਰ ਸਿੰਘ ਨੇ ਗੁਰਦੁਆਰਾ ਦੂਖ ਨਿਵਾਰਨ ਸਾਹਿਬ ਫੀਲਡਗੰਜ ਵਿਖੇ ਸੰਗਤ ਨਾਲ ਗੁਰਮਤਿ ਵਿਚਾਰ ਸਾਂਝੇ ਕਰਦਿਆਂ ਇਸ ਗੱਲ 'ਤੇ ਜ਼ੋਰ ਦਿੱਤਾ ਕਿ ਗੁਰੂ ਨਾਨਕ ਦੇਵ ਜੀ ਦੇ ਸੰਦੇਸ਼ ਕਿਰਤ ਕਰੋ ਨਾਮ ਜਪੋ ਤੇ ਵੰਡ ਕੇ ਛਕੋ ਨੂੰ ਘਰ-ਘਰ ਪਹੁੰਚਾਇਆ ਜਾਵੇ।
Publish Date: Fri, 12 Jul 2019 03:01 AM (IST)
Updated Date: Fri, 12 Jul 2019 03:01 AM (IST)

ਹਰਜੋਤ ਸਿੰਘ ਅਰੋੜਾ, ਲੁਧਿਆਣਾ : ਸ੍ਰੀ ਕੇਸਗੜ੍ਹ ਸਾਹਿਬ ਦੇ ਸਿੰਘ ਸਾਹਿਬਾਨ ਗਿਆਨੀ ਰਘੁਬੀਰ ਸਿੰਘ ਨੇ ਗੁਰਦੁਆਰਾ ਦੂਖ ਨਿਵਾਰਨ ਸਾਹਿਬ ਫੀਲਡਗੰਜ ਵਿਖੇ ਸੰਗਤ ਨਾਲ ਗੁਰਮਤਿ ਵਿਚਾਰ ਸਾਂਝੇ ਕਰਦਿਆਂ ਇਸ ਗੱਲ 'ਤੇ ਜ਼ੋਰ ਦਿੱਤਾ ਕਿ ਗੁਰੂ ਨਾਨਕ ਦੇਵ ਜੀ ਦੇ ਸੰਦੇਸ਼ ਕਿਰਤ ਕਰੋ ਨਾਮ ਜਪੋ ਤੇ ਵੰਡ ਕੇ ਛਕੋ ਨੂੰ ਘਰ-ਘਰ ਪਹੁੰਚਾਇਆ ਜਾਵੇ। ਇਸ ਨਾਲ ਹੀ ਅੱਜ ਦੀ ਨੌਜਵਾਨ ਪੀੜ੍ਹੀ ਨੂੰ ਸਿੱਖ ਇਤਿਹਾਸ ਤੇ ਵਿਰਾਸਤ ਤੋਂ ਜਾਣੂ ਕਰਵਾਇਆ ਜਾਣਾ ਵੀ ਸਮੇਂ ਦੀ ਲੋੜ ਹੈ। ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਸਬੰਧੀ ਐੱਸਜੀਪੀਸੀ ਵੱਲੋਂ ਵੱਡੇ ਪੱਧਰ 'ਤੇ ਤਿਆਰੀਆਂ ਜਾਰੀ ਹਨ। ਸਮੂਹ ਸੰਗਤ ਨੂੰ ਚਾਹੀਦਾ ਹੈ ਕਿ ਉਹ ਕੀਤੇ ਗਏ ਸੈਮੀਨਾਰ, ਗੁਰਮਤਿ ਸਮਾਗਮ, ਕਥਾ, ਕੀਰਤਨ ਦਰਬਾਰ ਤੇ ਅੰਮਿ੍ਤ ਸੰਚਾਰ ਸਮਾਗਮਾਂ 'ਚ ਵੱਧ ਚੜ੍ਹ ਕੇ ਸ਼ਮੂਲੀਅਤ ਕਰੇ। ਸਿੰਘ ਸਹਿਬਾਨ ਗਿਆਨੀ ਰਘੁਬੀਰ ਸਿੰਘ ਨੇ ਸਮੂਹ ਸੰਗਤ ਨੂੰ ਇਹ ਵੀ ਪੁਰਜ਼ੋਰ ਅਪੀਲ ਕੀਤੀ ਕਿ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਤੇ ਬੱਚਿਆਂ ਨੂੰ ਅੰਮਿ੍ਤ ਦੀ ਦਾਤ ਦਿਵਾਉਣ ਲਈ ਬਾਣੀ ਤੇ ਬਾਣੇ ਦੇ ਪ੍ਰਤੀ ਜੋੜਨ ਦਾ ਯਤਨ ਕੀਤਾ ਜਾਵੇ। ਗੁਰਦੁਆਰਾ ਦੂਖ ਨਿਵਾਰਨ ਸਾਹਿਬ ਦੇ ਮੁੱਖ ਸੇਵਾਦਾਰ ਤੇ ਐੱਸਜੀਪੀਸੀ. ਧਰਮ ਪ੍ਰਚਾਰ ਕਮੇਟੀ ਦੇ ਮੈਂਬਰ ਪਿ੍ਰਤਪਾਲ ਸਿੰਘ ਨੇ ਗੁਰਦੁਆਰਾ ਸਾਹਿਬ ਵੱਲੋਂ ਸਿੰਘ ਸਾਹਿਬਾਨ ਗਿਆਨੀ ਰਘੁਬੀਰ ਸਿੰਘ ਨੂੰ ਸਿਰੋਪਾਓ ਭੇਟ ਕਰ ਕੇ ਸਨਮਾਨਿਤ ਕੀਤਾ। ਉਨ੍ਹਾਂ ਦੱਸਿਆ ਕਿ ਸੰਗਤਾਂ ਦੇ ਸਾਹਿਯੋਗ ਨਾਲ ਸ੍ਰੀ ਗੁਰੂ ਨਾਨਕ ਦੇਵ ਜੀ ਦਾ 550ਵਾਂ ਪ੍ਰਕਾਸ਼ ਪੁਰਬ ਸ਼ਰਧਾ ਨਾਲ ਮਨਾਇਆ ਜਾਵੇਗਾ।
ਉਨ੍ਹਾਂ ਦੱਸਿਆ ਕਿ 19-20 ਜੁਲਾਈ ਨੂੰ ਲੁਧਿਆਣਾ ਵਿੱਚ ਬਿਦਰ ਕਰਨਾਟਕਾ ਤੋਂ ਗੁਰਦੁਆਰਾ ਨਾਨਕ ਝੀਰਾ ਸਾਹਿਬ ਜੀ ਨਾਲ ਚੱਲ ਕੇ ਇੱਥੇ ਪਹੁੰਚਣ ਵਾਲੇ ਨਗਰ ਕੀਰਤਨ ਦਾ ਜ਼ੋਰਦਾਰ ਸਵਾਗਤ ਕਰਨ ਲਈ ਤਿਆਰੀਆਂ ਸ਼ੁਰੂ ਕਰ ਦਿੱਤੀਆਂ ਹਨ। ਸਮਾਗਮ 'ਚ ਐੱਸਜੀਪੀਸੀ ਮੈਂਬਰ ਬੀਬੀ ਰਜਿੰਦਰ ਕੌਰ, ਰਣਦੀਪ ਸਿੰਘ, ਡਿੰਪਲ, ਗੁਰਪ੍ਰਰੀਤ ਸਿੰਘ ਵਿੰਕਲ, ਕੰਵਲਪ੍ਰਰੀਤ ਸਿੰਘ, ਅਵਤਾਰ ਸਿੰਘ, ਸਤਨਾਮ ਸਿੰਘ, ਕੁਲਦੀਪ ਸਿੰਘ ਦੂਆ, ਜਤਿੰਦਰ ਸਿੰਘ ਰੋਬਿਨ ਆਦਿ ਸ਼ਾਮਲ ਹੋਏ।