ਸਤੀਸ਼ ਗੁਪਤਾ, ਚੌਂਕੀਮਾਨ : ਪਿੰਡ ਕੁਲਾਰ ਤੋਂ ਕੋਠੇ ਹਾਂਸ ਤਕ ਸੜਕ ਦਾ ਨਿਰਮਾਣ ਕਾਰਜ ਸ਼ੁਰੂ ਹੋਇਆ। 63 ਲੱਖ ਦੀ ਲਾਗਤ ਨਾਲ ਬਣ ਰਹੀ ਇਸ ਸੜਕ ਦਾ ਨੀਂਹ ਪੱਥਰ ਪ੍ਰਭਮਹੇ ਸੰਧੂ ਤੇ ਮਾਰਕਿਟ ਕਮੇਟੀ ਜਗਰਾਓਂ ਦੇ ਚੇਅਰਮੈਨ ਸਤਿੰਦਰਪਾਲ ਸਿੰਘ ਕਾਕਾ ਗਰੇਵਾਲ ਨੇ ਰੱਖਿਆ। ਇਸ ਤੋਂ ਇਲਾਵਾ ਉਕਤ ਆਗੂਆਂ ਵੱਲੋਂ 10 ਲੱਖ ਰੁਪਏ ਦੀ ਲਾਗਤ ਨਾਲ ਨਵੀਂ ਬਣਾਈ ਜਾ ਰਹੀ ਭਗਤ ਰਵਿਦਾਸ ਧਰਮਸ਼ਾਲਾ ਦਾ ਨੀਂਹ ਪੱਥਰ ਵੀ ਰੱਖਿਆ। ਇਸ ਮੌਕੇ ਚੇਅਰਮੈਨ ਸਤਿੰਦਰਪਾਲ ਸਿੰਘ ਕਾਕਾ ਗਰੇਵਾਲ ਤੇ ਪ੍ਰਭਮਹੁੇ ਸੰਧੂ ਨੇ ਕਿਹਾ ਕਿ ਸੂਬੇ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੀ ਅਗਵਾਈ ਵਾਲੀ ਕਾਂਗਰਸ ਪਾਰਟੀ ਦਾ ਮੁੱਖ ਉਦੇਸ਼ ਹੀ ਸੂਬੇ ਨੂੰ ਹਰ ਪੱਖੋ ਬਿਹਤਰ ਬਣਾਉਣਾ ਹੈ।

ਇਸ ਮੌਕੇ ਸਰਪੰਚ ਹਰਜੀਤ ਸਿੰਘ ਕੁਲਾਰ ਤੇ ਚੇਅਰਮੈਨ ਹਰਮਨਦੀਪ ਸਿੰਘ ਕੁਲਾਰ ਨੇ ਸਮੁੱਚੇ ਨਗਰ ਨਿਵਾਸੀਆਂ ਵੱਲੋਂ ਕੈਪਟਨ ਸੰਦੀਪ ਸੰਧੂ ਤੇ ਪੰਜਾਬ ਮੰਡੀ ਬੋਰਡ ਦੇ ਚੇਅਰਮੈਨ ਲਾਲ ਸਿੰਘ ਦਾ ਧੰਨਵਾਦ ਕੀਤਾ। ਇਸ ਮੌਕੇ ਗ੍ਰਾਮ ਪੰਚਾਇਤ ਤੇ ਪਤਵੰਤੇ ਸੱਜਣਾਂ ਨੇ ਪ੍ਰਭਮਹੇ ਸੰਧੂ ਤੇ ਚੇਅਰਮੈਨ ਕਾਕਾ ਗਰੇਵਾਲ ਦਾ ਸਨਮਾਨ ਵੀ ਕੀਤਾ। ਇਸ ਮੌਕੇ ਹਰਪਾਲ ਸਿੰਘ ਕੋਠੇ ਹਾਂਸ, ਬਾਬਾ ਸਰਬਜੀਤ ਸਿੰਘ ਲਾਲੀ ਕੁਲਾਰ, ਸਰਪੰਚ ਜਤਿੰਦਰ ਸਿੰਘ ਦਾਖਾ, ਉਪ ਚੇਅਰਮੈਨ ਕੰਵਲਪ੍ਰਰੀਤ ਸਿੰਘ ਲਤਾਲਾ, ਉਪ ਚੇਅਰਮੈਨ ਸਿੰਕਦਰ ਸਿੰਘ, ਗੁਰਦੀਪ ਸਿੰਘ ਕਾਲਾ, ਸੁਪਰਵਾਈਜਰ ਕਰਨੈਲ ਸਿੰਘ, ਜੇਈ ਪਰਮਿੰਦਰ ਸਿੰਘ, ਸਰਪੰਚ ਹਰਮਿੰਦਰ ਸਿੰਘ ਵਿੱਕੀ ਚੌਂਕੀਮਾਨ, ਹਰਜਾਪ ਸਿੰਘ ਚੌਂਕੀਮਾਨ, ਠੇਕੇਦਾਰ ਗੁਰਸੇਵਕ ਸਿੰਘ, ਠੇਕੇਦਾਰ ਗੁਰਪ੍ਰਰੀਤ ਸਿੰਘ, ਪ੍ਰਧਾਨ ਗੁਰਦੀਪ ਸਿੰਘ ਕਾਕਾ, ਪੰਚ ਜਗਰੂਪ ਸਿੰਘ, ਪਾਲ ਸਿੰਘ, ਸਾਬਕਾ ਸਰਪੰਚ ਲਖਵਿੰਦਰ ਸਿੰਘ ਲੱਖਾ, ਪ੍ਰਧਾਨ ਅਮਲੋਕ ਸਿੰਘ ਮਾਨ, ਤਰਸੇਮ ਸਿੰਘ, ਰੁਲਦੂ ਸਿੰਘ, ਸੂਬੇਦਾਰ ਜਸਵਿੰਦਰ ਸਿੰਘ, ਪ੍ਰਧਾਨ ਜਸਵੀਰ ਸਿੰਘ, ਸੁਖਚੈਨ ਸਿੰਘ, ਮਨਜਿੰਦਰ ਸਿੰਘ ਚੇਲਾ, ਸੰਤ ਸਿੰਘ, ਹੁਸਨ ਸਿੰਘ, ਮੇਵਾ ਸਿੰਘ, ਰਾਮਜੀਤ ਸਿੰਘ ਆਦਿ ਹਾਜ਼ਰ ਸਨ।