ਬੀਬੀ ਭਾਨੀ ਜੀ ਦੇ ਜਨਮ ਦਿਹਾੜੇ ਨੂੰ ਸਮਰਪਿਤ ਕੀਰਤਨ ਸਮਾਗਮ ਕਰਵਾਇਆ
ਬੀਬੀ ਭਾਨੀ ਜੀ ਦੇ ਜਨਮ ਦਿਹਾੜੇ ਨੂੰ ਸਮਰਪਿਤ ਕੀਰਤਨ ਸਮਾਗਮ ਕਰਵਾਇਆ
Publish Date: Wed, 18 Feb 2026 10:09 PM (IST)
Updated Date: Thu, 19 Feb 2026 04:13 AM (IST)

ਫੋਟੋ 37, 38 ਸਤਵਿੰਦਰ ਸ਼ਰਮਾ, ਪੰਜਾਬੀ ਜਾਗਰਣ ਲੁਧਿਆਣਾ : ਮਹਾਨਗਰ ਦੇ ਮਾਡਲ ਟਾਊਨ ਐਕਸਟੈਨਸ਼ਨ ਵਿਖੇ ਸਥਿਤ ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਵਿਖੇ ਬੀਤੀ ਰਾਤ ਗੁਰ ਦਸ਼ਮੇਸ਼ ਸੇਵਾ ਸੁਸਾਇਟੀ ਵੱਲੋਂ ਗੁਰਦੁਆਰਾ ਸਾਹਿਬ ਦੀ ਪ੍ਰਬੰਧਕ ਕਮੇਟੀ ਦੇ ਨਿੱਘੇ ਸਹਿਯੋਗ ਨਾਲ ਬੜੀ ਸ਼ਰਧਾ ਭਾਵਨਾ ਤੇ ਸਤਿਕਾਰ ਨਾਲ ਬੀਬੀ ਭਾਨੀ ਜੀ ਦੇ ਜਨਮ ਦਿਹਾੜੇ ਨੂੰ ਮਨਾਉਦਿਆ ਹੋਇਆ ਹਫਤਾਵਾਰੀ ਕੀਰਤਨ ਸਮਾਗਮ ਕਰਵਾਇਆ ਗਿਆ। ਜਿਸ ਅੰਦਰ ਵਿਸ਼ੇਸ਼ ਤੌਰ ਤੇ ਗੁਰੂਘਰ ਦੇ ਕੀਰਤਨੀ ਜੱਥੇ ਸਮੇਤ ਹਜ਼ਰੀ ਭਰਨ ਲਈ ਪੁੱਜੇ ਪੰਥ ਦੇ ਪ੍ਰਸਿੱਧ ਕੀਰਤਨੀਏ ਭਾਈ ਗੁਰਕੀਰਤ ਸਿੰਘ ਹਜੂਰੀ ਰਾਗੀ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ, ਅੰਮ੍ਰਿਤਸਰ ਵਾਲਿਆਂ ਦੇ ਕੀਰਤਨੀ ਜੱਥੇ ਨੇ ਗੁਰਬਾਣੀ ਦਾ ਇਲਾਹੀ ਕੀਰਤਨ ਕਰਕੇ ਸੰਗਤਾਂ ਨੂੰ ਨਿਹਾਲ ਕੀਤਾ। ਸੰਗਤਾਂ ਦੇ ਨਾਲ ਗੁਰਮਤਿ ਵਿਚਾਰਾਂ ਦੀ ਸਾਂਝ ਕਰਦਿਆਂ ਉਨ੍ਹਾਂ ਕਿਹਾ ਕਿ ਬੀਬੀ ਭਾਨੀ ਜੀ ਵੱਲੋਂ ਆਪਣੇ ਗ੍ਰਹਿਸਥ ਜੀਵਨ ਨੂੰ ਨਿਭਾਉਦਿਆਂ ਹੋਇਆ ਗੁਰੂ ਸੇਵਾ ਪ੍ਰਤੀ ਪਾਏ ਯੋਗਦਾਨ ਦੀ ਆਪਣੀ ਇੱਕ ਵਿਲੱਖਣ ਮਹੱਤਤਾ ਹੈ। ਇਸ ਲਈ ਸਮੁੱਚੇ ਪੰਥ ਅੰਦਰ ਬੀਬੀ ਭਾਨੀ ਜੀ ਭਗਤੀ ਤੇ ਸੇਵਾ ਦੇ ਪੁੰਜ ਵੱਜੋਂ ਸਤਿਕਾਰੇ ਜਾਂਦੇ ਹਨ। ਉਨ੍ਹਾਂ ਕਿਹਾ ਕਿ ਅੱਜ ਲੋੜ ਹੈ ਕਿ ਅਸੀਂ ਸਿੱਖ ਬੀਬੀਆਂ ਵੱਲੋਂ ਗੁਰੂ ਘਰ ਦੀ ਸੇਵਾ ਪ੍ਰੰਪਰਾ ਪ੍ਰਤੀ ਪਾਏ ਵੱਡਮੁੱਲੇ ਯੋਗਦਾਨ ਤੋਂ ਸੇਧ ਲੈ ਕੇ ਆਪਣਾ ਜੀਵਨ ਗੁਰੂ ਆਸੇ ਅਨੁਸਾਰ ਜਿਉਣ ਦੀ ਕੋਸ਼ਿਸ਼ ਕਰੀਏ। ਉਨ੍ਹਾਂ ਸਮਾਗਮ ਅੰਦਰ ਜੁੜ ਬੈਠੀਆਂ ਸੰਗਤਾਂ ਨੂੰ ਧਰਮ ਦੇ ਮਾਰਗ ਉਪਰ ਚੱਲਣ, ਬਾਣੀ ਤੇ ਬਾਣੇ ਦੇ ਧਾਰਨੀ ਬਣਨ ਦੀ ਤਾਕੀਦ ਕੀਤੀ। ਇਸ ਦੌਰਾਨ ਸੁਸਾਇਟੀ ਦੇ ਪ੍ਰਮੁੱਖ ਮੈਂਬਰਾਂ ਵੱਲੋਂ ਕੀਰਤਨੀ ਜੱਥੇ ਦੇ ਮੈਬਰਾਂ ਨੂੰ ਸਿਰਪਾਓ ਭੇਂਟ ਕਰਕੇ ਸਨਮਾਨਿਤ ਕੀਤਾ ਗਿਆ। ਇਸ ਮੌਕੇ ਤੇ ਇੰਦਰਬੀਰ ਸਿੰਘ ਬੱਤਰਾ, ਹਰਪਾਲ ਸਿੰਘ ਬੱਤਰਾ, ਰਜਿੰਦਰ ਸਿੰਘ ਡੰਗ, ਸਰਬਜੀਤ ਸਿੰਘ, ਹਰਮੀਤ ਸਿੰਘ ਡੰਗ, ਭੁਪਿੰਦਰ ਸਿੰਘ ਅਰੋੜਾ, ਬਲਬੀਰ ਸਿੰਘ ਭਾਟੀਆ, ਹਰਪਾਲ ਸਿੰਘ ਖਾਲਸਾ, ਭੁਪਿੰਦਰ ਸਿੰਘ ਜੁਨੇਜਾ, ਐਨਪੀ ਸਿੰਘ ਕਥੂਰੀਆਂ, ਮਹਿੰਦਰ ਸਿੰਘ ਡੰਗ, ਗੁਰਬਚਨ ਸਿੰਘ, ਅਤੱਰ ਸਿੰਘ ਮਕੱੜ, ਸੁਰਿੰਦਰਪਾਲ ਸਿੰਘ ਭੁਟਿਆਣੀ, ਅਵਤਾਰ ਸਿੰਘ ਮਿੱਢਾ, ਹਰਪ੍ਰੀਤ ਸਿੰਘ ਨੀਟਾ, ਦਵਿੰਦਰ ਸਿੰਘ ਬਿੱਟੂ, ਹਰਚਰਨ ਸਿੰਘ ਕਾਲੜਾ, ਕਵੰਲਪ੍ਰੀਤ ਸਿੰਘ ਸੋਢੀ, ਇੰਦਰਜੀਤ ਸਿੰਘ ਛਾਬੜਾ, ਵਿਜੈ ਕੁਮਾਰ ਸੂਦ, ਜੋਗਿੰਦਰ ਸਿੰਘ ਸਲੂਜਾ ਵਿਸ਼ੇਸ਼ ਤੌਰ ਤੇ ਹਾਜ਼ਰ ਸਨ।