ਹਰੀ ਸਿੰਘ ਨਲਵਾ ਦੇ ਸੂਰਮਗਤੀ ਦਿਵਸ ਨੂੰ ਸਮਰਪਿਤ ਕੀਰਤਨ ਸਮਾਗਮ ਕਰਵਾਇਆ
ਮਹਾਨ ਜਰਨੈਲ ਹਰੀ ਸਿੰਘ ਨਲਵਾ ਦੇ ਸੂਰਮਗਤੀ ਦਿਵਸ ਨੂੰ ਸਮਰਪਿਤ ਕੀਰਤਨ ਸਮਾਗਮ ਕਰਵਾਇਆ
Publish Date: Sun, 03 May 2026 08:15 PM (IST)
Updated Date: Mon, 04 May 2026 04:15 AM (IST)

ਸਟਾਫ ਰਿਪੋਰਟਰ, ਪੰਜਾਬੀ ਜਾਗਰਣ, ਲੁਧਿਆਣਾ : ਨਿਸ਼ਕਾਮ ਨਾਮ ਸਿਮਰਨ ਸੇਵਾ ਸੁਸਾਇਟੀ ਵੱਲੋਂ ਲੁਧਿਆਣਾ ਦੇ ਮਾਡਲ ਟਾਊਨ ਐਕਸਟੈਨਸ਼ਨ ਸਥਿਤ ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਵਿਖੇ ਸਿੱਖ ਕੌਮ ਦੇ ਮਹਾਨ ਸੂਰਬੀਰ ਜਰਨੈਲ ਸਰਦਾਰ ਹਰੀ ਸਿੰਘ ਨਲਵਾ ਜੀ ਦੇ ਸੂਰਮਗਤੀ ਦਿਵਸ ਨੂੰ ਬੜੀ ਸ਼ਰਧਾ ਭਾਵਨਾ ਤੇ ਸਤਿਕਾਰ ਨਾਲ ਮਨਾਇਆ ਗਿਆ। ਇਸ ਸਬੰਧੀ ਕਰਵਾਏ ਗਏ ਕੀਰਤਨ ਸਮਾਗਮ ਅੰਦਰ ਗੁਰੂ ਘਰ ਦੇ ਕੀਰਤਨੀ ਜੱਥੇ ਸਮੇਤ ਪੁੱਜੇ ਪੰਥ ਦੇ ਪ੍ਰਸਿੱਧ ਕੀਰਤਨੀਏ ਭਾਈ ਸਤਵਿੰਦਰ ਸਿੰਘ ਹਜੂਰੀ ਰਾਗੀ ਗੁਰਦੁਆਰਾ ਸ੍ਰੀ ਰੇਰੂ ਸਾਹਿਬ ਸਹਾਨੇਵਾਲ ਵਾਲਿਆਂ ਨੇ ਗੁਰਬਾਣੀ ਦਾ ਇਲਾਹੀ ਕੀਰਤਨ ਕਰਕੇ ਜਿੱਥੇ ਸੰਗਤਾਂ ਨੂੰ ਨਿਹਾਲ ਕੀਤਾ। ਸੰਗਤਾਂ ਨਾਲ ਗੁਰਮਤਿ ਵਿਚਾਰਾਂ ਦੀ ਸਾਂਝ ਕਰਦਿਆਂ ਭਾਈ ਸਤਵਿੰਦਰ ਸਿੰਘ ਨੇ ਕਿਹਾ ਕਿ ਮਹਾਨ ਸੂਰਬੀਰ ਸਿੱਖ ਜਰਨੈਲ ਸਰਦਾਰ ਹਰੀ ਸਿੰਘ ਨਲਵਾ ਕੇਵਲ ਇੱਕ ਯੋਧਾ ਹੀ ਨਹੀਂ ਸੀ ਬਲਕਿ ਪੰਥ ਦਾ ਨਿਸ਼ਕਾਮ ਸੇਵਕ ਅਤੇ ਖਾਲਸਾ ਰਾਜ ਦਾ ਨਿਰਛਲ ਰੱਖਿਅਕ ਤੇ ਨਿਸ਼ਠਾਵਾਨ ਅਹਿਲਕਾਰ ਵੀ ਸੀ। ਜਿਸ ਦੀ ਬਦੌਲਤ ਅੱਜ ਵੀ ਉਨ੍ਹਾਂ ਦੇ ਦਲੇਰੀ ਭਰੇ ਕਾਰਨਾਮਿਆਂ ਤੇ ਕਾਰਜਾਂ ਨੂੰ ਸਮੁੱਚਾ ਸੰਸਾਰ ਯਾਦ ਕਰਦਾ ਹੈ। ਇਸ ਦੌਰਾਨ ਸੁਸਾਇਟੀ ਦੇ ਮੁੱਖ ਸੇਵਾਦਾਰ ਭੁਪਿੰਦਰ ਸਿੰਘ ਨੇ ਸੰਗਤਾਂ ਨਾਲ ਆਪਣੇ ਵਿਚਾਰਾਂ ਦੀ ਸਾਂਝ ਕਰਦਿਆਂ ਕਿਹਾ ਕਿ ਮਹਾਨ ਸਿੱਖ ਸੂਰਬੀਰ ਜਰਨੈਲ ਸਰਦਾਰ ਹਰੀ ਸਿੰਘ ਨਲਵਾ ਜੀ ਦਾ ਸੂਰਮਗਤੀ ਦਿਵਸ ਮਨਾਉਣਾ ਤਾਂ ਹੀ ਸਾਰਥਕ ਹੋ ਸਕਦਾ ਹੈ।ਜੇਕਰ ਅਸੀਂ ਆਪਣੇ ਅੰਦਰ ਉਨ੍ਹਾਂ ਵਰਗੀ ਨਿਰਭਉ ਤੇ ਨਿਰਵੈਰ ਵਾਲੀ ਬਿਰਤੀ ਪੈਦਾ ਕਰਕੇ ਬਾਣੀ ਤੇ ਬਾਣੇ ਦੇ ਧਾਰਨੀ ਬਣੀਏ।ਇਸ ਦੌਰਾਨ ਨਿਸ਼ਕਾਮ ਨਾਮ ਸਿਮਰਨ ਸੇਵਾ ਸੁਸਾਇਟੀ ਦੇ ਮੁੱਖ ਸੇਵਾਦਾਰ ਭੁਪਿੰਦਰ ਸਿੰਘ ਅਤੇ ਉਨ੍ਹਾਂ ਦੇ ਸਾਥੀਆਂ ਵੱਲੋਂ ਸਾਝੇ ਤੌਰ ਤੇ ਕੀਰਤਨੀ ਜੱਥਿਆਂ ਦੇ ਸਮੂਹ ਮੈਬਰਾਂ ਨੂੰ ਸਿਰਪਾਓ ਭੇਂਟ ਕਰਕੇ ਸਨਮਾਨਿਤ ਵੀ ਕੀਤਾ। ਸਮਾਗਮ ਦੌਰਾਨ ਗੁਰਦੁਆਰਾ ਦੇ ਪ੍ਰਧਾਨ ਇੰਦਰਜੀਤ ਸਿੰਘ ਮੱਕੜ, ਜਤਿੰਦਰਪਾਲ ਸਿੰਘ ਸਲੂਜਾ, ਕਰਨੈਲ ਸਿੰਘ ਬੇਦੀ, ਪ੍ਰਿਤਪਾਲਸਿੰਘ, ਸੁਰਿੰਦਰਪਾਲ ਸਿੰਘ ਭੁਟੀਆਨੀ, ਗੁਰਦੀਪ ਸਿੰਘ ਡੀਮਾਰਟੇ, ਰਜਿੰਦਰ ਸਿੰਘ ਡੰਗ, ਜੱਥੇਦਾਰ ਤਰਨਜੀਤ ਸਿੰਘ ਨਿਮਾਣਾ, ਐਨਐਸ ਕਥੂਰੀਆਂ, ਬਲਜੀਤ ਸਿੰਘ ਦੂਆ, ਤਰਲੋਚਨ ਸਿੰਘ ਸਾਂਭਰ, ਰਜਿੰਦਰ ਸਿੰਘ ਮਕੱੜ, ਹਰਵਿੰਦਰ ਸਿੰਘ, ਜਤਿੰਦਰ ਸਿੰਘ ਪ੍ਰਧਾਨ, ਕਵੰਲਪ੍ਰੀਤ ਸਿੰਘ ਸਚਦੇਵਾ, ਜਗਬੀਰ ਸਿੰਘ, ਭੁਪਿੰਦਰਪਾਲ ਸਿੰਘ ਧਵਨ, ਮਹਿੰਦਰ ਸਿੰਘ ਡੰਗ, ਅੱਤਰ ਸਿੰਘ ਮਕੱੜ, ਹਰਮੀਤ ਸਿੰਘ ਡੰਗ, ਗੁਰਪ੍ਰੀਤ ਸਿੰਘ ਪ੍ਰਿੰਸ, ਜੀਤ ਸਿੰਘ, ਗੁਰਵਿੰਦਰ ਸਿੰਘ ਆੜਤੀ, ਹਰਕੀਰਤ ਸਿੰਘ ਬਾਵਾ, ਸੁਰਿੰਦਰ ਸਿੰਘ ਸਚਦੇਵਾ, ਸੁਖਪ੍ਰੀਤ ਸਿੰਘ ਮਨੀ, ਬਾਦਸ਼ਾਹਦੀਪ ਸਿੰਘ, ਇੰਦਰਪਾਲ ਸਿੰਘ ਕਾਲੜਾ, ਕਮਲਦੀਪ ਸਿੰਘ ਕਾਲੜਾ, ਪਰਮਜੀਤ ਸਿੰਘ ਡੀਮਾਰਟੇ, ਅਵਤਾਰ ਸਿੰਘ ਮਿੱਢਾ, ਪਰਮਿੰਦਰਪਾਲ ਸਿੰਘ ਡੀਮਾਰਟੇ, ਕਰਨਦੀਪ ਸਿੰਘ ਸਿਮਰਨ, ਬਲਫਤਿਹ ਸਿੰਘ ਤੇ ਡਾ. ਮਨਰੂਪ ਕੌਰ ਬਾਣੀ ਵਿਸੇਸ਼ ਤੌਰ ਤੇ ਹਾਜ਼ਰ ਸਨ।