ਲਾਲਾ ਲਾਜਪਤ ਰਾਏ ਦੀ ਜਨਮ ਵਰ੍ਹੇਗੰਢ ਮਨਾਈ
ਗੁਰੂ ਨਾਨਕ ਖਾਲਸਾ ਕਾਲਜ ਵਿਖੇ ਲਾਲਾ ਲਾਜਪਤ ਰਾਏ ਦੀ ਜਨਮ ਵਰ੍ਹੇਗੰਢ ਮਨਾਈ
Publish Date: Wed, 28 Jan 2026 07:01 PM (IST)
Updated Date: Thu, 29 Jan 2026 04:08 AM (IST)

ਫੋਟੋ ਨੰਬਰ-8 ਪੁਨੀਤ ਬਾਵਾ, ਪੰਜਾਬੀ ਜਾਗਰਣ, ਲੁਧਿਆਣਾ : ਗੁਰੂ ਨਾਨਕ ਖਾਲਸਾ ਕਾਲਜ ਲੜਕੀਆਂ ਦੇ ਇਤਿਹਾਸ ਵਿਭਾਗ ਨੇ ਇੰਟਰਨਲ ਕੁਆਲਿਟੀ ਅਸ਼ੋਰੈਂਸ ਸੈੱਲ (ਆਈਕਿਊਏਸੀ) ਦੀ ਅਗਵਾਈ ਹੇਠ ਏਕ ਭਾਰਤ ਸ੍ਰੇਸ਼ਠ ਭਾਰਤ (ਈਬੀਐਸਬੀ) ਦੇ ਸਹਿਯੋਗ ਨਾਲ ਅੱਜ ਕਾਲਜ ਕੈਂਪਸ ਵਿੱਚ ਲਾਲਾ ਲਾਜਪਤ ਰਾਏ ਜੀ ਦੀ 161ਵੀਂ ਜਨਮ ਵਰ੍ਹੇਗੰਢ ਮਨਾਈ। ਪੰਜਾਬ ਦਾ ਸ਼ੇਰ ਅਤੇ ਪੰਜਾਬ ਕੇਸਰੀ ਵਜੋਂ ਜਾਣੇ ਜਾਂਦੇ ਲਾਲਾ ਲਾਜਪਤ ਰਾਏ ਜੀ ਭਾਰਤੀ ਆਜ਼ਾਦੀ ਅੰਦੋਲਨ ਦੇ ਇੱਕ ਉੱਘੇ ਨੇਤਾ ਸਨ। ਵਿਦਿਆਰਥੀਆਂ ਨੂੰ ਸੰਬੋਧਨ ਕਰਦੇ ਹੋਏ ਇਤਿਹਾਸ ਵਿਭਾਗ ਦੀ ਮੁਖੀ ਸੰਦੀਪ ਕੌਰ ਨੇ ਆਜ਼ਾਦੀ ਸੰਗਰਾਮ ਵਿੱਚ ਉਨ੍ਹਾਂ ਦੇ ਅਣਮੁੱਲੇ ਯੋਗਦਾਨਾਂ ਤੇ ਚਾਨਣਾ ਪਾਇਆ। ਉਨ੍ਹਾਂ ਦੱਸਿਆ ਕਿ ਉਹ ਲਾਲ-ਬਾਲ-ਪਾਲ ਤਿੱਕੜੀ ਦੇ ਇੱਕ ਪ੍ਰਮੁੱਖ ਮੈਂਬਰ ਸਨ ਅਤੇ ਅਸਹਿਯੋਗ ਅੰਦੋਲਨ ਵਿੱਚ ਮਹੱਤਵਪੂਰਨ ਭੂਮਿਕਾ ਨਿਭਾਉਂਦੇ ਸਨ। ਉਨ੍ਹਾਂ ਸਮਾਜਿਕ ਸੁਧਾਰਾਂ ਦੀ ਵਕਾਲਤ ਕਰਨ, ਜਨਤਾ ਨੂੰ ਲਾਮਬੰਦ ਕਰਨ ਅਤੇ ਬ੍ਰਿਟਿਸ਼ ਬਸਤੀਵਾਦੀ ਸ਼ਾਸਨ ਵਿਰੁੱਧ ਲੜਨ ਵਿੱਚ ਉਨ੍ਹਾਂ ਦੇ ਅਣਥੱਕ ਯਤਨਾਂ ਤੇ ਹੋਰ ਜ਼ੋਰ ਦਿੱਤਾ। ਪ੍ਰਿੰਸੀਪਲ ਡਾ. ਮਨੀਤਾ ਕਾਹਲੋਂ ਨੇ ਆਪਣੀ ਮੌਜੂਦਗੀ ਨਾਲ ਇਸ ਪ੍ਰੋਗਰਾਮ ਦੀ ਸ਼ੋਭਾ ਵਧਾਈ ਅਤੇ ਆਪਣੇ ਪ੍ਰੇਰਨਾਦਾਇਕ ਭਾਸ਼ਣ ਰਾਹੀਂ ਵਿਦਿਆਰਥੀਆਂ ਨੂੰ ਪ੍ਰੇਰਿਤ ਕੀਤਾ। ਉਨ੍ਹਾਂ ਕਿਹਾ ਕਿ ਦੇਸ਼ ਭਰ ਦੇ ਲੋਕ ਲਾਲਾ ਲਾਜਪਤ ਰਾਏ ਜੀ ਨੂੰ ਉਨ੍ਹਾਂ ਦੇ ਸਰਵਉੱਚ ਬਲੀਦਾਨਾਂ ਨੂੰ ਯਾਦ ਕਰਕੇ ਅਤੇ ਦੇਸ਼ ਭਗਤੀ, ਨਿਆਂ ਅਤੇ ਸਮਾਨਤਾ ਦੇ ਉਨ੍ਹਾਂ ਦੇ ਸਿਧਾਂਤਾਂ ਨੂੰ ਕਾਇਮ ਰੱਖ ਕੇ ਸ਼ਰਧਾਂਜਲੀ ਦਿੰਦੇ ਹਨ।