ਜੂਨ 1984 ਦੇ ਘੱਲੂਘਾਰੇ ਦੇ ਸ਼ਹੀਦਾਂ ਦੀ ਯਾਦ ’ਚ ਕਰਵਾਇਆ ਕੀਰਤਨ ਸਮਾਗਮ

-ਸ਼ਹੀਦ ਸਿੰਘ ਕੌਮ ਦਾ ਵੱਡਮੁੱਲਾ ਸਰਮਾਇਆ : ਭੁਪਿੰਦਰ ਸਿੰਘ
---
ਸਟਾਫ ਰਿਪੋਰਟਰ, ਪੰਜਾਬੀ ਜਾਗਰਣ ਲੁਧਿਆਣਾ
ਮਹਾਨਗਰ ਲੁਧਿਆਣਾ ਦੇ ਮਾਡਲ ਟਾਊਨ ਐਕਸਟੈਨਸ਼ਨ ਸਥਿਤ ਗੁਰਦੁਆਰਾ ਸ੍ਰੀ ਗੁਰੂ ਸਿੰਘ ਵਿਖੇ ਨਿਸ਼ਕਾਮ ਨਾਮ ਸਿਮਰਨ ਸੇਵਾ ਸੁਸਾਇਟੀ ਵੱਲੋਂ ਪੂਰੀ ਸ਼ਰਧਾ ਭਾਵਨਾ ਦੇ ਨਾਲ ਸੱਚਖੰਡ ਸ੍ਰੀ ਦਰਬਾਰ ਸਾਹਿਬ ਅੰਮ੍ਰਿਤਸਰ ਵਿਖੇ ਜੂਨ 84 ਦੌਰਾਨ ਵਾਪਰੇ ਘੱਲੂਘਾਰੇ ਦੌਰਾਨ ਸ਼ਹੀਦ ਹੋਣ ਵਾਲੇ ਸਮੂਹ ਸਿੰਘਾਂ ਸਿੰਘਣੀਆਂ ਦੀ ਯਾਦ ਨੂੰ ਸਮਰਪਿਤ ਹਫਤਾਵਾਰੀ ਕੀਰਤਨ ਸਮਾਗਮ ਕਰਵਾਇਆ ਗਿਆ। ਜਿਸ ਵਿੱਚ ਗੁਰੂ ਘਰ ਦੇ ਕੀਰਤਨੀਏ ਭਾਈ ਸਤਿੰਦਰਪਾਲ ਸਿੰਘ ਅਖੰਡ ਕੀਰਤਨੀ ਜੱਥਾ ਲੁਧਿਆਣੇ ਵਾਲਿਆਂ ਦੇ ਕੀਰਤਨੀ ਜੱਥੇ ਨੇ ਗੁਰੂ ਸਾਹਿਬਾਂ ਵੱਲੋਂ ਉਚਰੀ ਇਲਾਹੀ ਬਾਣੀ ਦਾ ਕੀਰਤਨ ਕਰਕੇ ਸੰਗਤਾਂ ਨੂੰ ਨਿਹਾਲ ਕੀਤਾ, ਉਥੇ ਸਮਾਗਮ ਅੰਦਰ ਜੁੜ ਬੈਠੀਆਂ ਸੰਗਤਾਂ ਨੂੰ ਮੁਖਾਤਿਬ ਹੁੰਦਿਆਂ ਸੁਸਾਇਟੀ ਦੇ ਮੁੱਖ ਸੇਵਾਦਾਰ ਭੁਪਿੰਦਰ ਸਿੰਘ ਨੇ ਕਿਹਾ ਕਿ ਸੱਚਖੰਡ ਸ੍ਰੀ ਦਰਬਾਰ ਸਾਹਿਬ ਅੰਮ੍ਰਿਤਸਰ ਸਮੇਤ ਪ੍ਰਮੁੱਖ ਗੁਰਧਾਮਾਂ ਦੀ ਰਾਖੀ ਕਰਨ ਲਈ ਜੂਨ 84 ਦੌਰਾਨ ਭਾਰਤੀ ਫੌਜ ਹੱਥੋਂ ਸ਼ਹੀਦ ਹੋਣ ਵਾਲੇ ਸਿੰਘ ਕੌਮ ਦਾ ਵੱਡ ਮੁੱਲਾ ਸਰਮਾਇਆ ਹਨ। ਜਿਨ੍ਹਾਂ ਦੀ ਲਾਸਾਨੀ ਕੁਰਬਾਨੀ ਇਤਿਹਾਸ ਅੰਦਰ ਸੁਨਹਿਰੀ ਅੱਖਰਾਂ ਵਿੱਚ ਲਿਖੀ ਗਈ ਹੈ। ਉਨ੍ਹਾਂ ਨੇ ਕਿਹਾ ਕਿ ਅੱਜ ਸਮੇਂ ਦੀ ਮੁੱਖ ਲੋੜ ਹੈ ਕਿ ਮੌਜੂਦਾ ਸਮੇਂ ਦੀ ਨੌਜਵਾਨ ਪੀੜੀ ਗੁਰੂ ਸਾਹਿਬਾਂ ਵੱਲੋਂ ਬਕਸ਼ੇ ਭਗਤੀ ਤੇ ਸ਼ਕਤੀ ਦੇ ਸੰਕਲਪ ਤੋਂ ਸੇਧ ਲੈ ਕੇ ਬਾਣੀ ਤੇ ਬਾਣੇ ਦੀ ਧਾਰਨੀ ਬਣੇ। ਸਮਾਗਮ ਦੀ ਸਮਾਪਤੀ ਮੌਕੇ ਨਿਸ਼ਕਾਮ ਨਾਮ ਸਿਮਰਨ ਸੇਵਾ ਸੁਸਾਇਟੀ ਦੇ ਮੁੱਖ ਸੇਵਾਦਾਰ ਭੁਪਿੰਦਰ ਸਿੰਘ, ਜਤਿੰਦਰਪਾਲ ਸਿੰਘ ਸਲੂਜਾ ਅਤੇ ਉਨ੍ਹਾਂ ਦੇ ਸਾਥੀ ਮੈਬਰਾਂ ਨੇ ਕੀਰਤਨੀ ਜੱਥੇ ਦੇ ਸਮੂਹ ਮੈਬਰਾਂ ਨੂੰ ਸਿਰਪਾਓ ਭੇਂਟ ਕਰਕੇ ਉਨ੍ਹਾਂ ਦਾ ਧੰਨਵਾਦ ਪ੍ਰਗਟ ਕੀਤਾ।
ਕੀਰਤਨ ਸਮਾਗਮ ਦੌਰਾਨ ਗੁਰਦੁਆਰਾ ਸਾਹਿਬ ਦੇ ਪ੍ਰਧਾਨ ਇੰਦਰਜੀਤ ਸਿੰਘ ਮਕੱੜ, ਜਤਿੰਦਰਪਾਲ ਸਿੰਘ ਸਲੂਜਾ, ਕਰਨੈਲ ਸਿੰਘ ਬੇਦੀ, ਪ੍ਰਿਤਪਾਲ ਸਿੰਘ, ਸੁਰਿੰਦਰਪਾਲ ਸਿੰਘ ਭੁਟੀਆਨੀ, ਗੁਰਦੀਪ ਸਿੰਘ ਡੀਮਾਰਟੇ, ਐਨ ਐਸ ਕਥੂਰੀਆਂ, ਬਲਜੀਤ ਸਿੰਘ ਦੂਆ, ਤਰਲੋਚਨ ਸਿੰਘ ਸਾਂਭਰ, ਰਜਿੰਦਰ ਸਿੰਘ ਮਕੱੜ, ਹਰਵਿੰਦਰ ਸਿੰਘ, ਪ੍ਰਧਾਨ ਜਤਿੰਦਰ ਸਿੰਘ, ਕਵੰਲਪ੍ਰੀਤ ਸਿੰਘ ਸਚਦੇਵਾ ਜਗਬੀਰ ਸਿੰਘ, ਭੁਪਿੰਦਰਪਾਲ ਸਿੰਘ ਧਵਨ, ਮਹਿੰਦਰ ਸਿੰਘ ਡੰਗ, ਅਤੱਰ ਸਿੰਘ ਮਕੱੜ, ਰਜਿੰਦਰ ਸਿੰਘ ਡੰਗ, ਹਰਮੀਤ ਸਿੰਘ ਡੰਗ, ਗੁਰਪ੍ਰੀਤ ਸਿੰਘ, ਪ੍ਰਿੰਸ ਜੀਤ ਸਿੰਘ, ਗੁਰਵਿੰਦਰ ਸਿੰਘ ਆੜਤੀ, ਹਰਕੀਰਤ ਸਿੰਘ, ਸੁਰਿੰਦਰ ਸਿੰਘ ਸਚਦੇਵਾ, ਸੁਖਪ੍ਰੀਤ ਸਿੰਘ ਮਨੀ, ਬਾਦਸ਼ਾਹਦੀਪ ਸਿੰਘ, ਇੰਦਰਪਾਲ ਸਿੰਘ ਕਾਲੜਾ, ਕਮਲਦੀਪ ਸਿੰਘ ਕਾਲੜਾ ਪਰਮਜੀਤ ਸਿੰਘ ਡੀਮਾਰਟੇ, ਪਰਮਿੰਦਰਪਾਲ ਸਿੰਘ ਡੀਮਾਰਟੇ, ਕਰਨਦੀਪ ਸਿੰਘ ਸਿਮਰਨ, ਬਲਫਤਿਹ ਸਿੰਘ, ਭਗਵਿੰਦਰ ਕੌਰ ਸਲੂਜਾ, ਸਤਿੰਦਰਪਾਲ ਕੌਰ, ਡਾ. ਮਨਰੂਪ ਕੌਰ ਬਾਣੀ ਵਿਸੇਸ਼ ਤੌਰ ਤੇ ਹਾਜ਼ਰ ਸਨ।