ਹੋਲਾ ਮਹੱਲਾ ਨੂੰ ਸਮਰਪਿਤ ਕੀਰਤਨ ਸਮਾਗਮ ਕਰਵਾਇਆ
ਹੋਲਾ ਮਹੱਲਾ ਨੂੰ ਸਮਰਪਿਤ ਕੀਰਤਨ ਸਮਾਗਮ ਕਰਵਾਇਆ
Publish Date: Fri, 06 Mar 2026 08:30 PM (IST)
Updated Date: Fri, 06 Mar 2026 08:33 PM (IST)

ਸਟਾਫ ਰਿਪੋਰਟਰ, ਪੰਜਾਬੀ ਜਾਗਰਣ, ਲੁਧਿਆਣਾ : ਗੁਰ ਦਸਮੇਸ਼ ਸੇਵਾ ਸੁਸਾਇਟੀ ਵੱਲੋਂ ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਵਿਖੇ ਹੋਲਾ ਮਹੱਲਾ ਨੂੰ ਸਮਰਪਿਤ ਕੀਰਤਨ ਸਮਾਗਮ ਕਰਵਾਇਆ ਗਿਆ। ਜਿਸ ਵਿੱਚ ਵਿਸ਼ੇਸ਼ ਤੌਰ ’ਤੇ ਗੁਰੂ ਘਰ ਦੇ ਕੀਰਤਨੀ ਜੱਥੇ ਸਮੇਤ ਹਾਜ਼ਰੀ ਭਰਨ ਲਈ ਪੁੱਜੇ ਪੰਥ ਦੇ ਪ੍ਰਸਿੱਧ ਕੀਰਤਨੀਏ ਭਾਈ ਹਰਦੀਪ ਸਿੰਘ ਹਜ਼ੂਰੀ ਰਾਗੀ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਅੰਮ੍ਰਿਤਸਰ ਵਾਲਿਆਂ ਦੇ ਕੀਰਤਨੀ ਜੱਥੇ ਨੇ ਗੁਰਬਾਣੀ ਦਾ ਇਲਾਹੀ ਕੀਰਤਨ ਕਰ ਕੇ ਸੰਗਤਾਂ ਨੂੰ ਨਿਹਾਲ ਕੀਤਾ। ਉਨ੍ਹਾਂ ਗੁਰਦੁਆਰਾ ਸਾਹਿਬ ਵਿਖੇ ਹੋਲਾ ਮਹੱਲਾ ਪੁਰਬ ਨੂੰ ਸਮਰਪਿਤ ਕਰਵਾਏ ਗਏ ਕੀਰਤਨ ਸਮਾਗਮ ਨੂੰ ਇੱਕ ਉਪਦੇਸ਼ਕ ਸਮਾਗਮ ਦੱਸਦਿਆਂ ਕਿਹਾ ਕਿ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਨੇ ਚੜ੍ਹਦੀਕਲਾ ਦਾ ਪ੍ਰਤੀਕ ਤਿਉਹਾਰ ਹੋਲਾ ਮਹੱਲਾ ਦੀ ਆਰੰਭਤਾ ਕਰ ਕੇ ਖਾਲਸੇ ਨੂੰ ਰੰਗਾਂ ਦੀ ਹੋਲੀ ਖੇਡਣ ਦੀ ਬਜਾਏ ਆਪਣੇ ਅੰਦਰ ਅਣਖ, ਗੈਰਤ, ਨਿਆਰੇਪਨ ਅਤੇ ਸੂਰਬੀਰਤਾ ਦਾ ਜ਼ਜਬਾ ਪੈਦਾ ਕਰਨ ਦੀ ਪ੍ਰੇਰਨਾ ਦਿੱਤੀ ਹੈ। ਅੱਜ ਲੋੜ ਹੈ ਗੁਰੂ ਸਾਹਿਬ ਦੀ ਸਿੱਖਿਆਵਾਂ, ਉਪਦੇਸ਼ਾਂ ਨੂੰ ਵੱਧ ਤੋਂ ਵੱਧ ਸਮੁੱਚੀ ਮਨੁੱਖਤਾ ਤੱਕ ਪਹੁੰਚਣ ਦੀ ਤਾਂ ਅਸੀਂ ਹੋਲੇ ਮਹੱਲੇ ਦੀ ਅਸਲ ਸਾਰਥਿਕਤਾ ਨੂੰ ਸਮਝਣ ਵਿੱਚ ਸਫਲਤਾ ਪ੍ਰਾਪਤ ਕਰ ਸਕਾਂਗੇ। ਇਸ ਮੌਕੇ ਸੁਸਾਇਟੀ ਦੇ ਮੈਂਬਰਾਂ ਨੇ ਸਾਂਝੇ ਤੌਰ ’ਤੇ ਭਾਈ ਹਰਦੀਪ ਸਿੰਘ ਤੇ ਉਨ੍ਹਾਂ ਦੇ ਸਾਥੀਆਂ ਨੂੰ ਸਿਰਪਾਓ ਭੇਟ ਕਰ ਕੇ ਸਨਮਾਨਿਤ ਕੀਤਾ। ਕੀਰਤਨ ਸਮਾਗਮ ਅੰਦਰ ਦਸਮੇਸ਼ ਸੇਵਾ ਸੁਸਾਇਟੀ ਦੇ ਪ੍ਰਮੁੱਖ ਮੈਂਬਰ ਇੰਦਰਬੀਰ ਸਿੰਘ ਬੱਤਰਾ, ਹਰਪਾਲ ਸਿੰਘ ਬੱਤਰਾ, ਰਜਿੰਦਰ ਸਿੰਘ ਡੰਗ, ਸਰਬਜੀਤ ਸਿੰਘ, ਭੁਪਿੰਦਰ ਸਿੰਘ ਅਰੋੜਾ, ਹਰਮੀਤ ਸਿੰਘ ਡੰਗ, ਬਲਬੀਰ ਸਿੰਘ ਭਾਟੀਆ, ਹਰਪਾਲ ਸਿੰਘ ਖਾਲਸਾ, ਭੁਪਿੰਦਰ ਸਿੰਘ ਜੁਨੇਜਾ, ਗੁਰਦੀਪ ਸਿੰਘ ਡੀਮਾਰਟੇ, ਐੱਨਪੀ ਸਿੰਘ ਕਥੂਰੀਆ, ਰਘਬੀਰ ਸਿੰਘ, ਮਹਿੰਦਰ ਸਿੰਘ ਡੰਗ, ਗੁਰਬਚਨ ਸਿੰਘ, ਅਤੱਰ ਸਿੰਘ ਮਕੱੜ, ਸੁਰਿੰਦਰਪਾਲ ਸਿੰਘ ਭੁਟੀਆਣੀ, ਅਵਤਾਰ ਸਿੰਘ ਮਿੱਢਾ, ਹਰਪ੍ਰੀਤ ਸਿੰਘ ਨੀਟਾ, ਦਵਿੰਦਰ ਸਿੰਘ ਬਿੱਟੂ, ਹਰਚਰਨ ਸਿੰਘ ਕਾਲੜਾ, ਕੰਵਲਪ੍ਰੀਤ ਸਿੰਘ ਸੋਢੀ, ਇੰਦਰਜੀਤ ਸਿੰਘ ਛਾਬੜਾ, ਵਿਜੈ ਕੁਮਾਰ ਸੂਦ, ਮਨਮੋਹਨ ਸਿੰਘ, ਜੋਗਿੰਦਰ ਸਿੰਘ ਸਲੂਜਾ, ਕੁਲਜੀਤ ਸਿੰਘ ਖੁਰਾਣਾ ਵਿਸ਼ੇਸ਼ ਤੌਰ ’ਤੇ ਹਾਜ਼ਰ ਸਨ।