ਮਹਾਨ ਸਿੱਖ ਜਰਨੈਲ ਜੱਸਾ ਸਿੰਘ ਰਾਮਗੜ੍ਹੀਆ ਦੇ ਜਨਮ ਦਿਵਸ ਨੂੰ ਸਮਰਪਿਤ ਕੀਰਤਨ ਸਮਾਗਮ ਕਰਵਾਇਆ

-ਵਿਦੇਸ਼ੀ ਧਾੜਵੀਆਂ ਨਾਲ ਸ਼ੰਘਰਸ਼ ਕਰ ਕੇ ਜੱਸਾ ਸਿੰਘ ਰਾਮਗੜ੍ਹੀਆ ਨੇ ਸਿਰਜਿਆ ਨਿਵੇਕਲਾ ਇਤਿਹਾਸ : ਭੁਪਿੰਦਰ ਸਿੰਘ
---
ਸਤਵਿੰਦਰ ਸ਼ਰਮਾ, ਪੰਜਾਬੀ ਜਾਗਰਣ ਲੁਧਿਆਣਾ
ਮਹਾਨ ਸਿੱਖ ਜਰਨੈਲ ਜੱਸਾ ਸਿੰਘ ਰਾਮਗੜ੍ਹੀਆ ਦੇ ਜਨਮ ਦਿਵਸ ਨੂੰ ਸਮਰਪਿਤ ਨਿਸ਼ਕਾਮ ਨਾਮ ਸਿਮਰਨ ਸੇਵਾ ਸੁਸਾਇਟੀ ਵੱਲੋਂ ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਮਾਡਲ ਟਾਊਨ ਐਕਸਟੈਂਸ਼ਨ ਵਿਖੇ ਵਿਸ਼ੇਸ਼ ਕੀਰਤਨ ਸਮਾਗਮ ਬੜੀ ਸ਼ਰਧਾ ਭਾਵਨਾ ਨਾਲ ਕਰਵਾਇਆ ਗਿਆ। ਜਿਸ ਅੰਦਰ ਪੰਥ ਦੇ ਪ੍ਰਸਿੱਧ ਕੀਰਤਨੀਏ ਭਾਈ ਰਾਜਵਿੰਦਰ ਸਿੰਘ ਤੇ ਭਾਈ ਹਰਸਿਦਕ ਸਿੰਘ ਲੁਧਿਆਣੇ ਵਾਲਿਆਂ ਦੇ ਕੀਰਤਨੀ ਜੱਥਿਆਂ ਨੇ ਆਪਣੀਆਂ ਹਾਜ਼ਰੀਆਂ ਭਰ ਕੇ ਸੰਗਤਾਂ ਨੂੰ ਗੁਰਬਾਣੀ ਕੀਰਤਨ ਨਾਲ ਨਿਹਾਲ ਕੀਤਾ।
ਕੀਰਤਨ ਸਮਾਗਮ ਅੰਦਰ ਇਕੱਤਰ ਹੋਈਆਂ ਸੰਗਤਾਂ ਦੇ ਨਾਲ ਗੁਰਮਤਿ ਵਿਚਾਰਾਂ ਦੀ ਸਾਂਝ ਕਰਦਿਆਂ ਹੋਇਆ ਸੁਸਾਇਟੀ ਦੇ ਮੁੱਖ ਸੇਵਾਦਾਰ ਭੁਪਿੰਦਰ ਸਿੰਘ ਨੇ ਕਿਹਾ ਕਿ ਮਹਾਨ ਸਿੱਖ ਜਰਨੈਲ ਜੱਸਾ ਸਿੰਘ ਰਾਮਗੜ੍ਹੀਆ ਉਨ੍ਹਾਂ ਬਹਾਦਰ ਸਿੱਖ ਯੋਧਿਆਂ ਵਿੱਚੋਂ ਇੱਕ ਸਨ, ਜਿੰਨ੍ਹਾਂ ਨੇ ਮੁਗਲਾਂ ਅਤੇ ਵਿਦੇਸ਼ੀ ਧਾੜਵੀਆਂ ਨਾਲ ਖੂਨੀ ਸ਼ੰਘਰਸ਼ ਕਰਕੇ ਨਿਵੇਕਲਾ ਗੌਰਵਮਈ ਇਤਿਹਾਸ ਸਿਰਜਿਆ। ਉਨ੍ਹਾਂ ਨੇ ਕਿਹਾ ਕਿ ਮਹਾਨ ਸੂਰਬੀਰ ਯੋਧੇ ਤੇ ਜਰਨੈਲ ਜੱਸਾ ਸਿੰਘ ਰਾਮਗੜ੍ਹੀਆ ਜੀ ਦਾ ਜਨਮ ਦਿਵਸ ਮਨਾਉਣਾ ਤਾਂ ਹੀ ਸਫਲ ਹੋ ਸਕਦਾ ਹੈ, ਜੇਕਰ ਅਸੀਂ ਉਸ ਮਹਾਨ ਸੂਰਬੀਰ ਯੋਧੇ ਵੱਲੋਂ ਕੌਮ ਪ੍ਰਤੀ ਕੀਤੀਆਂ ਕੁਰਬਾਨੀਆਂ ਤੋਂ ਸੇਧ ਲਈਏ। ਇਸ ਮੌਕੇ ਭਾਈ ਰਾਜਵਿੰਦਰ ਸਿੰਘ ਤੇ ਭਾਈ ਹਰਸਿਦਕ ਸਿੰਘ ਨੇ ਕਿਹਾ ਕਿ ਸਾਡਾ ਇਤਿਹਾਸ ਕੁਰਬਾਨੀਆਂ ਨਾਲ ਭਰਿਆ ਹੋਇਆ ਹੈ ਅਤੇ ਜੇਕਰ ਅਸੀਂ ਆਪਣੇ ਬੱਚਿਆਂ ਨੂੰ ਆਪਣੇ ਗੁਰੂਆਂ ਤੇ ਮਹਾਨ ਜਰਨੈਲਾਂ ਬਾਰੇ ਵਿਸਥਾਰ ਨਾਲ ਜਾਣਕਾਰੀ ਦਈਕੇ ਤਾਂ ਸਾਡੇ ਬੱਚੇ ਬਾਣੀ ਤੇ ਬਾਣੇ ਦੇ ਆਪ ਹੀ ਧਾਰਨੀ ਬਣਕੇ ਮਨੁੱਖਤਾ ਦੀ ਸੇਵਾ ਨੂੰ ਸਮ੍ਰਪਿਤ ਹੋ ਜਾਣਗੇ ਤੇ ਸਾਡੇ ਅਜਿਹੇ ਸਮਾਗਮ ਕਰਵਾਉਣੇ ਵੀ ਸਫਲ ਹੋਣਗੇ। ਇਸ ਮੌਕੇ ਸੁਸਾਇਟੀ ਦੇ ਪ੍ਰਮੁੱਖ ਮੈਬਰਾਂ ਨੇ ਕੀਰਤਨੀ ਜੱਥੇ ਦੇ ਮੈਬਰਾਂ ਨੂੰ ਸਿਰਪਾਓ ਭੇਂਟ ਕਰਕੇ ਸਨਮਾਨਿਤ ਵੀ ਕੀਤਾ।
ਸਮਾਗਮ ਦੌਰਾਨ ਪ੍ਰਧਾਨ ਇੰਦਰਜੀਤ ਸਿੰਘ ਮੱਕੜ, ਜਤਿੰਦਰਪਾਲ ਸਿੰਘ ਸਲੂਜਾ, ਗੁਰਦੀਪ ਸਿੰਘ ਡੀਮਾਰਟੇ, ਨਰਿੰਦਰਪਾਲ ਸਿੰਘ ਕਥੂਰੀਆਂ, ਤਰਲੋਚਨ ਸਿੰਘ ਸਾਂਭਰ, ਖੇਮ ਸਿੰਘ ਆਨੰਦ, ਕਵੰਲਪ੍ਰੀਤ ਸਿੰਘ ਸਚਦੇਵਾ, ਕਮਲਦੀਪ ਸਿੰਘ ਕਾਲੜਾ, ਰਜਿੰਦਰ ਸਿੰਘ ਮਕੱੜ, ਜੱਥੇਦਾਰ ਤਰਨਜੀਤ ਸਿੰਘ ਨਿਮਾਣਾ, ਕਰਨੈਲ ਸਿੰਘ ਬੇਦੀ, ਪ੍ਰਿਤਪਾਲ ਸਿੰਘ, ਸੁਰਿੰਦਰਪਾਲ ਸਿੰਘ ਭੁਟੀਆਨੀ, ਅਮਰਪਾਲ ਸਿੰਘ ਆਨੰਦ, ਬਲਜੀਤ ਸਿੰਘ ਦੂਆ, ਹਰਵਿੰਦਰ ਸਿੰਘ, ਜਤਿੰਦਰ ਸਿੰਘ ਪ੍ਰਧਾਨ, ਜਗਬੀਰ ਸਿੰਘ, ਭੁਪਿੰਦਰਪਾਲ ਸਿੰਘ ਧਵਨ, ਮਹਿੰਦਰ ਸਿੰਘ ਡੰਗ, ਅਤੱਰ ਸਿੰਘ ਮਕੱੜ, ਰਜਿੰਦਰ ਸਿੰਘ ਡੰਗ ਹਰਮੀਤ ਸਿੰਘ ਡੰਗ,ਗੁਰਪ੍ਰੀਤ ਸਿੰਘ ਪ੍ਰਿੰਸ,ਜੀਤ ਸਿੰਘ,ਗੁਰਵਿੰਦਰ ਸਿੰਘ ਆੜਤੀ, ਹਰਕੀਰਤ ਸਿੰਘ ਬਾਵਾ ਮਸਾਲਾ, ਸੁਰਿੰਦਰ ਸਿੰਘ ਸਚਦੇਵਾ, ਸੁਖਪ੍ਰੀਤ ਸਿੰਘ ਮਨੀ, ਬਾਦਸ਼ਾਹਦੀਪ ਸਿੰਘ, ਇੰਦਰਪਾਲ ਸਿੰਘ ਕਾਲੜਾ, ਪਰਮਜੀਤ ਸਿੰਘ ਡੀਮਾਰਟੇ, ਅਵਤਾਰ ਸਿੰਘ ਮਿੱਢਾ, ਪਰਮਿੰਦਰਪਾਲ ਸਿੰਘ ਡੀਮਾਰਟੇ, ਕਰਨਦੀਪ ਸਿੰਘ ਸਿਮਰਨ, ਬਲਫਤਿਹ ਸਿੰਘ ਤੇ ਡਾ. ਮਨਰੂਪ ਕੌਰ ਬਾਣੀ ਵਿਸੇਸ਼ ਤੌਰ ਤੇ ਹਾਜ਼ਰ ਸਨ।