ਵੱਖ-ਵੱਖ ਪਾਰਟੀਆਂ ਦੇ ਆਗੂ ਹੋਏ ‘ਆਪ’ ਵਿੱਚ ਸ਼ਾਮਲ
ਵੱਖ-ਵੱਖ ਪਾਰਟੀਆਂ ਦੇ ਆਗੂ ਹੋਏ ਆਮ ਆਦਮੀ ਪਾਰਟੀ ਵਿੱਚ ਸ਼ਾਮਲ
Publish Date: Wed, 08 Apr 2026 10:57 PM (IST)
Updated Date: Thu, 09 Apr 2026 04:12 AM (IST)

* ਵਿਧਾਇਕ ਅਸ਼ੋਕ ਪਰਾਸ਼ਰ ਪੱਪੀ ਨੇ ਆਪ ਵਿੱਚ ਸ਼ਾਮਲ ਹੋਣ ਵਾਲਿਆਂ ਦਾ ਕੀਤਾ ਸਵਾਗਤ ਫੋਟੋ 27 ਸਤਵਿੰਦਰ ਸ਼ਰਮਾ, ਪੰਜਾਬੀ ਜਾਗਰਣ ਲੁਧਿਆਣਾ : ਭਾਵੇਂ ਕਿ ਪੰਜਾਬ ਵਿਧਾਨ ਸਭਾ ਚੋਣਾਂ ਵਿੱਚ ਅਜੇ ਸਮਾਂ ਹੈ, ਪਰ ਹੁਣ ਤੋਂ ਸਿਆਸੀ ਆਗੂਆਂ ਵੱਲੋਂ ਸ਼ੇਧਮਾਰੀ ਕਰਦੇ ਹੋਏ ਆਪਣੇ ਪੱਲੜੇ ਨੂੰ ਭਾਰੀ ਕਰਨ ਦੇ ਯਤਨ ਸ਼ੁਰੂ ਕਰ ਦਿੱਤੇ ਹਨ। ਅੱਜ ਆਮ ਆਦਮੀ ਪਾਰਟੀ ਦੇ ਵਿਧਾਇਕ ਅਸ਼ੋਕ ਪਰਾਸ਼ਰ ਪੱਪੀ ਵੱਲੋਂ ਵਿਧਾਨ ਸਭਾ ਹਲਕਾ ਕੇਂਦਰੀ ਵਿੱਚ ਵੱਖ ਵੱਖ ਪਾਰਟੀਆਂ ਦੇ ਆਗੂਆਂ ਨੂੰ ਆਪ ਵਿੱਚ ਸ਼ਾਮਲ ਕੀਤਾ ਗਿਆ। ਉਨ੍ਹਾਂ ਦੱਸਿਆ ਕਿ ਆਪ ਦੀ ਸਰਕਾਰ ਦੀ ਲੋਕ-ਹਿਤੈਸ਼ੀ ਅਤੇ ਵਿਕਾਸਮੁਖੀ ਕਾਰਗੁਜ਼ਾਰੀ ਤੋਂ ਪ੍ਰਭਾਵਿਤ ਹੋ ਕੇ ਵੱਖ-ਵੱਖ ਰਾਜਨੀਤਿਕ ਪਾਰਟੀਆਂ ਨਾਲ ਸੰਬੰਧਿਤ ਕਈ ਪ੍ਰਮੁੱਖ ਆਗੂਆਂ ਨੇ ਪਾਰਟੀ ਵਿੱਚ ਸ਼ਾਮਲ ਹੋਣ ਦਾ ਐਲਾਨ ਕੀਤਾ। ਵਿਧਾਇਕ ਪਰਾਸ਼ਰ ਨੇ ਦੱਸਿਆ ਕਿ ਅੱਜ ਕਵਲਜੀਤ ਸਿੰਘ ਬਾਵਾ ਓਬਰੋਇ, ਏਕਜੋਤ ਓਬਰੋਇ, ਸਿਮਰਨਜੀਤ ਸਹਿਗਲ, ਜਸ਼ਨ ਢੱਲ, ਜਸਨੂਰ, ਨਰਿੰਦਰ ਕੌਰ, ਆਸ਼ਾ, ਮਮਤਾ, ਮੰਦੀਪ ਸਿੰਘ ਅਤੇ ਵਿਜੈ ਗੁਜਰਾਤੀ ਆਪ ਵਿੱਚ ਸ਼ਾਮਲ ਹੋਏ ਹਨ, ਜਿਨ੍ਹਾਂ ਦਾ ਉਨ੍ਹਾਂ ਆਮ ਆਦਮੀ ਪਾਰਟੀ ਸ਼ਾਮਲ ਹੋਣ ਸਵਾਗਤ ਅਤੇ ਸਨਮਾਨ ਕੀਤਾ। ਇਸ ਮੌਕੇ ਵਿਧਾਇਕ ਅਸ਼ੋਕ ਪਰਾਸ਼ਰ ਪੱਪੀ ਨੇ ਸਭ ਨਵੇਂ ਮੈਂਬਰਾਂ ਦਾ ਦਿਲੋਂ ਸਵਾਗਤ ਕਰਦਿਆਂ ਕਿਹਾ ਕਿ ਆਮ ਆਦਮੀ ਪਾਰਟੀ ਹਮੇਸ਼ਾ ਹੀ ਆਮ ਲੋਕਾਂ ਦੀ ਆਵਾਜ਼ ਨੂੰ ਮਜ਼ਬੂਤੀ ਦੇਣ ਲਈ ਵਚਨਬੱਧ ਰਹੀ ਹੈ। ਉਨ੍ਹਾਂ ਨੇ ਕਿਹਾ ਕਿ ਪਾਰਟੀ ਵਿੱਚ ਸ਼ਾਮਲ ਹੋਣ ਵਾਲੇ ਹਰ ਇਕ ਸਾਥੀ ਨੂੰ ਬਣਦਾ ਮਾਨ-ਸਨਮਾਨ ਦਿੱਤਾ ਜਾਵੇਗਾ ਅਤੇ ਉਨ੍ਹਾਂ ਦੀ ਯੋਗਤਾ ਅਤੇ ਤਜਰਬੇ ਨੂੰ ਲੋਕ-ਭਲਾਈ ਦੇ ਕੰਮਾਂ ਵਿੱਚ ਵਰਤਿਆ ਜਾਵੇਗਾ। ਉਨ੍ਹਾਂ ਨੇ ਕਿਹਾ ਕਿ ਪੰਜਾਬ ਵਿੱਚ ਆਮ ਆਦਮੀ ਪਾਰਟੀ ਦੀ ਸਰਕਾਰ ਵੱਲੋਂ ਕੀਤੇ ਜਾ ਰਹੇ ਵਿਕਾਸ ਕਾਰਜਾਂ ਅਤੇ ਲੋਕ-ਹਿਤੈਸ਼ੀ ਯੋਜਨਾਵਾਂ ਕਾਰਨ ਲੋਕਾਂ ਦਾ ਵਿਸ਼ਵਾਸ ਲਗਾਤਾਰ ਵੱਧ ਰਿਹਾ ਹੈ, ਜਿਸ ਦਾ ਸਪਸ਼ਟ ਪ੍ਰਮਾਣ ਵੱਖ-ਵੱਖ ਪਾਰਟੀਆਂ ਦੇ ਆਗੂਆਂ ਦਾ ਪਾਰਟੀ ਵਿੱਚ ਸ਼ਾਮਲ ਹੋਣਾ ਹੈ। ਅੰਤ ’ਚ ਉਨ੍ਹਾਂ ਵਿਸ਼ਵਾਸ ਜਤਾਇਆ ਕਿ ਨਵੇਂ ਸਾਥੀਆਂ ਦੇ ਸ਼ਾਮਲ ਹੋਣ ਨਾਲ ਪਾਰਟੀ ਹੋਰ ਮਜ਼ਬੂਤ ਹੋਵੇਗੀ ਅਤੇ ਲੋਕਾਂ ਦੀ ਸੇਵਾ ਹੋਰ ਤੇਜ਼ੀ ਅਤੇ ਪ੍ਰਭਾਵਸ਼ਾਲੀ ਢੰਗ ਨਾਲ ਕੀਤੀ ਜਾ ਸਕੇਗੀ।