ਬਾਬਾ ਬੁੱਢਾ ਜੀ ਦੀ ਯਾਦ ਨੂੰ ਸਮਰਪਿਤ ਕੀਰਤਨ ਸਮਾਗਮ ਕਰਵਾਇਆ
ਬਾਬਾ ਬੁੱਢਾ ਜੀ ਦੀ ਯਾਦ ਨੂੰ ਸਮਰਪਿਤ ਕੀਰਤਨ ਸਮਾਗਮ ਕਰਵਾਇਆ
Publish Date: Fri, 15 May 2026 06:42 PM (IST)
Updated Date: Sat, 16 May 2026 04:09 AM (IST)

ਭਾਈ ਬਲਦੇਵ ਸਿੰਘ ਦੇ ਕੀਰਤਨੀ ਜੱਥੇ ਨੇ ਗੁਰਬਾਣੀ ਕੀਰਤਨ ਰਾਹੀਂ ਸੰਗਤਾਂ ਨੂੰ ਕੀਤਾ ਨਿਹਾਲ --- ਸਟਾਫ ਰਿਪੋਰਟਰ, ਪੰਜਾਬੀ ਜਾਗਰਣ ਲੁਧਿਆਣਾਮਹਾਨਗਰ ਲੁਧਿਆਣਾ ਦੇ ਮਾਡਲ ਟਾਊਨ ਸਥਿਤ ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਦੀ ਪ੍ਰਬੰਧਕ ਕਮੇਟੀ ਵੱਲੋਂ ਬੀਤੀ ਰਾਤ ਬ੍ਰਹਮ ਗਿਆਨੀ ਬਾਬਾ ਬੁੱਢਾ ਜੀ ਦੀ ਯਾਦ ਨੂੰ ਸਮਰਪਿਤ ਚੱਲ ਰਹੀ ਹਫਤਾਵਾਰੀ ਕੀਰਤਨ ਸਮਾਗਮ ਲੜੀ ਤਹਿਤ ਵਿਸ਼ੇਸ਼ ਸਮਾਗਮ ਕਰਵਾਇਆ ਗਿਆ। ਇਸ ਦੌਰਾਨ ਪੰਥ ਦੇ ਪ੍ਰਸਿੱਧ ਕੀਰਤਨੀਏ ਭਾਈ ਬਲਦੇਵ ਸਿੰਘ ਹਜ਼ੂਰੀ ਰਾਗੀ ਸੱਚਖੰਡ ਸ੍ਰੀ ਦਰਬਾਰ ਸਾਹਿਬ ਅੰਮ੍ਰਿਤਸਰ ਵਾਲਿਆਂ ਦੇ ਕੀਰਤਨੀ ਜੱਥੇ ਨੇ ਆਪਣੀਆਂ ਹਾਜ਼ਰੀਆਂ ਭਰ ਕੇ ਸੰਗਤਾਂ ਨੂੰ ਗੁਰਬਾਣੀ ਕੀਰਤਨ ਰਾਹੀਂ ਨਿਹਾਲ ਕੀਤਾ। ਕੀਰਤਨ ਸਮਾਗਮ ਅੰਦਰ ਇਕੱਤਰ ਹੋਈਆਂ ਸੰਗਤਾਂ ਦੇ ਨਾਲ ਗੁਰਮਤਿ ਵਿਚਾਰਾਂ ਦੀ ਸਾਂਝ ਕਰਦਿਆਂ ਭਾਈ ਬਲਦੇਵ ਸਿੰਘ ਨੇ ਕਿਹਾ ਕਿ ਸ਼ਬਦ ਗੁਰੂ ਸਾਹਿਬ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਅੰਦਰ ਦਰਜ ਗੁਰੂ ਸਾਹਿਬਾਨ ਤੇ ਭਗਤਾਂ ਦੀ ਬਾਣੀ ਜਿੱਥੇ ਸਾਨੂੰ ਅਧਿਆਤਮਕ ਤੇ ਰੂਹਾਨੀਅਤ ਦਾ ਸਕੂਨ ਪ੍ਰਦਾਨ ਕਰਦੀ ਹੈ, ਉੱਥੇ ਨਾਲ ਹੀ ਅਕਾਲ ਪੁਰਖ ਦੀ ਬੰਦਗੀ ਕਰਨ ਦਾ ਸ਼ੰਦੇਸ਼ ਵੀ ਦਿੰਦੀ ਹੈ। ਉਨ੍ਹਾਂ ਨੇ ਕਿਹਾ ਕਿ ਮੌਜੂਦਾ ਸਮੇਂ ਅੰਦਰ ਬਾਬਾ ਬੁੱਢਾ ਜੀ ਵੱਲੋਂ ਬਖ਼ਸ਼ੇ ਸੇਵਾ ਤੇ ਸਿਮਰਨ ਦੇ ਸੰਕਲਪ ਨੂੰ ਸੰਭਾਲਣ ਦੀ ਮੁੱਖ ਜ਼ਰੂਰਤ ਹੈ ਤਾਂ ਹੀ ਹਰ ਬੱਚਾ ਆਪਣੇ ਅੰਦਰ ਗੁਰਸਿੱਖੀ ਵਾਲਾ ਜ਼ਜਬਾ ਪੈਦਾ ਕਰਕੇ ਗੁਰੂ ਵਾਲਾ ਬਣ ਸਕਦਾ ਹੈ। ਇਸ ਦੌਰਾਨ ਉਨ੍ਹਾਂ ਨੇ ਸੰਗਤਾਂ ਨੂੰ ਧਰਮ ਦੇ ਮਾਰਗ ਤੇ ਚੱਲਣ ਦੀ ਪ੍ਰੇਣਾ ਦਿੱਤੀ। ਸਮਾਗਮ ਦੀ ਸਮਾਪਤੀ ਮੌਕੇ ਗੁਰਦੁਆਰਾ ਸਾਹਿਬ ਦੀ ਪ੍ਰਬੰਧਕ ਕਮੇਟੀ ਦੇ ਪ੍ਰਮੁੱਖ ਮੈਂਬਰਾਂ ਵੱਲੋ ਕੀਰਤਨੀ ਜੱਥੇ ਨੂੰ ਸਿਰਪਾਓ ਭੇਂਟ ਕਰਕੇ ਸਨਮਾਨਿਤ ਕੀਤਾ ਗਿਆ। ਕੀਰਤਨ ਸਮਾਗਮ ਅੰਦਰ ਗੁਰਦੁਆਰਾ ਸਾਹਿਬ ਦੇ ਪ੍ਰਧਾਨ ਇੰਦਰਜੀਤ ਸਿੰਘ ਮਕੱੜ, ਮਹਿੰਦਰ ਸਿੰਘ ਡੰਗ, ਅੱਤਰ ਸਿੰਘ ਮਕੱੜ, ਰਜਿੰਦਰ ਸਿੰਘ ਡੰਗ, ਹਰਪਾਲ ਸਿੰਘ ਖਾਲਸਾ, ਬਲਬੀਰ ਸਿੰਘ ਭਾਟੀਆ, ਹਰਮੀਤ ਸਿੰਘ ਡੰਗ, ਹਰਵਿੰਦਰ ਸਿੰਘ ਕੋਹਲੀ, ਗੁਰਦੀਪ ਸਿੰਘ ਡੀਮਾਰਟੇ, ਸੁਰਿੰਦਰਪਾਲ ਸਿੰਘ ਭੁਟੀਆਨੀ, ਨਰਿੰਦਰਪਾਲ ਸਿੰਘ ਕਥੂਰੀਆ, ਭੁਪਿੰਦਰ ਸਿੰਘ ਅਰੋੜਾ, ਦਾਨ ਸਿੰਘ, ਪ੍ਰੇਮ ਸਿੰਘ, ਜੋਗਿੰਦਰ ਸਿੰਘ ਸਲੂਜਾ, ਅਵਤਾਰ ਸਿੰਘ ਬੀਕੇ, ਅਵਤਾਰ ਸਿੰਘ ਮਿੱਡਾ, ਮਨਮੋਹਨ ਸਿੰਘ ਵਿਸ਼ੇਸ਼ ਤੌਰ ਤੇ ਹਾਜ਼ਰ ਸਨ।