ਬਾਬਾ ਬੁੱਢਾ ਜੀ ਦੀ ਯਾਦ ਨੂੰ ਸਮਰਪਿਤ ਕੀਰਤਨ ਸਮਾਗਮ ਕਰਵਾਇਆ
ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਵਿਖੇ ਬਾਬਾ ਬੁੱਢਾ ਜੀ ਦੀ ਯਾਦ ਨੂੰ ਸਮਰਪਿਤ ਕੀਰਤਨ ਸਮਾਗਮ ਕਰਵਾਇਆ
Publish Date: Fri, 13 Mar 2026 08:46 PM (IST)
Updated Date: Fri, 13 Mar 2026 08:48 PM (IST)

- ਭਾਈ ਲਖਵਿੰਦਰ ਸਿੰਘ ਦੇ ਹਜ਼ੂਰੀ ਕੀਰਤਨੀ ਜੱਥੇ ਨੇ ਸੰਗਤ ਨੂੰ ਗੁਰਬਾਣੀ ਕੀਰਤਨ ਰਾਹੀਂ ਕੀਤਾ ਨਿਹਾਲ ਸਤਵਿੰਦਰ ਸ਼ਰਮਾ, ਪੰਜਾਬੀ ਜਾਗਰਣ ਲੁਧਿਆਣਾ : ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਮਾਡਲ ਟਾਊਨ ਐਕਸਟੈਂਸ਼ਨ ਵਿਖੇ ਪ੍ਰਬੰਧਕ ਕਮੇਟੀ ਵੱਲੋਂ ਸੰਗਤਾਂ ਦੇ ਸਹਿਯੋਗ ਨਾਲ ਬੀਤੀ ਰਾਤ ਗੁਰਦੁਆਰਾ ਸਾਹਿਬ ਵਿਖੇ ਬ੍ਰਹਮ ਗਿਆਨੀ ਬਾਬਾ ਬੁੱਢਾ ਜੀ ਦੀ ਯਾਦ ਨੂੰ ਸਮਰਪਿਤ ਚੱਲ ਰਹੀ ਹਫਤਾਵਾਰੀ ਕੀਰਤਨ ਸਮਾਗਮ ਲੜੀ ਅੰਦਰ ਪੰਥ ਪ੍ਰਸਿੱਧ ਕੀਰਤਨੀਏ ਭਾਈ ਲਖਵਿੰਦਰ ਸਿੰਘ ਹਜ਼ੂਰੀ ਰਾਗੀ ਸੱਚਖੰਡ ਸ੍ਰੀ ਦਰਬਾਰ ਸਾਹਿਬ ਅੰਮ੍ਰਿਤਸਰ ਵਾਲਿਆਂ ਦੇ ਕੀਰਤਨੀ ਜੱਥੇ ਨੇ ਆਪਣੀਆਂ ਹਾਜ਼ਰੀਆਂ ਭਰ ਕੇ ਸੰਗਤਾਂ ਨੂੰ ਗੁਰਬਾਣੀ ਕੀਰਤਨ ਰਾਹੀਂ ਨਿਹਾਲ ਕੀਤਾ। ਕੀਰਤਨ ਸਮਾਗਮ ਅੰਦਰ ਇਕੱਤਰ ਹੋਈਆਂ ਸੰਗਤਾਂ ਨਾਲ ਗੁਰਮਤਿ ਵਿਚਾਰਾਂ ਦੀ ਸਾਂਝ ਕਰਦਿਆਂ ਹੋਇਆ ਭਾਈ ਲਖਵਿੰਦਰ ਸਿੰਘ ਨੇ ਕਿਹਾ ਕਿ ਸ਼ਬਦ ਗੁਰੂ ਸਾਹਿਬ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਅੰਦਰ ਦਰਜ ਗੁਰੂ ਸਾਹਿਬਾਨ ਤੇ ਭਗਤਾਂ ਦੀ ਬਾਣੀ ਜਿੱਥੇ ਸਾਨੂੰ ਅਧਿਆਤਮਕ ਤੇ ਰੂਹਾਨੀਅਤ ਦਾ ਸਕੂਨ ਪ੍ਰਦਾਨ ਕਰਦੀ ਹੈ, ਉੱਥੇ ਨਾਲ ਹੀ ਅਕਾਲ ਪੁਰਖ ਦੀ ਬੰਦਗੀ ਕਰਨ ਦਾ ਸ਼ੰਦੇਸ਼ ਵੀ ਦਿੰਦੀ ਹੈ। ਉਨ੍ਹਾਂ ਕਿਹਾ ਕਿ ਮੌਜੂਦਾ ਸਮੇਂ ਅੰਦਰ ਬਾਬਾ ਬੁੱਢਾ ਜੀ ਵੱਲੋਂ ਬਖ਼ਸ਼ੇ ਸੇਵਾ ਤੇ ਸਿਮਰਨ ਦੇ ਸੰਕਲਪ ਨੂੰ ਸੰਭਾਲਣ ਦੀ ਮੁੱਖ ਜ਼ਰੂਰਤ ਹੈ ਤਾਂ ਹੀ ਹਰ ਬੱਚਾ ਆਪਣੇ ਅੰਦਰ ਗੁਰਸਿੱਖੀ ਵਾਲਾ ਜ਼ਜਬਾ ਪੈਦਾ ਕਰ ਕੇ ਗੁਰੂ ਵਾਲਾ ਬਣ ਸਕਦਾ ਹੈ। ਇਸ ਦੌਰਾਨ ਉਨ੍ਹਾਂ ਨੇ ਸੰਗਤਾਂ ਨੂੰ ਧਰਮ ਦੇ ਮਾਰਗ ’ਤੇ ਚੱਲਣ ਦੀ ਪ੍ਰੇਰਨਾ ਦਿੱਤੀ। ਸਮਾਗਮ ਦੀ ਸਮਾਪਤੀ ਮੌਕੇ ਗੁਰਦੁਆਰਾ ਸਾਹਿਬ ਦੀ ਪ੍ਰਬੰਧਕ ਕਮੇਟੀ ਦੇ ਮੈਬਰਾਂ ਵੱਲੋਂ ਕੀਰਤਨੀ ਜੱਥੇ ਦੇ ਮੈਂਬਰਾਂ ਨੂੰ ਸਿਰਪਾਓ ਭੇਟ ਕਰ ਕੇ ਸਨਮਾਨਿਤ ਕੀਤਾ ਗਿਆ। ਕੀਰਤਨ ਸਮਾਗਮ ਅੰਦਰ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਮੁੱਖ ਅਹੁਦੇਦਾਰ ਮਹਿੰਦਰ ਡੰਗ, ਅਤੱਰ ਸਿੰਘ ਮਕੱੜ, ਰਜਿੰਦਰ ਸਿੰਘ ਡੰਗ, ਭੁਪਿੰਦਰ ਸਿੰਘ ਅਰੋੜਾ, ਹਰਪਾਲ ਸਿੰਘ ਖਾਲਸਾ, ਬਲਬੀਰ ਸਿੰਘ ਭਾਟੀਆ, ਹਰਮੀਤ ਸਿੰਘ ਡੰਗ, ਸੁਖਵਿੰਦਰ ਸਿੰਘ ਹੈਪੀ ਕੋਚਰ, ਹਰਵਿੰਦਰ ਸਿੰਘ ਕੋਹਲੀ, ਗੁਰਦੀਪ ਸਿੰਘ ਡੀਮਾਰਟੇ, ਭੁਪਿੰਦਰ ਸਿੰਘ ਜੁਨੇਜਾ, ਸੁਰਿੰਦਰਪਾਲ ਸਿੰਘ ਭੁਟੀਆਨੀ, ਨਰਿੰਦਰਪਾਲ ਸਿੰਘ ਕਥੂਰੀਆ, ਪ੍ਰੇਮ ਸਿੰਘ, ਅਵਤਾਰ ਸਿੰਘ ਬੀਕੇ, ਅਵਤਾਰ ਸਿੰਘ ਮਿੱਡਾ, ਮਨਮੋਹਨ ਸਿੰਘ ਵਿਸ਼ੇਸ਼ ਤੌਰ ’ਤੇ ਹਾਜ਼ਰ ਸਨ।