- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਈਮੇਲ ਜਾਰੀ ਹੋਣ ਤੋਂ ਬਾਅਦ ਸਕੂਲ ਮੈਨੇਜਮੈਂਟ ਨੇ ਪੁਲਿਸ ਨੂੰ ਸੂਚਿਤ ਕੀਤਾ। ਸਕੂਲ ਨੂੰ ਤੁਰੰਤ ਖਾਲੀ ਕਰਵਾ ਲਿਆ ਗਿਆ। ਦੱਸ ਦੇਈਏ ਕਿ ਸਕੂਲ 'ਚ ਨਰਸਰੀ ਤੋਂ ਅੱਠਵੀਂ ਜਮਾਤ ਤਕ 800 ਬੱਚੇ ਪੜ੍ਹਦੇ ਹਨ। ਫਿਲਹਾਲ ਪੁਲਿਸ ਵੱਲੋਂ ਸਕੂਲ 'ਚ ਚੈਕਿੰਗ ਕੀਤੀ ਜਾ ਰਹੀ ਹੈ।

ਜਾਗਰਣ ਸੰਵਾਦਦਾਤਾ, ਲੁਧਿਆਣਾ : ਲੁਧਿਆਣਾ ਦੇ ਕੁੰਦਨ ਵਿਦਿਆ ਮੰਦਰ ਸਕੂਲ ਸਿਟੀ ਕੈਂਪਸ ਸਕੂਲ ਨੂੰ ਬੰਬ ਨਾਲ ਉਡਾਉਣ ਦੀ ਧਮਕੀ ਮਿਲੀ ਹੈ। ਸਵੇਰੇ ਸਕੂਲ ਨੂੰ ਧਮਕੀ ਭਰੀ ਈਮੇਲ ਜਾਰੀ ਕੀਤੀ ਗਈ। ਈਮੇਲ ਜਾਰੀ ਹੋਣ ਤੋਂ ਬਾਅਦ ਸਕੂਲ ਮੈਨੇਜਮੈਂਟ ਨੇ ਪੁਲਿਸ ਨੂੰ ਸੂਚਿਤ ਕੀਤਾ। ਸਕੂਲ ਨੂੰ ਤੁਰੰਤ ਖਾਲੀ ਕਰਵਾ ਲਿਆ ਗਿਆ। ਦੱਸ ਦੇਈਏ ਕਿ ਸਕੂਲ 'ਚ ਨਰਸਰੀ ਤੋਂ ਅੱਠਵੀਂ ਜਮਾਤ ਤਕ 800 ਬੱਚੇ ਪੜ੍ਹਦੇ ਹਨ। ਫਿਲਹਾਲ ਪੁਲਿਸ ਵੱਲੋਂ ਸਕੂਲ 'ਚ ਚੈਕਿੰਗ ਕੀਤੀ ਜਾ ਰਹੀ ਹੈ।
ਤੁਹਾਨੂੰ ਦੱਸ ਦੇਈਏ ਕਿ ਮੁਹਾਲੀ ਦੇ ਵੀ 6 ਪ੍ਰਮੁੱਖ ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ ਮਿਲੀ ਹੈ। ਫੇਜ਼-6 ਸਥਿਤ ਸ਼ਿਵਾਲਿਕ ਪਬਲਿਕ ਸਕੂਲ ਨੂੰ ਸਵੇਰੇ ਕਰੀਬ 9 ਵਜੇ ਉਨ੍ਹਾਂ ਦੀ ਅਧਿਕਾਰਤ ਈਮੇਲ ਆਈਡੀ 'ਤੇ ਇਕ ਧਮਕੀ ਭਰਿਆ ਸੰਦੇਸ਼ ਪ੍ਰਾਪਤ ਹੋਇਆ। ਸਕੂਲ ਦੇ ਕੋ-ਆਰਡੀਨੇਟਰ ਨੇ ਦੱਸਿਆ ਕਿ ਜਿਸ ਸਮੇਂ ਇਹ ਮੇਲ ਆਈ, ਉਸ ਵੇਲੇ ਸਕੂਲ 'ਚ ਦੂਜਾ ਪੀਰੀਅਡ ਚੱਲ ਰਿਹਾ ਸੀ। ਧਮਕੀ ਦੀ ਖ਼ਬਰ ਮਿਲਦਿਆਂ ਹੀ ਸਕੂਲ ਪ੍ਰਬੰਧਕਾਂ ਵੱਲੋਂ ਤੁਰੰਤ ਬੱਚਿਆਂ ਦੇ ਮਾਪਿਆਂ ਨੂੰ ਮੈਸੇਜ ਭੇਜ ਕੇ ਸੁਰੱਖਿਆ ਕਾਰਨਾਂ ਕਰਕੇ ਬੱਚਿਆਂ ਨੂੰ ਘਰ ਲੈ ਕੇ ਜਾਣ ਲਈ ਕਿਹਾ ਗਿਆ।