ਸਰਹਿੰਦ ਫ਼ਤਿਹ ਦਿਵਸ ਨੂੰ ਸਮਰਪਿਤ ਕੀਰਤਨ ਸਮਾਗਮ ਕਰਵਾਇਆ
ਸਰਹਿੰਦ ਫ਼ਤਿਹ ਦਿਵਸ ਨੂੰ ਸਮਰਪਿਤ ਕੀਰਤਨ ਸਮਾਗਮ ਕਰਵਾਇਆ
Publish Date: Thu, 14 May 2026 08:43 PM (IST)
Updated Date: Fri, 15 May 2026 04:16 AM (IST)

-ਸਰਹਿੰਦ ਫ਼ਤਹਿ ਦਿਵਸ ਦੇ ਇਤਿਹਾਸ ਤੋਂ ਨੌਜਵਾਨ ਪੀੜ੍ਹੀ ਲਵੇ ਸੇਧ : ਗਿਆਨੀ ਬਚਿੱਤਰ ਸਿੰਘ --- ਸਟਾਫ ਰਿਪੋਰਟਰ, ਪੰਜਾਬੀ ਜਾਗਰਣ ਲੁਧਿਆਣਾ ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਮਾਡਲ ਟਾਊਨ ਐਕਸਟੈਨਸ਼ਨ ਵਿਖੇ ਬੀਤੀ ਰਾਤ ਦਸ਼ਮੇਸ਼ ਸੇਵਾ ਸੁਸਾਇਟੀ ਵੱਲੋਂ ਗੁਰਦੁਆਰਾ ਸਾਹਿਬ ਦੀ ਪ੍ਰਬੰਧਕ ਕਮੇਟੀ ਦੇ ਸਹਿਯੋਗ ਨਾਲ ਸਰਹਿੰਦ ਫ਼ਤਿਹ ਦਿਵਸ ਨੂੰ ਸਮਰਪਿਤ ਵਿਸ਼ੇਸ਼ ਕੀਰਤਨ ਸਮਾਗਮ ਬੜੀ ਸ਼ਰਧਾ ਭਾਵਨਾ ਨਾਲ ਕਰਵਾਇਆ ਗਿਆ। ਸਮਾਗਮ ਵਿਚ ਪੰਥ ਦੇ ਪ੍ਰਸਿੱਧ ਕੀਰਤਨੀਏ ਭਾਈ ਗੁਰਪ੍ਰੀਤ ਸਿੰਘ ਹਜ਼ੂਰੀ ਰਾਗੀ ਸ੍ਰੀ ਦਰਬਾਰ ਸਾਹਿਬ, ਸ੍ਰੀ ਤਰਨਤਾਰਨ ਸਾਹਿਬ ਵਾਲਿਆਂ ਦੇ ਕੀਰਤਨੀ ਜੱਥੇ ਨੇ ਆਪਣੀਆਂ ਹਾਜ਼ਰੀਆਂ ਭਰ ਕੇ ਸੰਗਤਾਂ ਨੂੰ ਗੁਰਬਾਣੀ ਕੀਰਤਨ ਰਾਹੀਂ ਨਿਹਾਲ ਕੀਤਾ। ਇਸ ਤੋਂ ਪਹਿਲਾਂ ਕੀਰਤਨ ਸਮਾਗਮ ਅੰਦਰ ਇਕੱਤਰ ਹੋਈਆਂ ਸੰਗਤਾਂ ਦੇ ਨਾਲ ਗੁਰਮਤਿ ਵਿਚਾਰਾਂ ਦੀ ਸਾਂਝ ਕਰਦਿਆਂ ਹੋਇਆਂ ਗੁਰਦੁਆਰਾ ਸਾਹਿਬ ਦੇ ਹੈੱਡ ਗ੍ਰੰਥੀ ਤੇ ਉੱਘੇ ਕਥਾ ਵਾਚਕ ਗਿਆਨੀ ਬਚਿੱਤਰ ਸਿੰਘ ਨੇ ਕਿਹਾ ਕਿ ਸਿੱਖ ਕੌਮ ਦੇ ਮਹਾਨ ਸੂਰਬੀਰ ਜਰਨੈਲ ਅਤੇ ਪਹਿਲੇ ਖਾਲਸਾ ਰਾਜ ਦੇ ਬਾਨੀ ਬਾਬਾ ਬੰਦਾ ਸਿੰਘ ਬਹਾਦਰ ਵੱਲੋਂ ਆਪਣੇ ਸਾਥੀਆਂ ਨਾਲ ਸਰਹਿੰਦ ਨੂੰ ਫ਼ਤਹਿ ਕਰਨਾ ਇੱਕ ਵੱਡੀ ਇਤਿਹਾਸਕ ਪ੍ਰਾਪਤੀ ਸੀ। ਇਹ ਫ਼ਤਿਹ ਜਿੱਥੇ ਸਾਨੂੰ ਆਪਣੇ ਧਰਮ ਵਿੱਚ ਪ੍ਰਪੱਕ ਹੋਣ ਦੀ ਪ੍ਰੇਣਾ ਦਿੰਦੀ ਹੈ, ਉੱਥੇ ਨਾਲ ਹੀ ਜ਼ਬਰ ਤੇ ਜ਼ੁਲਮ ਦੇ ਖਿਲਾਫ ਆਪਣੀ ਆਵਾਜ਼ ਬੁਲੰਦ ਕਰਨ ਅਤੇ ਆਪਣੇ ਹੱਕਾਂ ਦੀ ਰਾਖੀ ਲਈ ਸ਼ੰਘਰਸ਼ ਕਰਨ ਦਾ ਸ਼ੰਦੇਸ਼ ਵੀ ਦਿੰਦੀ ਹੈ। ਉਨ੍ਹਾਂ ਨੇ ਕਿਹਾ ਕਿ ਅੱਜ ਲੋੜ ਹੈ ਸਾਨੂੰ ਆਪਣੇ ਧਰਮ, ਵਿਰਸੇ ਤੇ ਸ਼ਾਨਾਮੱਤੀ ਇਤਿਹਾਸ ਨਾਲ ਜੁੜਨ ਤੇ ਸੰਭਾਲ ਕਰਨ ਦੀ ਤਾਂ ਹੀ ਅਸੀਂ ਬਾਬਾ ਬੰਦਾ ਸਿੰਘ ਬਹਾਦਰ ਦੇ ਅਸਲ ਵਾਰਿਸ ਅਖਵਾਉਣ ਵਿੱਚ ਫ਼ਖਰ ਮਹਿਸੂਸ ਕਰਾਂਗੇ। ਇਸ ਮੌਕੇ ਸੁਸਾਇਟੀ ਦੇ ਮੈਬਰਾਂ ਨੇ ਸਾਂਝੇ ਤੌਰ ਤੇ ਭਾਈ ਗੁਰਪ੍ਰੀਤ ਸਿੰਘ ਹਜ਼ੂਰੀ ਰਾਗੀ ਸੱਚਖੰਡ ਸ੍ਰੀ ਦਰਬਾਰ ਸਾਹਿਬ, ਸ੍ਰੀ ਤਰਨਤਾਰਨ ਵਾਲਿਆਂ ਦੇ ਕੀਰਤਨੀ ਜੱਥੇ ਦੇ ਮੈਂਬਰਾਂ ਨੂੰ ਸਿਰਪਾਓ ਭੇਂਟ ਕਰਕੇ ਸਨਮਾਨਿਤ ਕੀਤਾ ਗਿਆ। ਕੀਰਤਨ ਸਮਾਗਮ ਅੰਦਰ ਦਸ਼ਮੇਸ਼ ਸੇਵਾ ਸੁਸਾਇਟੀ ਦੇ ਪ੍ਰਮੁੱਖ ਮੈਂਬਰ ਇੰਦਰਬੀਰ ਸਿੰਘ ਬੱਤਰਾ, ਰਜਿੰਦਰ ਸਿੰਘ ਡੰਗ, ਹਰਪਾਲ ਸਿੰਘ ਬੱਤਰਾ, ਸਰਬਜੀਤ ਸਿੰਘ, ਭੁਪਿੰਦਰ ਸਿੰਘ ਜੁਨੇਜਾ, ਬਲਬੀਰ ਸਿੰਘ ਭਾਟੀਆ, ਹਰਪਾਲ ਸਿੰਘ ਖਾਲਸਾ, ਐਨਪੀ ਸਿੰਘ ਕਥੂਰੀਆਂ, ਰਘਬੀਰ ਸਿੰਘ, ਮਹਿੰਦਰ ਸਿੰਘ ਡੰਗ, ਗੁਰਬਚਨ ਸਿੰਘ, ਅੱਤਰ ਸਿੰਘ ਮਕੱੜ, ਸੁਰਿੰਦਰਪਾਲ ਸਿੰਘ ਭੁਟੀਆਣੀ, ਅਵਤਾਰ ਸਿੰਘ ਮਿੱਢਾ, ਹਰਮੀਤ ਸਿੰਘ ਡੰਗ, ਦਾਨ ਸਿੰਘ, ਹਰਪ੍ਰੀਤ ਸਿੰਘ ਨੀਟਾ, ਦਵਿੰਦਰ ਸਿੰਘ ਬਿੱਟੂ, ਹਰਚਰਨ ਸਿੰਘ ਕਾਲੜਾ, ਕਵੰਲਪ੍ਰੀਤ ਸਿੰਘ ਸੋਢੀ, ਇੰਦਰਜੀਤ ਸਿੰਘ ਛਾਬੜਾ, ਵਿਜੈ ਕੁਮਾਰ ਸੂਦ, ਮਨਮੋਹਨ ਸਿੰਘ, ਜੋਗਿੰਦਰ ਸਿੰਘ ਸਲੂਜਾ, ਕੁਲਜੀਤ ਸਿੰਘ ਖੁਰਾਣਾ, ਖੁਸ਼ਹਾਲ ਸਿੰਘ ਸਮੇਤ ਵੱਡੀ ਗਿਣਤੀ ਵਿੱਚ ਸੰਗਤਾਂ ਹਾਜ਼ਰ ਸਨ।