ਸ੍ਰੀ ਗੁਰੂ ਹਰਕ੍ਰਿਸ਼ਨ ਸਾਹਿਬ ਜੀ ਦੇ ਜੋਤੀ ਜੋਤਿ ਦਿਵਸ ਨੂੰ ਸਮਰਪਿਤ ਕੀਰਤਨ ਸਮਾਗਮ
ਸ੍ਰੀ ਗੁਰੂ ਹਰਕ੍ਰਿਸ਼ਨ ਸਾਹਿਬ ਜੀ ਦੇ ਜੋਤੀ ਜੋਤਿ ਦਿਵਸ ਨੂੰ ਸਮਰਪਿਤ ਕੀਰਤਨ ਸਮਾਗਮ ਕਰਵਾਇਆ
Publish Date: Wed, 01 Apr 2026 10:48 PM (IST)
Updated Date: Thu, 02 Apr 2026 04:16 AM (IST)

ਫੋਟੋ 35 ਸਟਾਫ ਰਿਪੋਰਟਰ, ਪੰਜਾਬੀ ਜਾਗਰਣ, ਲੁਧਿਆਣਾ : ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਮਾਡਲ ਟਾਊਨ ਐਕਸਟੈਨਸ਼ਨ ਵਿਖੇ ਗੁਰ ਦਸ਼ਮੇਸ਼ ਸੇਵਾ ਸੁਸਾਇਟੀ ਵੱਲੋਂ ਬੀਤੀ ਰਾਤ ਅੱਠਵੇਂ ਪਾਤਸ਼ਾਹ ਸ੍ਰੀ ਗੁਰੂ ਹਰਕ੍ਰਿਸ਼ਨ ਸਾਹਿਬ ਜੀ ਦੇ ਜੋਤੀ ਜੋਤਿ ਦਿਵਸ ਨੂੰ ਸਮਰਪਿਤ ਹਫਤਾਵਾਰੀ ਕੀਰਤਨ ਸਮਾਗਮ ਕਰਵਾਇਆ ਗਿਆ। ਜਿਸ ਵਿੱਚ ਵਿਸ਼ੇਸ਼ ਤੌਰ ਤੇ ਗੁਰੂ ਘਰ ਦੇ ਕੀਰਤਨੀ ਜੱਥੇ ਸਮੇਤ ਹਾਜ਼ਰੀ ਭਰਨ ਲਈ ਪੁੱਜੇ ਪੰਥ ਦੇ ਪ੍ਰਸਿੱਧ ਕੀਰਤਨੀਏ ਭਾਈ ਅਮਨਦੀਪ ਸਿੰਘ ਹਜੂਰੀ ਰਾਗੀ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਅੰਮ੍ਰਿਤਸਰ ਵਾਲਿਆਂ ਦੇ ਕੀਰਤਨੀ ਜੱਥੇ ਨੇ ਗੁਰਬਾਣੀ ਦਾ ਇਲਾਹੀ ਕੀਰਤਨ ਕਰਕੇ ਸੰਗਤਾਂ ਨੂੰ ਨਿਹਾਲ ਕੀਤਾ। ਉਨ੍ਹਾਂ ਜੋਤੀ ਜੋਤਿ ਦਿਵਸ ਨੂੰ ਸਮਰਪਿਤ ਕੀਰਤਨ ਸਮਾਗਮ ਨੂੰ ਇੱਕ ਉਪਦੇਸ਼ਕ ਸਮਾਗਮ ਦੱਸਦਿਆਂ ਅਤੇ ਕਿਹਾ ਕਿ ਸ੍ਰੀ ਗੁਰੂ ਹਰਕ੍ਰਿਸ਼ਨ ਸਾਹਿਬ ਜੀ ਨੇ ਸਮੁੱਚੀ ਮਨੁੱਖਤਾ ਦੇ ਕਲਿਆਣ ਲਈ ਜਿੱਥੇ ਕਈ ਵੱਡੇ ਸੇਵਾ ਕਾਰਜ ਕੀਤੇ, ਉੱਥੇ ਸੰਗਤਾਂ ਨੂੰ ਸੇਵਾ ਦੇ ਸਕੰਲਪ ਨਾਲ ਜੋੜਨ ਦਾ ਉਪਰਾਲਾ ਕੀਤਾ। ਅੱਜ ਲੋੜ ਹੈ ਗੁਰੂ ਸਾਹਿਬ ਦੀ ਸਿੱਖਿਆਵਾਂ, ਉਪਦੇਸ਼ਾਂ ਨੂੰ ਵੱਧ ਤੋ ਵੱਧ ਸਮੁੱਚੀ ਮਨੁੱਖਤਾ ਤੱਕ ਪਹੁੰਚਣ ਦੀ ਤਾਂ ਹੀ ਉਨ੍ਹਾਂ ਦਾ ਜੋਤੀ ਜੋਤਿ ਦਿਵਸ ਮਨਾਉਣਾ ਸਫਲਾ ਹੋ ਸਕੇਗਾ। ਉਨ੍ਹਾਂ ਨੇ ਕੀਰਤਨ ਸਮਾਗਮ ਅੰਦਰ ਜੁੜ ਬੈਠੀਆਂ ਸੰਗਤਾਂ ਨੂੰ ਧਰਮ ਦੇ ਮਾਰਗ ਉਪਰ ਚੱਲਣ, ਬਾਣੀ ਤੇ ਬਾਣੇ ਦੇ ਧਾਰਨੀ ਬਣਨ ਦੀ ਤਾਕੀਦ ਵੀ ਕੀਤੀ। ਇਸ ਮੌਕੇ ਸੁਸਾਇਟੀ ਦੇ ਮੈਬਰਾਂ ਨੇ ਸਾਂਝੇ ਤੌਰ ਤੇ ਭਾਈ ਅਮਨਦੀਪ ਸਿੰਘ ਤੇ ਉਨ੍ਹਾਂ ਦੇ ਸਾਥੀਆਂ ਨੂੰ ਸਿਰਪਾਉ ਭੇਂਟ ਕਰਕੇ ਸਨਮਾਨਿਤ ਵੀ ਕੀਤਾ। ਕੀਰਤਨ ਸਮਾਗਮ ਅੰਦਰ ਦਸ਼ਮੇਸ਼ ਸੇਵਾ ਸੁਸਾਇਟੀ ਦੇ ਪ੍ਰਮੁੱਖ ਮੈਬਰ ਇੰਦਰਬੀਰ ਸਿੰਘ ਬੱਤਰਾ, ਹਰਪਾਲ ਸਿੰਘ, ਰਜਿੰਦਰ ਸਿੰਘ ਡੰਗ, ਸਰਬਜੀਤ ਸਿੰਘ, ਭੁਪਿੰਦਰ ਸਿੰਘ ਅਰੋੜਾ, ਹਰਮੀਤ ਸਿੰਘ ਡੰਗ, ਅਵਤਾਰ ਸਿੰਘ ਮਿੱਢਾ, ਦਾਨ ਸਿੰਘ, ਹਰਪ੍ਰੀਤ ਸਿੰਘ ਨੀਟਾ, ਬਲਬੀਰ ਸਿੰਘ ਭਾਟੀਆ, ਹਰਪਾਲ ਸਿੰਘ ਖਾਲਸਾ, ਭੁਪਿੰਦਰ ਸਿੰਘ ਜੁਨੇਜਾ, ਐਨਪੀ ਸਿੰਘ ਕਥੂਰੀਆਂ, ਰਘਬੀਰ ਸਿੰਘ, ਮਹਿੰਦਰ ਸਿੰਘ, ਗੁਰਬਚਨ ਸਿੰਘ, ਅਤੱਰ ਸਿੰਘ ਮਕੱੜ, ਸੁਰਿੰਦਰਪਾਲ ਸਿੰਘ ਭੁਟੀਆਣੀ, ਦਵਿੰਦਰ ਸਿੰਘ ਬਿੱਟੂ, ਹਰਚਰਨ ਸਿੰਘ ਕਾਲੜਾ, ਕਵੰਲਪ੍ਰੀਤ ਸਿੰਘ ਸੋਢੀ, ਇੰਦਰਜੀਤ ਸਿੰਘ ਛਾਬੜਾ, ਵਿਜੈ ਕੁਮਾਰ ਸੂਦ, ਮਨਮੋਹਨ ਸਿੰਘ, ਜੋਗਿੰਦਰ ਸਿੰਘ ਸਲੂਜਾ, ਕੁਲਜੀਤ ਸਿੰਘ ਖੁਰਾਣਾ ਵਿਸ਼ੇਸ਼ ਤੌਰ ਤੇ ਹਾਜ਼ਰ ਸਨ।