ਪਰਗਟ ਸੇਹ, ਬੀਜਾ : ਪੁਲਿਸ ਜ਼ਿਲ੍ਹਾ ਖੰਨਾ ਦੇ ਐੱਸਐੱਸਪੀ ਵੱਲੋਂ ਮਾੜੇ ਅਨਸਰਾਂ ਖ਼ਿਲਾਫ਼ ਵਿੱਢੀ ਮੁਹਿੰਮ ਤਹਿਤ ਪੁਲਿਸ ਚੌਕੀ ਕੋਟਾਂ ਵੱਲੋਂ 2 ਨੌਜਵਾਨਾਂ ਨੂੰ ਕਾਬੂ ਕੀਤੇ ਜਾਣ ਦੀ ਖ਼ਬਰ ਹੈ। ਪੁਲਿਸ ਚੌਕੀ ਕੋਟਾਂ ਦੇ ਇੰਚਾਰਜ ਸਬ ਇੰਸ. ਪਵਿੱਤਰ ਸਿੰਘ ਨੇ ਦੱਸਿਆ ਉਹ ਆਪਣੀ ਪੁਲਿਸ ਟੀਮ ਨਾਲ ਦੇਰ ਰਾਤ ਗੁਰਦੁਆਰਾ ਮੰਜੀ ਸਾਹਿਬ ਕੋਟਾਂ ਵਿਖੇ ਚੈਕਿੰਗ ਕਰ ਰਹੇ ਸਨ ਤਾਂ 2 ਨੌਜਵਾਨਾਂ ਨੂੰ ਜੀਟੀ ਰੋਡ 'ਤੇ ਖੜ੍ਹਨ ਦਾ ਕਾਰਨ ਪੁੱਿਛਆ ਤਾਂ ਉਨ੍ਹਾਂ ਕੋਈ ਤਸੱਲੀਬਖ਼ਸ਼ ਜਵਾਬ ਨਹੀਂ ਦਿੱਤਾ, ਜਿਨ੍ਹਾਂ 'ਤੇ ਸ਼ੱਕ ਪੈਣ 'ਤੇ ਉਨ੍ਹਾਂ ਨੂੰ ਸਾਥੀ ਕਰਮਚਾਰੀਆਂ ਦੀ ਮਦਦ ਨਾਲ ਕਾਬੂ ਕੀਤਾ। ਮੁਲਜ਼ਮਾਂ ਦੀ ਪਛਾਣ ਬੂਟਾ ਸਿੰਘ ਵਾਸੀ ਘੁਡਾਣੀ ਖੁਰਦ ਤੇ ਗੁਰਦੀਪ ਸਿੰਘ ਵਾਸੀ ਰਾਣੋ ਵਜੋਂ ਹੋਈ। ਪੁਲਿਸ ਨੇ ਦੋਵਾਂ ਨੌਜਵਾਨਾਂ ਖ਼ਿਲਾਫ਼ ਕੇਸ ਦਰਜ ਕਰ ਲਿਆ ਹੈ।