ਪੱਤਰ ਪੇ੍ਰਰਕ, ਬੀਜਾ : ਬਾਬਾ ਜ਼ੋਰਾਵਰ ਸਿੰਘ ਫ਼ਤਿਹ ਸਿੰਘ ਸੀਨੀਅਰ ਸੈਕੰਡਰੀ ਪਬਲਿਕ ਸਕੂਲ ਮੰਜੀ ਸਾਹਿਬ ਕੋਟਾਂ 'ਚ ਅਧਿਆਪਕਾਂ ਦੀ ਟੇ੍ਨਿੰਗ ਲਈ ਸੱਤ ਰੋਜ਼ਾ ਅਧਿਆਪਕ ਵਰਕਸ਼ਾਪ ਸ਼ੁਰੂ ਕੀਤੀ ਗਈ। ਇਹ ਵਰਕਸ਼ਾਪ ਪਹਿਲੀ ਤੋਂ 7 ਜੁਲਾਈ ਤਕ ਲਗਾਈ ਜਾਵੇਗੀ, ਜਿਸ ਦਾ ਉਦਘਾਟਨ ਸਕੂਲ ਪ੍ਰਬੰਧਕੀ ਕਮੇਟੀ ਦੇ ਪ੍ਰਧਾਨ ਅਮਰਇੰਦਰ ਸਿੰਘ ਲਿਬੜਾ ਤੇ ਆਨਰੇਰੀ ਸਕੱਤਰ ਡਾ. ਗੁਰਮੋਹਨ ਸਿੰਘ ਵਾਲੀਆ ਨੇ ਕੀਤਾ। ਇਸ ਦੌਰਾਨ ਡਾਇਰੈਕਟਰ ਰਜਿੰਦਰ ਸਿੰਘ ਬਾਜਵਾ ਵਿਸ਼ੇਸ਼ ਤੌਰ 'ਤੇ ਸ਼ਾਮਲ ਹੋਏ।

ਪਿੰ੍ਸੀਪਲ ਗੁਰਦੀਪ ਸਿੰਘ ਕਾਹਲੋਂ ਦੀ ਅਗਵਾਈ 'ਚ ਸਮੂਹ ਸਟਾਫ ਨੇ ਆਏ ਮਹਿਮਾਨਾਂ ਦਾ ਸਵਾਗਤ ਕੀਤਾ। ਗੁਰਦੀਪ ਸਿੰਘ ਕਾਹਲੋਂ ਨੇ ਆਏ ਮਹਿਮਾਨਾਂ ਨੇ ਸਮੂਹ ਸਟਾਫ ਮੈਂਬਰਾਂ ਨੂੰ ਵਰਕਸ਼ਾਪ ਸਬੰਧੀ ਜਾਣਕਾਰੀ ਦਿੰਦਿਆਂ ਦੱਸਿਆ ਇਸ ਨਾਲ ਆਉਣ ਵਾਲੇ ਸਮੇਂ 'ਚ ਅਧਿਆਪਨ ਸਿੱਖਿਆ ਪ੍ਰਕਿਰਿਆ ਨੂੰ ਹੋਰ ਵਧੇਰੇ ਪ੍ਰਭਾਵਸ਼ਾਲੀ ਬਣਾਉਣ 'ਚ ਮਦਦਗਾਰ ਹੋਵੇਗਾ। ਡਾ. ਹਰਪ੍ਰਰੀਤ ਕੌਰ ਚੀਮਾ ਤੇ ਡਾ. ਅੰਕਦੀਪ ਕੌਰ ਨੇ ਵੱਖ-ਵੱਖ ਵਿਸ਼ਿਆਂ 'ਤੇ ਵਿਸਥਾਰ ਪੂਰਵਕ ਜਾਣਕਾਰੀ ਦਿੱਤੀ।

ਗੁਰਦੀਪ ਸਿੰਘ ਕਾਹਲੋਂ ਨੇ ਸਕੂਲ ਪ੍ਰਬੰਧਕੀ ਕਮੇਟੀ ਦਾ ਇਸ ਨਿਵੇਕਲੇ ਕਦਮ ਲਈ ਧੰਨਵਾਦ ਕੀਤਾ ਤੇ ਉਨ੍ਹਾਂ ਨੂੰ ਭਰੋਸਾ ਦਿਵਾਇਆ ਕਿ ਸਕੂਲ ਵੱਲੋਂ ਹਰ ਕਿਸਮ ਦਾ ਬਣਦਾ ਸਹਿਯੋਗ ਦਿੱਤਾ ਜਾਵੇਗਾ। ਇਸ ਵਰਕਸ਼ਾਪ ਦੇ ਇੰਚਾਰਜ ਡਾ. ਗੌਰੀ ਹਾਂਡਾ ਤੇ ਕੋਆਰਡੀਨੇਟਰ ਗਗਨਦੀਪ ਸਿੰਘ ਹੋਣਗੇ।