ਬਾਬਾ ਬੁੱਢਾ ਜੀ ਦੀ ਯਾਦ ‘ਚ ਹਫ਼ਤਾਵਾਰੀ ਕੀਰਤਨ ਸਮਾਗਮ ਦੀ ਲੜੀ ਤਹਿਤ ਕੀਰਤਨ ਸਮਾਗਮ ਕਰਵਾਇਆ
ਬਾਬਾ ਬੁੱਢਾ ਜੀ ਦੀ ਯਾਦ ‘ਚ ਹਫ਼ਤਾਵਾਰੀ ਕੀਰਤਨ ਸਮਾਗਮ ਦੀ ਲੜੀ ਤਹਿਤ ਕੀਰਤਨ ਸਮਾਗਮ ਕਰਵਾਇਆ
Publish Date: Sat, 28 Mar 2026 06:15 PM (IST)
Updated Date: Sat, 28 Mar 2026 06:17 PM (IST)

ਪ੍ਰਿੰਸ ਸ਼ਰਮਾ, ਪੰਜਾਬੀ ਜਾਗਰਣ ਲੁਧਿਆਣਾ ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਮਾਡਲ ਟਾਊਨ ਐਕਸਟੈਂਸ਼ਨ ਵਿਖੇ ਪ੍ਰਬੰਧਕ ਕਮੇਟੀ ਵੱਲੋਂ ਬ੍ਰਹਮ ਗਿਆਨੀ ਬਾਬਾ ਬੁੱਢਾ ਜੀ ਦੀ ਯਾਦ ਨੂੰ ਸਮਰਪਿਤ ਚੱਲ ਰਹੀ ਹਫਤਾਵਾਰੀ ਕੀਰਤਨ ਸਮਾਗਮ ਲੜੀ ਅੰਦਰ ਬੀਤੀ ਰਾਤ ਵਿਸ਼ੇਸ਼ ਕੀਰਤਨ ਸਮਾਗਮ ਕਰਵਾਇਆ ਗਿਆ। ਇਸ ਮੌਕੇ ਪੰਥ ਪ੍ਰਸਿੱਧ ਕੀਰਤਨੀਏ ਭਾਈ ਸੁਖਜੀਤ ਸਿੰਘ ਬਾਬਾ ਬਕਾਲਾ, ਹਜੂਰੀ ਰਾਗੀ ਸੱਚਖੰਡ ਸ੍ਰੀ ਦਰਬਾਰ ਸਾਹਿਬ ਅੰਮ੍ਰਿਤਸਰ ਵਾਲਿਆਂ ਦੇ ਕੀਰਤਨੀ ਜੱਥੇ ਨੇ ਆਪਣੀਆਂ ਹਾਜ਼ਰੀਆਂ ਭਰ ਕੇ ਸੰਗਤਾਂ ਨੂੰ ਗੁਰਬਾਣੀ ਕੀਰਤਨ ਰਾਹੀਂ ਨਿਹਾਲ ਕੀਤਾ। ਸਮਾਗਮ ਦੌਰਾਨ ਇਕੱਤਰ ਹੋਈਆਂ ਸੰਗਤਾਂ ਨਾਲ ਗੁਰਮਤਿ ਵਿਚਾਰਾਂ ਦੀ ਸਾਂਝ ਪਾਂਦਿਆਂ ਭਾਈ ਸੁਖਜੀਤ ਸਿੰਘ ਨੇ ਕਿਹਾ ਕਿ ਸ਼ਬਦ ਗੁਰੂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਅੰਦਰ ਦਰਜ ਬਾਣੀ ਮਨੁੱਖ ਨੂੰ ਆਤਮਿਕ ਸ਼ਾਂਤੀ ਪ੍ਰਦਾਨ ਕਰਦੀ ਹੈ ਅਤੇ ਅਕਾਲ ਪੁਰਖ ਦੀ ਬੰਦਗੀ ਵੱਲ ਪ੍ਰੇਰਿਤ ਕਰਦੀ ਹੈ। ਉਨ੍ਹਾਂ ਕਿਹਾ ਕਿ ਮੌਜੂਦਾ ਸਮੇਂ ਵਿੱਚ ਬਾਬਾ ਬੁੱਢਾ ਜੀ ਵੱਲੋਂ ਬਖ਼ਸ਼ੇ ਸੇਵਾ ਤੇ ਸਿਮਰਨ ਦੇ ਸੰਕਲਪ ਨੂੰ ਅਪਣਾਉਣਾ ਬਹੁਤ ਜ਼ਰੂਰੀ ਹੈ, ਤਾਂ ਜੋ ਨਵੀਂ ਪੀੜ੍ਹੀ ਵਿਚ ਗੁਰਸਿੱਖੀ ਦਾ ਜਜ਼ਬਾ ਮਜ਼ਬੂਤ ਹੋ ਸਕੇ।.ਸਮਾਗਮ ਦੀ ਸਮਾਪਤੀ ਮੌਕੇ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਕੀਰਤਨੀ ਜੱਥੇ ਨੂੰ ਸਿਰੋਪਾਓ ਭੇਟ ਕਰਕੇ ਸਨਮਾਨਿਤ ਕੀਤਾ ਗਿਆ। ਇਸ ਮੌਕੇ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਇੰਦਰਜੀਤ ਸਿੰਘ ਮਕੱੜ ਸਮੇਤ ਮਹਿੰਦਰ ਡੰਗ, ਅਤੱਰ ਸਿੰਘ ਮਕੱੜ, ਰਜਿੰਦਰ ਸਿੰਘ ਡੰਗ, ਭੁਪਿੰਦਰ ਸਿੰਘ ਅਰੋੜਾ, ਹਰਪਾਲ ਸਿੰਘ ਖਾਲਸਾ, ਬਲਬੀਰ ਸਿੰਘ ਭਾਟੀਆ, ਹਰਮੀਤ ਸਿੰਘ ਡੰਗ, ਸੁਖਵਿੰਦਰ ਸਿੰਘ ਹੈਪੀ ਕੋਚਰ, ਹਰਵਿੰਦਰ ਸਿੰਘ ਕੋਹਲੀ, ਸੁਰਿੰਦਰਪਾਲ ਸਿੰਘ ਭੁਟੀਆਨੀ, ਨਰਿੰਦਰਪਾਲ ਸਿੰਘ ਕਥੂਰੀਆ, ਪ੍ਰੇਮ ਸਿੰਘ, ਅਵਤਾਰ ਸਿੰਘ ਬੀਕੇ, ਅਵਤਾਰ ਸਿੰਘ ਮਿੱਡਾ ਅਤੇ ਮਨਮੋਹਨ ਸਿੰਘ ਵਿਸ਼ੇਸ਼ ਤੌਰ ‘ਤੇ ਮੌਜੂਦ ਰਹੇ। -