
- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼

ਲੱਖਾ ਪਾਇਲ ਵਲੋਂ ਲਸਾੜਾ ਵਿਖੇ ਕਾਂਗਰਸੀ ਵਰਕਰਾਂ ਨਾਲ ਮੀਟਿੰਗ

ਲਸਾੜਾ ’ਚ ਕਾਂਗਰਸੀ ਵਰਕਰਾਂ ਨਾਲ ਕੀਤੀ ਮੀਟਿੰਗ
ਸੂਬਾ ਸਰਕਾਰ ਨੇ ਪੰਜਾਬ ਦਾ ਜਿੰਨਾ ਨੁਕਸਾਨ ਕੀਤਾ, ਉਸ ਦੀ ਭਰਪਾਈ ਨੂੰ ਲੱਗਣਗੇ ਕਈ ਸਾਲ : ਜ਼ੁਲਮਗੜ੍ਹ
ਸਿੰਗਲਾ, ਮਾਂਹਪੁਰ/ਪੰਜਾਬੀ ਜਾਗਰਣ
ਮਲੌਦ/ਜੌੜੇਪੁਲ ਜਰਗ : ਨਜ਼ਦੀਕੀ ਪਿੰਡ ਲਸਾੜਾ ਵਿਖੇ ਕਾਂਗਰਸੀ ਆਗੂ ਪ੍ਰਗਟ ਸਿੰਘ ਲਸਾੜਾ ਦੇ ਗ੍ਰਹਿ ਵਿਖੇ 2027 ਦੀਆਂ ਪੰਜਾਬ ਵਿਧਾਨ ਸਭਾ ਚੋਣਾਂ ਦੇ ਮੱਦੇਨਜ਼ਰ ਕਾਂਗਰਸ ਪਾਰਟੀ ਦੀ ਇੱਕ ਅਹਿਮ ਮੀਟਿੰਗ ਕਾਂਗਰਸ ਦੇ ਜ਼ਿਲ੍ਹਾ ਪ੍ਰਧਾਨ ਤੇ ਸਾਬਕਾ ਵਿਧਾਇਕ ਲਖਵੀਰ ਸਿੰਘ ਲੱਖਾ ਪਾਇਲ ਦੀ ਪ੍ਰਧਾਨਗੀ ਹੇਠ ਹੋਈ। ਮੀਟਿੰਗ ਵਿੱਚ ਕਾਂਗਰਸ ਪਾਰਟੀ ਦੇ ਸੀਨੀਅਰ ਸਰਗਰਮ ਆਗੂ ਮਾਰਕੀਟ ਕਮੇਟੀ ਮਲੌਦ ਦੇ ਸਾਬਕਾ ਚੇਅਰਮੈਨ ਗੁਰਦੀਪ ਸਿੰਘ ਜ਼ੁਲਮਗੜ੍ਹ, ਐੱਮਸੀ ਗੁਰਪ੍ਰੀਤ ਸਿੰਘ ਗੋਪੀ ਮਲੌਦ, ਸਾਬਕਾ ਬਲਾਕ ਸੰਮਤੀ ਮੈਂਬਰ ਗੁਰਪ੍ਰੀਤ ਸਿੰਘ ਗੁਰੀ ਲਸਾੜਾ, ਸਾਬਕਾ ਪ੍ਰਧਾਨ ਰੁਪਿੰਦਰ ਸਿੰਘ ਬਿੰਦੂ ਤੇ ਸਾਬਕਾ ਸਰਪੰਚ ਕੁਲਦੀਪ ਸਿੰਘ ਰਾਮਪੁਰ ਸਮੇਤ ਇਲਾਕੇ ਦੇ ਆਗੂਆ ਨੇ ਸ਼ਮੂਲੀਅਤ ਕੀਤੀ। ਮੀਟਿੰਗ ਦੌਰਾਨ ਅਗਾਮੀ ਵਿਧਾਨ ਸਭਾ ਚੋਣਾਂ ਦੇ ਮੱਦੇਨਜ਼ਰ ਵਿਚਾਰ ਵਟਾਂਦਰਾ ਕੀਤਾ ਗਿਆ ਅਤੇ ਪਾਰਟੀ ਦੀ ਚੜ੍ਹਦੀ ਕਲਾ ਲਈ ਹਰ ਵਰਕਰ ਨੂੰ ਪੂਰੀ ਤਨਦੇਹੀ ਨਾਲ ਡਟ ਜਾਣ ਦੀ ਅਪੀਲ ਕੀਤੀ ਗਈ।
ਮੀਟਿੰਗ ਨੂੰ ਸੁਬੋਧਨ ਕਰਦਿਆਂ ਪ੍ਰਧਾਨ ਲੱਖਾ ਪਾਇਲ ਨੇ ਸਮੂਹ ਕਾਂਗਰਸੀ ਆਗੂਆਂ ਤੇ ਵਰਕਰਾਂ ਨੂੰ ਆਖਿਆ ਕਿ ਹੁਣੇ ਤੋਂ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਡੱਟ ਜਾਣ ਅਤੇ ਘਰ ਘਰ ਜਾ ਕੇ ਲੋਕਾਂ ਨੂੰ ਪਾਰਟੀ ਦੀਆਂ ਲੋਕ ਪੱਖੀ ਨੀਤੀਆਂ ਬਾਰੇ ਲਾਮਵੰਦ ਕਰਨ ਅਤੇ ਸੱਤਾਧਾਰੀ ਧਿਰ ਦੀਆਂ ਲ਼ੋਕ ਵਿਰੋਧੀ ਨੀਤੀਆਂ ਬਾਰੇ ਜਾਗਰੂਕ ਕਰਨ। ਉਹਨਾਂ ਆਖਿਆ ਕਿ ਜਿਸ ਤਰ੍ਹਾਂ ਕਾਂਗਰਸ ਪਾਰਟੀ ਨੇ ਪਿਛਲੀਆਂ ਵਿਧਾਨ ਸਭਾ ਚੋਣਾਂ ਤੋਂ ਬਾਅਦ ਹੁਣ ਤੱਕ ਲੰਘੀਆਂ ਸਾਰੀਆਂ ਹੀ ਚੋਣਾਂ ’ਚ ਸ਼ਾਨਦਾਰ ਜਿੱਤ ਪ੍ਰਾਪਤ ਕੀਤੀ ਹੈ, ਉਸੇ ਤਰ੍ਹਾਂ ਇਸ ਜਿੱਤ ਨੂੰ ਬਰਕਰਾਰ ਰੱਖਦੇ ਹੋਏ 2027 ਦੀਆਂ ਚੋਣਾਂ ’ਚ ਹੂੰਝਾ ਫੇਰ ਜਿੱਤ ਹਾਸਿਲ ਕਰਕੇ ਹਲਕਾ ਪਾਇਲ ਨੂੰ ਸੂਬੇ ’ਚੋਂ ਪਹਿਲੇ ਸਥਾਨਾਂ ’ਤੇ ਲਿਆ ਖੜ੍ਹਾ ਕਰੀਏ। ਉਹਨਾਂ ਆਖਿਆ ਕਿ ਸੂਬੇ ਦੇ ਲੋਕਾਂ ਦਾ ਆਮ ਆਦਮੀ ਪਾਰਟੀ ਤੋਂ ਮੋਹ ਪੂਰੀ ਤਰ੍ਹਾਂ ਭੰਗ ਹੋ ਚੁੱਕਾ ਹੈ ਅਤੇ ਲੋਕ ਕਾਂਗਰਸ ਪਾਰਟੀ ਨੂੰ ਵੱਡੀ ਜਿੱਤ ਦਰਜ ਕਰਵਾਉਣ ਦਾ ਮਨ ਬਣਾਈ ਬੈਠੇ ਹਨ ਅਤੇ 2027 ਚ ਪੰਜਾਬ ਅੰਦਰ ਕਾਂਗਰਸ ਦੀ ਸਰਕਾਰ ਬਣਨਾ ਤੈਅ ਹੈ।
ਸਾਬਕਾ ਚੇਅਰਮੈਨ ਗੁਰਦੀਪ ਸਿੰਘ ਜ਼ੁਲਮਗੜ੍ਹ ਨੇ ਆਖਿਆ ਕਿ ਪੰਜਾਬ ਅੰਦਰ ਜਦੋਂ ਤੋਂ ਆਮ ਆਦਮੀ ਪਾਰਟੀ ਦੀ ਸਰਕਾਰ ਬਣੀ ਹੈ, ਉਦੋਂ ਤੋਂ ਸੂਬੇ ਅੰਦਰ ਕਾਨੂੰਨ ਵਿਵਸਥਾ ਦਾ ਬੁਰਾ ਹਾਲ ਹੈ ਅਤੇ ਇਹਨਾਂ ਸਾਢੇ ਚਾਰ ਸਾਲਾਂ ਚ ਜਿੱਥੇ ਸੂਬੇ ਅੰਦਰ ਅਪਰਾਧ ’ਚ ਵੱਡਾ ਵਾਧਾ ਹੋਇਆ ਹੈ, ਉੱਥੇ ਹੀ ਭ੍ਰਿਸ਼ਟਾਚਾਰ, ਨਸ਼ਿਆਂ, ਬੇਰੁਜ਼ਗਾਰੀ, ਕਰਜ਼ੇ, ਮਹਿੰਗਾਈ, ਰੇਤੇ ਦੇ ਰੇਟਾਂ ’ਚ ਵੱਡਾ ਵਾਧਾ ਹੋਇਆ ਹੈ ਜੋ ਕਿ ਅਤਿਅੰਤ ਚਿੰਤਾ ਦਾ ਵਿਸ਼ਾ ਹੈ। ਉਹਨਾਂ ਆਖਿਆ ਕਿ ਹੁਣ ਤਾਂ ਕੱਟੜ ਇਮਾਨਦਾਰ ਪਾਰਟੀ ਦੀ ਬੇਈਮਾਨੀ ਦੇ ਵੱਡੇ-ਵੱਡੇ ਕਿੱਸੇ ਵੀ ਸਾਹਮਣੇ ਆਉਣ ਲੱਗ ਪਏ ਹਨ, ਜਿਸ ’ਚ ਮੁੱਖ ਮੰਤਰੀ ਦੇ ਨੇੜਲੇ ਲੋਕ ਵੀ ਸ਼ਾਮਿਲ ਹਨ ਤੇ ਪੰਜਾਬ ਦਾ ਜਿੰਨਾ ਨੁਕਸਾਨ ਇਸ ਸਰਕਾਰ ਸਮੇਂ ਹੋਇਆ, ਉਸ ਦੀ ਭਰਪਾਈ ਕਰਨ ਨੂੰ ਕਈ ਸਾਲ ਲੱਗ ਜਾਣਗੇ। ਉਹਨਾਂ ਨੇ ਸਮੂਹ ਵਰਕਰਾਂ ਨੂੰ ਪੂਰੀ ਤਨਦੇਹੀ ਨਾਲ ਪਾਰਟੀ ਲਈ ਜੀਅ ਜਾਨ ਨਾਲ ਕੰਮ ਕਰਨ ਦੀ ਅਪੀਲ ਕੀਤੀ। ਇਸ ਮੌਕੇ ਸਾਬਕਾ ਚੇਅਰਮੈਨ ਗੁਰਦੀਪ ਸਿੰਘ ਜ਼ੁਲਮਗੜ੍ਹ ਤੋਂ ਇਲਾਵਾ ਬਲਵਿੰਦਰ ਸਿੰਘ, ਪ੍ਰਗਟ ਸਿੰਘ ਹਨੀ ਪ੍ਰਧਾਨ (ਸਾਬਕਾ ਸਰਪੰਚ), ਹਰਪ੍ਰੀਤ ਸਿੰਘ ਸਾਬਕਾ ਸਰਪੰਚ, ਸੁਖਵਿੰਦਰ ਸਿੰਘ ਫੌਜੀ, ਅਮਨਦੀਪ ਸਿੰਘ, ਸੁਖਜੀਤ ਸਿੰਘ, ਅਵਤਾਰ ਸਿੰਘ ਪੰਚ, ਭਗਵੰਤ ਸਿੰਘ, ਗੋਲਡੀ ਪ੍ਰਧਾਨ, ਬਲਜਿੰਦਰ ਸਿੰਘ, ਕਰਮਜੀਤ ਗਿਆਨੀ ਕਬੱਡੀ ਖਿਡਾਰੀ, ਸੁਖਜੀਤ ਸਿੰਘ ਸੁੱਖਾ, ਸਰਪੰਚ ਕੁਲਦੀਪ ਸਿੰਘ ਮਾਂਗਟ, ਮਨਜੀਤ ਸਿੰਘ ਮੰਨਾ, ਬਲਕਾਰ ਰਾਮਪੁਰ, ਰੁਪਿੰਦਰ ਬਿੰਦੂ ਸਮੇਤ ਹੋਰ ਹਾਜ਼ਰ ਸਨ।