ਵੱਖ-ਵੱਖ ਪਾਰਟੀਆਂ ਦੇ ਆਗੂ ਭਾਜਪਾ ’ਚ ਸ਼ਾਮਲ
ਵੱਖ-ਵੱਖ ਪਾਰਟੀਆਂ ਦੇ ਆਗੂ ਭਾਰਤੀ ਜਨਤਾ ਪਾਰਟੀ ਵਿੱਚ ਸ਼ਾਮਲ
Publish Date: Tue, 20 Jan 2026 06:44 PM (IST)
Updated Date: Wed, 21 Jan 2026 04:13 AM (IST)
ਪੱਤਰ ਪ੍ਰੇਰਕ, ਪੰਜਾਬੀ ਜਾਗਰਣ, ਲੁਧਿਆਣਾ : ਭਾਰਤੀ ਜਨਤਾ ਪਾਰਟੀ ਦੇ ਆਗੂ ਸਨੀ ਮਲਿਕ ਅਤੇ ਦਿਹਾਤੀ ਪ੍ਰਧਾਨ ਸਨੀ ਕੈਂਥ ਦੀ ਅਗਵਾਈ ਵਿੱਚ ਮੱਤੇਵਾੜਾ ਇਲਾਕੇ ਦੇ ਵੱਖ ਵੱਖ ਪਾਰਟੀਆਂ ਦੇ ਕਈ ਆਗੂਆਂ ਨੂੰ ਭਾਰਤੀ ਜਨਤਾ ਪਾਰਟੀ ਵਿੱਚ ਸ਼ਾਮਿਲ ਕੀਤਾ ਗਿਆ। ਇਸ ਮੌਕੇ ਜਾਣਕਾਰੀ ਦਿੰਦਿਆਂ ਬੀਜੇਪੀ ਆਗੂ ਸਨੀ ਮਲਿਕ ਨੇ ਦੱਸਿਆ ਕਿ ਲੋਕਾਂ ਵਿੱਚ ਭਾਰਤੀ ਜਨਤਾ ਪਾਰਟੀ ਨੂੰ ਲੈ ਕੇ ਭਾਰੀ ਉਤਸਾਹ ਹੈ। ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਤੋਂ ਬਾਅਦ ਭਾਰਤੀ ਜਨਤਾ ਪਾਰਟੀ ਦੀ ਸਰਕਾਰ ਬਣੇਗੀ। ਸਨੀ ਕੈਂਥ ਨੇ ਆਖਿਆ ਕਿ ਮੱਤੇਵਾੜਾ ਅਤੇ ਇਸ ਦੇ ਨਾਲ ਲੱਗਦੇ ਇਲਾਕਿਆਂ ਚੋਂ ਭਾਰੀ ਗਿਣਤੀ ਵਿੱਚ ਲੋਕ ਭਾਰਤੀ ਜਨਤਾ ਪਾਰਟੀ ਵਿੱਚ ਸ਼ਾਮਲ ਹੋਏ ਹਨ।