ਪੱਤਰ ਪ੍ਰਰੇਰਕ, ਲੁਧਿਆਣਾ : ਢੰਡਾਰੀ ਵੈਲਫੇਅਰ ਐਂਡ ਡਿਵੈਲਪਮੈਂਟ ਕਲੱਬ ਵੱਲੋਂ ਲਾਇਨਜ ਕਲੱਬ ਵੈਜੀਟੇਰੀਅਨ ਦੇ ਵੱਡਮੁੱਲੇ ਸਹਿਯੋਗ ਨਾਲ ਸ਼ਵ. ਨਿੱਕਾ ਸਿੰਘ ਸੋਹਲ ਦੀ ਯਾਦ ਵਿੱਚ ਮੁਫਤ ਅੱਖਾਂ ਦਾ ਚੈੱਕਅੱਪ ਅਤੇ ਅਪ੍ਰਰੇਸ਼ਨ ਕੈਂਪ 25 ਜੁਲਾਈ ਨੂੰ ਢੰਡਾਰੀ ਖੁਰਦ ਵੱਡਾ ਗੁਰਦੁਆਰਾ ਸਾਹਿਬ ਵਿਖੇ ਸਵੇਰੇ 9 ਵਜੇ ਤੋਂ ਬਾਅਦ ਦੁਪਹਿਰ 2 ਵਜੇ ਤਕ ਲਗਾਇਆ ਜਾਵੇਗਾ। ਇਹ ਜਾਣਕਾਰੀ ਕਲੱਬ ਦੇ ਪ੍ਰਧਾਨ ਰਘਬੀਰ ਸਿੰਘ ਸੋਹਲ ਨੇ ਦਿੱਤੀ। ਹਰ ਸਾਲ ਇਹ ਕੈਂਪ ਉਨ੍ਹਾਂ ਦੇ ਸਤਿਕਾਰ ਯੋਗ ਪਿਤਾ ਨਿੱਕਾ ਸਿੰਘ ਸੋਹਲ ਦੀ ਪਿਆਰੀ ਤੇ ਨਿੱਘੀ ਯਾਦ 'ਚ ਲਗਾਇਆ ਜਾਂਦਾ ਹੈ, ਜਿਸ ਵਿੱਚ ਸੈਂਕੜੇ ਲੋਕ ਆਪਣੀਆਂ ਅੱਖਾਂ ਦਾ ਚੈੱਕਅੱਪ ਕਰਵਾ ਕੇ ਲਾਭ ਪ੍ਰਰਾਪਤ ਕਰਦੇ ਹਨ। ਸੋਹਲ ਨੇ ਦੱਸਿਆ ਕਿ ਇਸ ਕੈਂਪ ਵਿੱਚ ਸ਼ੰਕਰਾਂ ਆਈ ਹਸਪਤਾਲ ਮੁੱਲਾਂਪੁਰ ਦੇ ਮਾਹਿਰ ਡਾਕਟਰਾਂ ਦੀ ਟੀਮ ਕੈਂਪ 'ਚ ਪੁੱਜੇ ਮਰੀਜ਼ਾਂ ਦਾ ਚੈਕਅੱਪ ਕਰਕੇ ਦਵਾਈਆਂ ਤੇ ਐਨਕਾਂ ਮੁਫ਼ਤ ਦੇਵੇਗੀ। ਉਨ੍ਹਾਂ ਦੱਸਿਆ ਕਿ ਜੋ ਵੀ ਮਰੀਜ਼ ਆਪਰੇਸ਼ਨ ਲਈ ਭੇਜੇ ਜਾਣਗੇ। ਉਨ੍ਹਾਂ ਕੋਲ ਆਪਣਾ ਕੋਈ ਵੀ ਪਛਾਣ ਪੱਤਰ ਜਿਵੇਂ ਆਧਾਰ ਕਾਰਡ, ਵੋਟਰ ਕਾਰਡ, ਬੈਂਕ ਦੀ ਕਾਪੀ ਆਦਿ ਜ਼ਰੂਰ ਹੋਣਾ ਚਾਹੀਦਾ ਹੈ। ਇਸ ਮੌਕੇ ਬਲਵੀਰ ਸਿੰਘ ਮਣਕੂ, ਗੁਰਚਰਨ ਸਿੰਘ, ਸੁਖਦੇਵ ਸਿੰਘ, ਧਰਮਵੀਰ ਮਹਾਜਨ, ਸੁਖਮਿੰਦਰ ਸਿੰਘ, ਗੁਰਮੀਤ ਸਿੰਘ, ਰਜਿੰਦਰ ਕੁਮਾਰ, ਧਰਮਿੰਦਰ ਸਿੰਘ ਵੀ ਹਾਜ਼ਰ ਸਨ।