ਹੜਤਾਲ ’ਤੇ ਬੈਠੇ ਸਫ਼ਾਈ ਸੇਵਕਾਂ ਨੂੰ ਲੰਗਰ ਵਰਤਾਇਆ
ਹੜਤਾਲ ’ਤੇ ਬੈਠੇ ਸਫ਼ਾਈ ਸੇਵਕਾਂ ਨੂੰ ਲੰਗਰ ਵਰਤਾਇਆ
Publish Date: Sun, 17 May 2026 07:01 PM (IST)
Updated Date: Mon, 18 May 2026 04:13 AM (IST)
-ਨਗਰ ਕੌਂਸਲ ਸਾਹਨੇਵਾਲ ਦੇ ਪ੍ਰਧਾਨ ਪੂਜਾ ਰਾਣੀ ਅਤੇ ਰਾਜਦੀਪ ਭਾਟੀਆ ਨੇ ਕੀਤੀ ਸੇਵਾ
ਲੱਕੀ ਘੁਮੈਤ, ਪੰਜਾਬੀ ਜਾਗਰਣ ਸਾਹਨੇਵਾਲ
ਪਿਛਲੇ ਕਈ ਦਿਨਾਂ ਤੋਂ ਨਗਰ ਕੌਂਸਲ ਸਾਹਨੇਵਾਲ ਦੇ ਸਫ਼ਾਈ ਸੇਵਕਾਂ ਵੱਲੋਂ ਨਗਰ ਕੌਂਸਲ ਦੇ ਦਫ਼ਤਰ ਅੱਗੇ ਆਪਣੀਆਂ ਮੰਗਾਂ ਨੂੰ ਲੈ ਕੇ ਸੂਬਾ ਸਰਕਾਰ ਖ਼ਿਲਾਫ਼ ਅਣਮਿੱਥੇ ਸਮੇਂ ਲਈ ਹੜਤਾਲ ਕੀਤੀ ਹੋਈ ਹੈ ਅਤੇ ਸਫਾਈ ਸੇਵਕਾਂ ਵੱਲੋਂ ਕੀਤੀ ਗਈ ਹੜਤਾਲ ਕਾਰਨ ਵੱਖ-ਵੱਖ ਪਾਰਟੀਆਂ ਵੱਲੋਂ ਉਨ੍ਹਾਂ ਨੂੰ ਹਰ ਪੱਖੋਂ ਸਮਰਥਨ ਦਿੱਤਾ ਜਾ ਰਿਹਾ ਹੈ।
ਇਸ ਦੇ ਚੱਲਦੇ ਨਗਰ ਕੌਂਸਲ ਸਾਹਨੇਵਾਲ ਦੇ ਪ੍ਰਧਾਨ ਪੂਜਾ ਰਾਣੀ ਅਤੇ ਟ੍ਰੇਡ ਵਿੰਗ ਜਿਲ੍ਹਾ ਵਾਇਸ ਚੇਅਰਮੈਨ ਰਾਜਦੀਪ ਭਾਟੀਆ ਵੱਲੋਂ ਉਨ੍ਹਾਂ ਨੂੰ ਪਾਰਟੀਬਾਜੀ ਤੋਂ ਉੱਪਰ ਉੱਠ ਕੇ ਲੰਗਰ ਲਗਾਕੇ ਉਨ੍ਹਾਂ ਨੂੰ ਆਪਣੇ ਹੱਥੀਂ ਵਰਤਾਇਆ ਗਿਆ। ਇਸ ਮੌਕੇ ਪ੍ਰਧਾਨ ਪੂਜਾ ਰਾਣੀ ਅਤੇ ਰਾਜਦੀਪ ਭਾਟੀਆ ਨੇ ਪੱਤਰਕਾਰਾਂ ਨੂੰ ਦੱਸਿਆ ਕਿ ਇਹ ਲੋਕ ਸਾਡੇ ਆਪਣੇ ਭੈਣ-ਭਰਾ ਹਨ ਅਤੇ ਇਨ੍ਹਾਂ ਦੀਆਂ ਜੋ ਵੀ ਮੰਗਾਂ ਹੱਕ ਉਨ੍ਹਾਂ ਮੰਗਾਂ ਨੂੰ ਪੂਰਾ ਕਰਨਾ ਸੂਬਾ ਸਰਕਾਰ ਦੇ ਹੱਥ ਵਿੱਚ ਹਨ ਅਤੇ ਹਰ ਇੱਕ ਦੇਸ਼ ਦੇ ਨਾਗਰਿਕ ਦਾ ਮੁੱਢਲਾ ਫਰਜ਼ ਹੈ, ਉਹ ਆਪਣੀਆਂ ਮੰਗਾਂ ਪ੍ਰਤੀ ਆਪਣਾ ਪੱਖ ਰੱਖ ਸਕਦੇ ਹਨ। ਇਨ੍ਹਾਂ ਦੀਆਂ ਜੋ ਵੀ ਮੰਗਾਂ ਹਨ, ਉਨ੍ਹਾਂ ਮੰਗਾਂ ਨੂੰ ਇਨ੍ਹਾਂ ਵੱਲੋਂ ਦਿੱਤੇ ਗਏ ਮੰਗ ਪੱਤਰ ਰਾਹੀਂ ਕੈਬਨਿਟ ਮੰਤਰੀ ਹਰਦੀਪ ਸਿੰਘ ਮੁੰਡੀਆਂ ਨੂੰ ਦੇ ਦਿੱਤਾ ਗਿਆ ਹੈ ਅਤੇ ਕੈਬਨਿਟ ਮੰਤਰੀ ਮੁੰਡੀਆਂ ਵੱਲੋਂ ਵਿਸ਼ਵਾਸ ਦਵਾਇਆ ਗਿਆ ਹੈ ਕਿ ਇਨ੍ਹਾਂ ਦੀਆਂ ਮੰਗਾਂ ਨੂੰ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਤੱਕ ਭੇਜ ਦਿੱਤਾ ਜਾਵੇਗਾ ਅਤੇ ਸਾਨੂੰ ਸੂਬਾ ਸਰਕਾਰ ਤੇ ਪੂਰਾ ਵਿਸ਼ਵਾਸ ਹੈ ਕਿ ਇਨ੍ਹਾਂ ਦੀ ਜੋ ਜਾਇਜ਼ ਮੰਗਾਂ ਹਨ ਉਨ੍ਹਾਂ ਨੂੰ ਜਲਦੀ ਪੂਰਾ ਕੀਤਾ ਜਾਵੇਗਾ।