ਸੰਤੋਸ਼ ਕੁਮਾਰ ਸਿੰਗਲਾ, ਮਲੌਦ : ਸੀਨੀਅਰ ਮੈਡੀਕਲ ਅਫ਼ਸਰ ਡਾ. ਗੋਬਿੰਦ ਰਾਮ ਦੀ ਅਗਵਾਈ 'ਚ ਸਿਵਲ ਹਸਪਤਾਲ ਮਲੌਦ ਦੀਆਂ ਸਿਹਤ ਟੀਮਾਂ ਵੱਲੋਂ ਮਿਸ਼ਨ ਫਤਿਹ ਤਹਿਤ ਕੋਰੋਨਾ ਮਹਾਮਾਰੀ ਤੋਂ ਜਾਗਰੂਕਤਾ ਤੇ ਜਾਂਚ ਲਈ ਕੈਂਪ ਲਾਏ ਜਾ ਰਹੇ ਹਨ। ਬਲਾਕ ਐਜੂਕੇਟਰ ਨਰਿੰਦਰ ਸਿੰਘ ਮਾਨ ਨੇ ਦੱਸਿਆ ਕਿ ਸਿਵਲ ਹਸਪਤਾਲ ਮਲੌਦ ਵੱਲੋਂ ਰੋਜ਼ਾਨਾ ਪਿੰਡਾਂ 'ਚ ਟੈਸਟਿੰਗ ਲਈ ਸ਼ਡਿਊਲ ਤਿਆਰ ਕੀਤਾ ਗਿਆ ਹੈ, ਜਿਸ ਅਨੁਸਾਰ ਪਿੰਡਾਂ 'ਚ ਜਾ ਕੇ ਲੋਕਾਂ ਦਾ ਟੈਸਟ ਕਰਨ ਤੋਂ ਇਲਾਵਾ ਮਾਸਕ ਪਾਉਣ, ਸਮਾਜਿਕ ਦੂਰੀ ਰੱਖਣ ਤੇ ਹੱਥ ਧੋਂਦੇ ਰਹਿਣ ਆਦਿ ਸਾਵਧਾਨੀਆਂ ਬਾਰੇ ਵੀ ਜਾਗਰੂਕ ਕੀਤਾ ਜਾ ਰਿਹਾ ਹੈ। ਬੀਈ ਮਾਨ ਨੇ ਦੱਸਿਆ ਕਿ ਸਰਕਾਰ ਵੱਲੋਂ ਘੱਟ ਜਾਂ ਬਿਨਾਂ ਲੱਛਣ ਵਾਲੇ ਕੋਰੋਨਾ ਪਾਜ਼ੇਟਿਵ ਮਰੀਜ਼ਾਂ ਨੂੰ ਘਰਾਂ 'ਚ ਹੀ ਇਕਾਂਤਵਾਸ ਦੀ ਸਹੂਲਤ ਦਿੱਤੀ ਗਈ ਹੈ, ਜਿਸ ਦਾ ਸਿਹਤ ਟੀਮ ਸਮੇਂ-ਸਮੇਂ 'ਤੇ ਮੁਆਇਨਾ ਕੀਤਾ ਜਾਵੇਗਾ।