- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਮਾਮਲੇ ਦੀ ਸ਼ੁਰੂਆਤ ਨੂੰ ਲੈ ਕੇ ਸੋਸ਼ਲ ਮੀਡੀਆ ’ਤੇ ਵੱਖ-ਵੱਖ ਦਾਅਵੇ ਸਾਹਮਣੇ ਆਏ ਹਨ, ਪਰ ਪੁਲਿਸ ਨੇ ਕੁਝ ਵਾਇਰਲ ਦਾਅਵਿਆਂ ਨੂੰ ਖਾਰਜ ਕਰਦਿਆਂ ਕਿਹਾ ਹੈ ਕਿ ਘਟਨਾਕ੍ਰਮ ਨੂੰ ਲੈ ਕੇ ਗਲਤਫਹਿਮੀ ਵੀ ਸਾਹਮਣੇ ਆਈ ਹੈ। ਪੁਲਿਸ ਅਤੇ ਪ੍ਰਸ਼ਾਸਨ ਸਥਿਤੀ ਨੂੰ ਕਾਬੂ ਵਿੱਚ ਕਰਨ ਲਈ ਯਤਨ ਕਰ ਰਹੇ ਹਨ।

ਸਟਾਫ ਰਿਪੋਰਟਰ, ਜਲੰਧਰ: ਜਲੰਧਰ-ਫਗਵਾੜਾ ਨੈਸ਼ਨਲ ਹਾਈਵੇ 'ਤੇ ਸਥਿਤ ਲਵਲੀ ਪ੍ਰੋਫੈਸ਼ਨਲ ਯੂਨੀਵਰਸਿਟੀ ਵਿੱਚ ਇੱਕ ਵਿਦਿਆਰਥਣ ਨਾਲ ਜਬਰ-ਜਨਾਹ ਦੇ ਗੰਭੀਰ ਦੋਸ਼ਾਂ ਤੋਂ ਬਾਅਦ ਵਿਦਿਆਰਥੀਆਂ ਦਾ ਗੁੱਸਾ ਭੜਕ ਗਿਆ। ਵਿਦਿਆਰਥੀਆਂ ਨੇ ਲਵਲੀ ਪ੍ਰੋਫੈਸ਼ਨਲ ਯੂਨੀਵਰਸਿਟੀ ਦੇ ਅੰਦਰ ਕਾਫੀ ਹੰਗਾਮਾ ਕੀਤਾ ਤੇ ਤੋੜ ਭੰਨ ਵੀ ਕੀਤੀ ਜਿਸ ਨਾਲ ਯੂਨੀਵਰਸਿਟੀ ਦਾ ਕਾਫੀ ਨੁਕਸਾਨ ਹੋਇਆ ਹੈ। ਇਨਸਾਫ਼ ਦੀ ਮੰਗ ਨੂੰ ਲੈ ਕੇ ਵਿਦਿਆਰਥੀਆਂ ਵੱਲੋਂ ਤੜਕੇ ਤਕਰੀਬਨ 4 ਵਜੇ ਤੋਂ ਹੀ ਨੈਸ਼ਨਲ ਹਾਈਵੇ 'ਤੇ ਧਰਨਾ ਦੇ ਕੇ ਆਵਾਜਾਈ ਪੂਰੀ ਤਰ੍ਹਾਂ ਠੱਪ ਕਰ ਦਿੱਤੀ ਗਈ ਹੈ, ਜਿਸ ਕਾਰਨ ਰਾਸ਼ਟਰੀ ਸ਼ਾਹਰਾਹ 'ਤੇ ਵਾਹਨਾਂ ਦੀਆਂ ਲੰਮੀਆਂ ਕਤਾਰਾਂ ਲੱਗ ਗਈਆਂ ਹਨ।
ਰਾਮਾ ਮੰਡੀ ਤੋਂ PAP ਤੱਕ ਭਾਰੀ ਜਾਮ
ਵਿਦਿਆਰਥੀਆਂ ਦੇ ਇਸ ਪ੍ਰਦਰਸ਼ਨ ਦਾ ਅਸਰ ਹਾਈਵੇ ਦੇ ਦੋਵਾਂ ਪਾਸਿਆਂ 'ਤੇ ਦੇਖਣ ਨੂੰ ਮਿਲ ਰਿਹਾ ਹੈ। ਲਵਲੀ ਯੂਨੀਵਰਸਿਟੀ ਤੋਂ ਲੈ ਕੇ ਰਾਮਾ ਮੰਡੀ ਅਤੇ ਪੀ.ਏ.ਪੀ. (PAP) ਚੌਂਕ ਤੱਕ ਵਾਹਨਾਂ ਦੀਆਂ ਕਈ ਕਿਲੋਮੀਟਰ ਲੰਮੀਆਂ ਲਾਈਨਾਂ ਲੱਗ ਚੁੱਕੀਆਂ ਹਨ। ਸਵੇਰ ਦੇ ਸਮੇਂ ਕੰਮਕਾਜੀ ਲੋਕਾਂ, ਸਕੂਲੀ ਬੱਸਾਂ ਅਤੇ ਲੰਮੇ ਰੂਟ ਦੇ ਮੁਸਾਫ਼ਰਾਂ ਨੂੰ ਇਸ ਜਾਮ ਕਾਰਨ ਭਾਰੀ ਖੱਜਲ-ਖੁਆਰੀ ਦਾ ਸਾਹਮਣਾ ਕਰਨਾ ਪੈ ਰਿਹਾ ਹੈ।
ਪੁਲਿਸ ਵੱਲੋਂ ਰੂਟ ਡਾਇਵਰਟ
ਘਟਨਾ ਦੀ ਸੂਚਨਾ ਮਿਲਦਿਆਂ ਹੀ ਪੁਲਿਸ ਪ੍ਰਸ਼ਾਸਨ ਮੌਕੇ 'ਤੇ ਪਹੁੰਚਿਆ ਅਤੇ ਜਾਮ ਨੂੰ ਖੋਲ੍ਹਣ ਤੇ ਟ੍ਰੈਫਿਕ ਨੂੰ ਸੁਚਾਰੂ ਬਣਾਉਣ ਲਈ ਰੂਟ ਡਾਇਵਰਟ ਕਰਨ ਦੀ ਪ੍ਰਕਿਰਿਆ ਸ਼ੁਰੂ ਕੀਤੀ।
ਰਾਮਾ ਮੰਡੀ ਵੱਲ ਆਉਣ ਵਾਲੇ ਟ੍ਰੈਫਿਕ ਨੂੰ ਹੋਸ਼ਿਆਰਪੁਰ ਰੋਡ ਵੱਲ ਮੋੜਿਆ ਗਿਆ ਹੈ।
ਜਲੰਧਰ ਤੋਂ ਕੈਂਟ ਵੱਲ ਵਧ ਰਹੇ ਵਾਹਨਾਂ ਨੂੰ ਹੌਲੀ-ਹੌਲੀ ਕੈਂਟ ਦੇ ਰਸਤੇ ਨਕੋਦਰ ਹੁੰਦੇ ਹੋਏ ਮੁੱਖ ਹਾਈਵੇ 'ਤੇ ਭੇਜਿਆ ਜਾ ਰਿਹਾ ਹੈ।
ਵਿਦਿਆਰਥੀਆਂ ਦਾ ਧਰਨਾ ਜਾਰੀ
ਤੜਕੇ ਤੋਂ ਸ਼ੁਰੂ ਹੋਏ ਇਸ ਪ੍ਰਦਰਸ਼ਨ ਕਾਰਨ ਟ੍ਰੈਫਿਕ ਵਿਵਸਥਾ ਨੂੰ ਪਟੜੀ 'ਤੇ ਲਿਆਉਣ ਲਈ ਪੁਲਿਸ ਨੂੰ ਕਾਫ਼ੀ ਮੁਸ਼ੱਕਤ ਕਰਨੀ ਪੈ ਰਹੀ ਹੈ। ਤਾਜ਼ਾ ਜਾਣਕਾਰੀ ਮੁਤਾਬਕ, ਵਿਦਿਆਰਥੀਆਂ ਦਾ ਧਰਨਾ ਹਾਲੇ ਵੀ ਜਾਰੀ ਹੈ ਅਤੇ ਉਹ ਦੋਸ਼ੀਆਂ ਖ਼ਿਲਾਫ਼ ਸਖ਼ਤ ਤੋਂ ਸਖ਼ਤ ਕਾਰਵਾਈ ਦੀ ਮੰਗ 'ਤੇ ਅੜੇ ਹੋਏ ਹਨ। ਮੌਕੇ 'ਤੇ ਪੁਲਿਸ ਬਲ ਤੈਨਾਤ ਹੈ ਅਤੇ ਉੱਚ ਅਧਿਕਾਰੀ ਵਿਦਿਆਰਥੀਆਂ ਨੂੰ ਸਮਝਾ ਕੇ ਧਰਨਾ ਚੁੱਕਵਾਉਣ ਦੀ ਕੋਸ਼ਿਸ਼ ਕਰ ਰਹੇ ਹਨ।
ਦੂਜੇ ਪਾਸੇ ਮਾਮਲੇ ਦੀ ਗੰਭੀਰਤਾ ਨੂੰ ਦੇਖਦੇ ਹੋਏ ਫਗਵਾੜਾ ਪੁਲਿਸ ਨੇ ਇਸ ਸੰਬੰਧ ਵਿੱਚ ਅਨਜਾਣ ਵਿਅਕਤੀ ਖਿਲਾਫ ਮਾਮਲਾ ਦਰਜ ਕਰ ਲਿਆ ਹੈ।
https://t.co/0Vt2cZAxED
— hema sharma nainwal (@Hemanainwal) September 27, 2026
LPU ਨੇ ਝੂਠੀਆਂ ਅਤੇ ਮਨਘੜਤ ਖ਼ਬਰਾਂ ਤੇ ਅਫ਼ਵਾਹਾਂ ਦਾ ਪੁਰਜ਼ੋਰ ਖੰਡਨ ਕੀਤਾਯੂਨੀਵਰਸਿਟੀ ਦੇ ਧਿਆਨ ਵਿੱਚ ਆਇਆ ਹੈ ਕਿ ਕੁਝ ਅਸਮਾਜਿਕ ਤੱਤ ਸੋਸ਼ਲ ਮੀਡੀਆ ਅਤੇ ਹੋਰ ਮਾਧਿਅਮਾਂ ਰਾਹੀਂ ਪੂਰੀ ਤਰ੍ਹਾਂ ਝੂਠੀਆਂ, ਬੇਬੁਨਿਆਦ ਅਤੇ ਮਨਘੜਤ ਅਫ਼ਵਾਹਾਂ ਫੈਲਾ ਰਹੇ ਹਨ। ਇਸ ਕਾਰਨ ਵਿਦਿਆਰਥੀਆਂ ਵਿੱਚ ਬੇਵਜ੍ਹਾ ਭੰਬਲਭੂਸਾ ਪੈਦਾ ਹੋ ਰਿਹਾ ਹੈ ਅਤੇ ਯੂਨੀਵਰਸਿਟੀ ਦੇ ਸ਼ਾਂਤਮਈ ਅਕਾਦਮਿਕ ਮਾਹੌਲ ਨੂੰ ਖ਼ਰਾਬ ਕਰਨ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ।ਜਿਸ ਤਰ੍ਹਾਂ ਅਜਿਹੀ ਝੂਠੀ ਅਤੇ ਗੁੰਮਰਾਹਕੁੰਨ ਜਾਣਕਾਰੀ ਨੂੰ ਯੋਜਨਾਬੱਧ ਢੰਗ ਨਾਲ ਫੈਲਾਇਆ ਜਾ ਰਿਹਾ ਹੈ, ਉਸ ਤੋਂ ਅਜਿਹਾ ਲੱਗਦਾ ਹੈ ਕਿ ਇਹ ਯੂਨੀਵਰਸਿਟੀ ਦੀ ਸਾਖ ਨੂੰ ਨੁਕਸਾਨ ਪਹੁੰਚਾਉਣ ਅਤੇ ਇਸ ਦੀ ਛਵੀ ਖ਼ਰਾਬ ਕਰਨ ਦੀ ਸੋਚੀ-ਸਮਝੀ ਅਤੇ ਯੋਜਨਾਬੱਧ ਕੋਸ਼ਿਸ਼ ਹੈ।ਯੂਨੀਵਰਸਿਟੀ ਸਪੱਸ਼ਟ ਤੌਰ ’ਤੇ ਦੱਸਦੀ ਹੈ ਕਿ ਇਸ ਸਮੇਂ ਫੈਲਾਈਆਂ ਜਾ ਰਹੀਆਂ ਅਫ਼ਵਾਹਾਂ ਵਿੱਚ ਕੋਈ ਸੱਚਾਈ ਨਹੀਂ ਹੈ। ਵਿਦਿਆਰਥੀਆਂ, ਮਾਪਿਆਂ ਅਤੇ ਆਮ ਲੋਕਾਂ ਨੂੰ ਅਪੀਲ ਹੈ ਕਿ ਉਹ ਅਜਿਹੀਆਂ ਅਫ਼ਵਾਹਾਂ ’ਤੇ ਵਿਸ਼ਵਾਸ ਨਾ ਕਰਨ, ਨਾ ਹੀ ਉਨ੍ਹਾਂ ਨੂੰ ਫੈਲਾਉਣ ਅਤੇ ਨਾ ਹੀ ਉਨ੍ਹਾਂ ਨੂੰ ਉਤਸ਼ਾਹਿਤ ਕਰਨ। ਉਨ੍ਹਾਂ ਨੂੰ ਸਿਰਫ਼ ਯੂਨੀਵਰਸਿਟੀ ਦੇ ਅਧਿਕਾਰਤ ਮਾਧਿਅਮਾਂ ਰਾਹੀਂ ਦਿੱਤੀ ਗਈ ਜਾਣਕਾਰੀ ’ਤੇ ਹੀ ਭਰੋਸਾ ਕਰਨਾ ਚਾਹੀਦਾ ਹੈ।ਡਾ. ਮੋਨਿਕਾ ਗੁਲਾਟੀਰਜਿਸਟਰਾਰਲਵਲੀ ਪ੍ਰੋਫੈਸ਼ਨਲ ਯੂਨੀਵਰਸਿਟੀ