ਵਕੀਲ ਜਸਪ੍ਰੀਤ ਕੌਰ ਪਰਿਵਾਰ ਸਮੇਤ ‘ਆਪ’ ’ਚ ਸ਼ਾਮਲ ਮੰਤਰੀ ਸੌਂਦ ਦੀ ਅਗਵਾਈ ’ਚ ਵਕੀਲ ਜਸਪ੍ਰੀਤ ਕੌਰ ਪਰਿਵਾਰ ਸਮੇਤ ‘ਆਪ’ ’ਚ ਸ਼ਾਮਲ
Publish Date: Tue, 27 Oct 2026 08:36 PM (IST)
Updated Date: Tue, 27 Oct 2026 08:40 PM (IST)
ਕੁਲਵਿੰਦਰ ਸਿੰਘ ਰਾਏ, ਪੰਜਾਬੀ ਜਾਗਰਣ ਖੰਨਾ : ਹਲਕਾ ਖੰਨਾ ’ਚ ਕੈਬਨਿਟ ਮੰਤਰੀ ਤਰੁਣਪ੍ਰੀਤ ਸਿੰਘ ਸੋਂਦ ਦੇ ਵਿਕਾਸ ਅਤੇ ਲੋਕ-ਭਲਾਈ ਦੇ ਮੁੱਦਿਆਂ ਨੂੰ ਲੈ ਕੇ ਆਮ ਆਦਮੀ ਪਾਰਟੀ ਨੂੰ ਉਸ ਸਮੇਂ ਹੋਰ ਮਜ਼ਬੂਤੀ ਮਿਲੀ, ਜਦੋਂ ਪਿੰਡ ਘੁੰਘਰਾਲੀ ਰਾਜਪੂਤਾਂ ਵਿਖੇ ਮੰਤਰੀ ਸੌਂਦ ਦੀ ਮੌਜੂਦਗੀ ’ਚ ਐਡਵੋਕੇਟ ਜਸਪ੍ਰੀਤ ਕੌਰ ਆਪਣੇ ਪੂਰੇ ਪਰਿਵਾਰ ਸਮੇਤ ਆਮ ਆਦਮੀ ਪਾਰਟੀ ’ਚ ਸ਼ਾਮਲ ਹੋ ਗਏ। ਮੰਤਰੀ ਸੌਂਦ ਨੇ ਸਿਰੋਪਾਓ ਪਾ ਕੇ ਉਨ੍ਹਾਂ ਦਾ ਪਾਰਟੀ ਵਿੱਚ ਸਵਾਗਤ ਕੀਤਾ। ਐਡਵੋਕੇਟ ਜਸਪ੍ਰੀਤ ਕੌਰ, ਜੋ ਖੰਨਾ ਬਾਰ ਐਸੋਸੀਏਸ਼ਨ ਦੀ ਐਗਜ਼ੈਕਟਿਵ ਮੈਂਬਰ ਹਨ, ਦੇ ਨਾਲ ਐਡਵੋਕੇਟ ਸੁਖਜੀਤ ਕੌਰ, ਗੁਰਜੀਤ ਸਿੰਘ, ਜਸਵੀਰ ਕੌਰ, ਪਰਮਜੀਤ ਕੌਰ, ਚਰਨਜੀਤ ਸਿੰਘ ਅਤੇ ਕੇਸਰ ਸਿੰਘ ਨੇ ਵੀ ਆਮ ਆਦਮੀ ਪਾਰਟੀ ਦਾ ਪੱਲਾ ਫੜਿਆ। ਸੌਂਦ ਨੇ ਕਿਹਾ ਕਿ ਆਮ ਆਦਮੀ ਪਾਰਟੀ ਦਾ ਮੁੱਖ ਉਦੇਸ਼ ਲੋਕਾਂ ਦੀਆਂ ਸਮੱਸਿਆਵਾਂ ਦਾ ਹੱਲ ਕਰਨਾ, ਵਿਕਾਸ ਕਾਰਜਾਂ ਨੂੰ ਤਰਜੀਹ ਦੇਣਾ ਅਤੇ ਪੰਜਾਬ ਨੂੰ ਤਰੱਕੀ ਦੀ ਰਾਹ ’ਤੇ ਅੱਗੇ ਲੈ ਕੇ ਜਾਣਾ ਹੈ। ਕਿਸੇ ਵੀ ਰਾਜਨੀਤਿਕ ਪਾਰਟੀ ਦੀ ਅਸਲ ਤਾਕਤ ਉਸ ਦੇ ਵਰਕਰਾਂ ਅਤੇ ਲੋਕਾਂ ਦੇ ਭਰੋਸੇ ’ਚ ਹੁੰਦੀ ਹੈ। ਜਦੋਂ ਸਮਾਜ ਦੇ ਵੱਖ-ਵੱਖ ਵਰਗਾਂ ਦੇ ਲੋਕ ਪਾਰਟੀ ਦੀ ਵਿਚਾਰਧਾਰਾ ਅਤੇ ਕਾਰਜਸ਼ੈਲੀ ਤੋਂ ਪ੍ਰਭਾਵਿਤ ਹੋ ਕੇ ਉਸ ਨਾਲ ਜੁੜਦੇ ਹਨ, ਤਾਂ ਸੰਗਠਨ ਨੂੰ ਜ਼ਮੀਨੀ ਪੱਧਰ ’ਤੇ ਹੋਰ ਮਜ਼ਬੂਤੀ ਮਿਲਦੀ ਹੈ। ਉਨ੍ਹਾਂ ਨਵੇਂ ਮੈਂਬਰਾਂ ਦਾ ਸਵਾਗਤ ਕਰਦਿਆਂ ਉਮੀਦ ਜਤਾਈ ਕਿ ਉਨ੍ਹਾਂ ਦੇ ਤਜਰਬੇ ਅਤੇ ਸਹਿਯੋਗ ਨਾਲ ਇਲਾਕੇ ਵਿੱਚ ਲੋਕ-ਸੇਵਾ ਦੇ ਕਾਰਜਾਂ ਨੂੰ ਹੋਰ ਅੱਗੇ ਵਧਾਇਆ ਜਾਵੇਗਾ। ਇਸ ਮੌਕੇ ਮਨਰਾਜ ਸੌਂਦ, ਮਾਰਕੀਟ ਕਮੇਟੀ ਖੰਨਾ ਦੇ ਚੇਅਰਮੈਨ ਜਗਤਾਰ ਸਿੰਘ ਗਿੱਲ, ਬਲਾਕ ਸੰਮਤੀ ਖੰਨਾ ਦੇ ਚੇਅਰਮੈਨ ਲਖਵੀਰ ਸਿੰਘ ਗਿੱਲ, ਓਐੱਸਡੀ ਕਰੁਣ ਅਰੋੜਾ, ਐਡਵੋਕੇਟ ਮਨਰੀਤ ਸਿੰਘ ਨਾਗਰਾ, ਪੀਏ ਮਹੇਸ਼ ਕੁਮਾਰ, ਯੂਥ ਵਿੰਗ ਖੰਨਾ ਦੇ ਪ੍ਰਧਾਨ ਅਮਰਿੰਦਰ ਸਿੰਘ ਰੰਧਾਵਾ, ਦਿਲਪ੍ਰੀਤ ਬੈਨੀਪਾਲ, ਕਰਨ ਵਰਮਾ ਮੌਜੂਦ ਸਨ।