ਲੁਧਿਆਣਾ 'ਚ ਮੋਟਰਸਾਈਕਲਾਂ ਦੀ ਟੱਕਰ ਤੋਂ ਬਾਅਦ ਮਜ਼ਦੂਰ ਦੀ ਮੌਤ, ਅਣਪਛਾਤੇ ਮੋਟਰਸਾਈਕਲ ਚਾਲਕ ਖਿਲਾਫ ਕੇਸ ਦਰਜ
ਉਹ ਜਿਵੇਂ ਹੀ ਗੋਪਾਲਪੁਰ ਦੇ ਸੂਆ ਦੇ ਲਾਗੇ ਪਹੁੰਚਿਆ ਤਾਂ ਤੇਜ਼ ਰਫਤਾਰ ਪਲੈਟੀ ਦਾ ਮੋਟਰਸਾਈਕਲ ਨੇ ਉਸਦੇ ਵਾਹਨ ਨੂੰ ਟੱਕਰ ਮਾਰ ਦਿੱਤੀ। ਬੁਰੀ ਤਰ੍ਹਾਂ ਜਮੀਨ ਤੇ ਡਿੱਗਣ ਕਾਰਨ ਮਨਜਿੰਦਰ ਸਿੰਘ ਗੰਭੀਰ ਰੂਪ ਵਿੱਚ ਫੱਟੜ ਹੋ ਗਿਆ। ਹਾਦਸੇ ਤੋਂ ਬਾਅਦ ਮੋਟਰਸਾਈਕਲ ਚਾਲਕ ਮੌਕੇ ਤੋਂ ਫਰਾਰ ਹੋ ਗਿਆ।
Publish Date: Sat, 31 Jan 2026 02:40 PM (IST)
Updated Date: Sat, 31 Jan 2026 02:47 PM (IST)

ਸੁਸ਼ੀਲ ਕੁਮਾਰ ਸ਼ਸ਼ੀ, ਪੰਜਾਬੀ ਜਾਗਰਣ, ਲੁਧਿਆਣਾ: ਮਲੇਰਕੋਟਲਾ ਰੋਡ ਤੇ ਦੋ ਮੋਟਰਸਾਈਕਲਾਂ ਦਰਮਿਆਨ ਹੋਈ ਜਬਰਦਸਤ ਟੱਕਰ ਤੋਂ ਬਾਅਦ ਇੱਕ ਮੋਟਰਸਾਈਕਲ ਚਾਲਕ ਦੀ ਮੌਤ ਹੋ ਗਈ। ਇਸ ਮਾਮਲੇ ਵਿੱਚ ਥਾਣਾ ਡੇਹਲੋ ਦੀ ਪੁਲਿਸ ਨੇ ਲਾਸ਼ ਨੂੰ ਕਬਜ਼ੇ ਵਿੱਚ ਲੈ ਕੇ ਪੋਸਟਮਾਰਟਮ ਲਈ ਭੇਜ ਦਿੱਤਾ ਹੈ। ਜਾਂਚ ਅਧਿਕਾਰੀ ਕਰਮਜੀਤ ਸਿੰਘ ਨੇ ਦੱਸਿਆ ਕਿ ਮ੍ਰਿਤਕ ਦੀ ਪਛਾਣ ਮਲੇਰਕੋਟਲਾ ਦੇ ਪਿੰਡ ਦਹਿਲੀਜੀ ਦੇ ਰਹਿਣ ਵਾਲੇ ਮਨਜਿੰਦਰ ਸਿੰਘ( 33) ਵਜੋਂ ਹੋਈ ਹੈ। ਪੁਲਿਸ ਨੇ ਇਸ ਮਾਮਲੇ ਵਿੱਚ ਮ੍ਰਿਤਕ ਦੇ ਭਰਾ ਮਨਦੀਪ ਸਿੰਘ ਦੀ ਸ਼ਿਕਾਇਤ ਤੇ ਅਣਪਛਾਤੇ ਮੋਟਰਸਾਈਕਲ ਚਾਲਕ ਦੇ ਖਿਲਾਫ ਮੁਕੱਦਮਾ ਦਰਜ ਕਰ ਲਿਆ ਹੈ। ਥਾਣਾ ਡੇਹਲੋ ਦੀ ਪੁਲਿਸ ਨੂੰ ਸ਼ਿਕਾਇਤ ਦਰਜ ਕਰਵਾਉਂਦਿਆਂ ਮਨਦੀਪ ਸਿੰਘ ਨੇ ਦੱਸਿਆ ਕਿ ਉਸ ਦਾ ਭਰਾ ਮਨਜਿੰਦਰ ਸਿੰਘ ਬੀਤੇ ਦਿਨ ਆਪਣੇ ਮੋਟਰਸਾਈਕਲ ਤੇ ਸਵਾਰ ਹੋ ਕੇ ਕੰਮ ਦੀ ਤਲਾਸ਼ ਵਿੱਚ ਮਲੇਰਕੋਟਲਾ ਰੋਡ ਤੋਂ ਲੁਧਿਆਣਾ ਸ਼ਹਿਰ ਵੱਲ ਜਾ ਰਿਹਾ ਸੀ। ਉਹ ਜਿਵੇਂ ਹੀ ਗੋਪਾਲਪੁਰ ਦੇ ਸੂਆ ਦੇ ਲਾਗੇ ਪਹੁੰਚਿਆ ਤਾਂ ਤੇਜ਼ ਰਫਤਾਰ ਪਲੈਟੀ ਦਾ ਮੋਟਰਸਾਈਕਲ ਨੇ ਉਸਦੇ ਵਾਹਨ ਨੂੰ ਟੱਕਰ ਮਾਰ ਦਿੱਤੀ। ਬੁਰੀ ਤਰ੍ਹਾਂ ਜਮੀਨ ਤੇ ਡਿੱਗਣ ਕਾਰਨ ਮਨਜਿੰਦਰ ਸਿੰਘ ਗੰਭੀਰ ਰੂਪ ਵਿੱਚ ਫੱਟੜ ਹੋ ਗਿਆ। ਹਾਦਸੇ ਤੋਂ ਬਾਅਦ ਮੋਟਰਸਾਈਕਲ ਚਾਲਕ ਮੌਕੇ ਤੋਂ ਫਰਾਰ ਹੋ ਗਿਆ। ਜ਼ਖਮੀ ਹਾਲਤ ਵਿੱਚ ਮਨਜਿੰਦਰ ਨੂੰ ਗੁਰੂ ਨਾਨਕ ਹਸਪਤਾਲ ਇਲਾਜ ਲਈ ਦਾਖਲ ਕਰਵਾਇਆ ਗਿਆ ਜਿੱਥੇ ਉਸ ਦੀ ਮੌਤ ਹੋ ਗਈ। ਉਧਰੋਂ ਇਸ ਮਾਮਲੇ ਵਿੱਚ ਜਾਂਚ ਅਧਿਕਾਰੀ ਕਰਮਜੀਤ ਸਿੰਘ ਨੇ ਦੱਸਿਆ ਕਿ ਪੁਲਿਸ ਨੇ ਅਣਪਛਾਤੇ ਮੋਟਰਸਾਈਕਲ ਚਾਲਕ ਦੇ ਖਿਲਾਫ ਮੁਕਦਮਾ ਦਰਜ ਕਰਕੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ।