ਭਾਜਪਾ ਦੀ ਤਿੰਨ ਰਾਜਾਂ ’ਚ ਜਿੱਤ ਦਾ ਵਕੀਲਾਂ ਨੇ ਮਨਾਇਆ ਜਸ਼ਨ
ਭਾਜਪਾ ਦੀ ਤਿੰਨ ਰਾਜਾਂ ਵਿੱਚ ਸ਼ਾਨਦਾਰ ਜਿੱਤ ਦਾ ਜ਼ਿਲ੍ਹਾ ਅਦਾਲਤ ਕੰਪਲੈਕਸ ’ਚ ਵਕੀਲਾਂ ਨੇ ਮਨਾਇਆ ਜਸ਼ਨ
Publish Date: Mon, 04 May 2026 09:41 PM (IST)
Updated Date: Tue, 05 May 2026 04:18 AM (IST)

ਗੁਰਮੀਤ ਸਿੰਘ ਨਿੱਝਰ, ਪੰਜਾਬੀ ਜਾਗਰਣ ਲੁਧਿਆਣਾ ਜ਼ਿਲ੍ਹਾ ਅਦਾਲਤ ਕੰਪਲੈਕਸ ਵਿੱਚ ਭਾਰਤੀ ਜਨਤਾ ਪਾਰਟੀ (ਭਾਜਪਾ) ਵੱਲੋਂ ਪੰਛਮੀ ਬੰਗਾਲ, ਅਸਾਮ ਅਤੇ ਪੁਡੁਚੇਰੀ ਵਿੱਚ ਮਿਲੀਆਂ ਸ਼ਾਨਦਾਰ ਜਿੱਤਾਂ ਦਾ ਜ਼ੋਰਦਾਰ ਜਸ਼ਨ ਮਨਾਇਆ ਗਿਆ। ਇਸ ਮੌਕੇ ਭਾਜਪਾ ਆਗੂਆਂ ਅਤੇ ਵਰਕਰਾਂ ਨੇ ਇਕ-ਦੂਜੇ ਨੂੰ ਲੱਡੂ ਖਿਲਾ ਕੇ ਖੁਸ਼ੀ ਸਾਂਝੀ ਕੀਤੀ ਅਤੇ ਪਾਰਟੀ ਦੀ ਕਾਮਯਾਬੀ ਨੂੰ ਲੋਕਾਂ ਦੇ ਭਰੋਸੇ ਦੀ ਜਿੱਤ ਕਰਾਰ ਦਿੱਤਾ। ਭਾਜਪਾ ਦੇ ਜ਼ਿਲ੍ਹਾ ਉਪ ਪ੍ਰਧਾਨ ਐਡਵੋਕੇਟ ਹਰਸ਼ ਸ਼ਰਮਾ ਨੇ ਕਿਹਾ ਕਿ ਇਹ ਜਿੱਤ ਦੇਸ਼ ਦੇ ਲੋਕਾਂ ਵੱਲੋਂ ਪ੍ਰਧਾਨ ਮੰਤਰੀ ਦੀਆਂ ਲੋਕ ਹਿੱਤ ਨੀਤੀਆਂ ਅਤੇ ਮਜ਼ਬੂਤ ਅਗਵਾਈ ’ਤੇ ਲਗਾਤਾਰ ਭਰੋਸੇ ਦੀ ਮੋਹਰ ਹੈ। ਉਨ੍ਹਾਂ ਕਿਹਾ ਕਿ ਭਾਜਪਾ ਦੀਆਂ ਵਿਕਾਸ ਦੀਆਂ ਨੀਤੀਆਂ ਅਤੇ ਸਾਫ ਸੁਥਰੀ ਸਰਕਾਰ ਨੇ ਹਰ ਵਰਗ ਦਾ ਦਿਲ ਜਿੱਤਿਆ ਹੈ, ਜਿਸ ਕਾਰਨ ਪਾਰਟੀ ਨੂੰ ਵੱਖ-ਵੱਖ ਰਾਜਾਂ ਵਿੱਚ ਭਾਰੀ ਸਮਰਥਨ ਮਿਲ ਰਿਹਾ ਹੈ। ਸਾਰੇ ਆਗੂਆਂ ਨੇ ਇਕਸੁਰ ਹੋ ਕੇ ਕਿਹਾ ਕਿ ਇਹ ਜਿੱਤ ਭਾਜਪਾ ਦੀ ਮਜ਼ਬੂਤ ਸੰਗਠਨਾਤਮਕ ਢਾਂਚੇ ਅਤੇ ਵਰਕਰਾਂ ਦੀ ਦਿਨ-ਰਾਤ ਮਿਹਨਤ ਦਾ ਨਤੀਜਾ ਹੈ। ਇਹ ਮੌਕੇ ਪਾਰਟੀ ਆਗੂਆਂ ਅਤੇ ਵਰਕਰਾਂ ਵਿੱਚ ਵੱਡਾ ਉਤਸ਼ਾਹ ਦੇਖਣ ਨੂੰ ਮਿਲਿਆ ਅਤੇ ਪੂਰਾ ਮਾਹੌਲ ਜਿੱਤ ਦੇ ਰੰਗ ਵਿੱਚ ਰੰਗਿਆ ਹੋਇਆ ਸੀ। ਆਗੂਆਂ ਨੇ ਕਿਹਾ ਕਿ ਇਹ ਜਿੱਤ ਆਉਣ ਵਾਲੇ ਸਮੇਂ ਵਿੱਚ ਹੋਰ ਵੱਡੀਆਂ ਕਾਮਯਾਬੀਆਂ ਦੀ ਬੁਨਿਆਦ ਸਾਬਤ ਹੋਵੇਗੀ। ਇਸ ਮੌਕੇ ਕੁਸ਼ਾਗਰ ਕਸ਼ਯਪ, ਨਵੀਨ ਸ਼ਰਮਾ, ਪੁਨੀਤ ਗੁਪਤਾ, ਰਾਕੇਸ਼ ਭਾਟੀਆ, ਦੁਸ਼ਯੰਤ ਧਵਨ, ਰਾਕੇਸ਼ ਗੁਪਤਾ, ਹਰਕੇਸ਼ ਮਿੱਤਲ, ਸਾਹਿਲ ਵਰਮਾ, ਅਮਿਤ ਗੁਪਤਾ, ਹਨੀਸ਼ ਗੁਪਤਾ ਸਮੇਤ ਹੋਰ ਆਗੂ ਵੀ ਮੌਜੂਦ ਸਨ।