- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਕਾਂਗਰਸ, ਅਕਾਲੀ ਤੇ ਭਾਜਪਾ ਨੂੰ ਛੱਡ ਨੌਜਵਾਨਾਂ ਨੇ ਆਮ ਆਦਮੀ ਪਾਰਟੀ ਦਾ ਫੜਿਆ ਪੱਲਾ

ਪੁਨੀਤ ਬਾਵਾ, ਪੰਜਾਬੀ ਜਾਗਰਣ, ਲੁਧਿਆਣਾ
ਆਮ ਆਦਮੀ ਪਾਰਟੀ ਦੀਆਂ ਨੀਤੀਆਂ ਤੋਂ ਅਤੇ ਪਾਰਟੀ ਵੱਲੋਂ ਨੌਜਵਾਨਾਂ ਦਿੱਤੀ ਜਾ ਰਹੀ ਅਹਿਮ ਭੂਮਿਕਾ ਤੋਂ ਪ੍ਰਭਾਵਿਤ ਹੋ ਕੇ ਕਾਂਗਰਸ, ਅਕਾਲੀ ਅਤੇ ਭਾਜਪਾ ਨੂੰ ਛੱਡ ਕੇ ਵੱਡੀ ਗਿਣਤੀ ਵਿੱਚ ਨੌਜਵਾਨ ਸ਼ਾਮਲ ਹੋਏ। ਇਸ ਮੌਕੇ ਹਲਕਾ ਆਤਮ ਨਗਰ ਤੋਂ ਵਿਧਾਇਕ ਕੁਲਵੰਤ ਸਿੰਘ ਸਿੱਧੂ ਅਤੇ ਆਮ ਆਦਮੀ ਪਾਰਟੀ ਯੂਥ ਵਿੰਗ ਦੇ ਸੂਬਾ ਮੀਤ ਪ੍ਰਧਾਨ ਤੇ ਮਾਲਵਾ ਜ਼ੋਨ ਇੰਚਾਰਜ ਪਰਮਿੰਦਰ ਸਿੰਘ ਸੰਧੂ ਦੀ ਅਗਵਾਈ ਹੇਠ ਨੌਜਵਾਨਾਂ ਨੂੰ ਪਾਰਟੀ ਵਿੱਚ ਸ਼ਾਮਲ ਕਰਵਾਇਆ ਅਤੇ ਉਹਨਾਂ ਦਾ ਸਵਾਗਤ ਕੀਤਾ। ਨਵੇਂ ਸ਼ਾਮਲ ਹੋਏ ਨੌਜਵਾਨਾਂ ਦਾ ਸਵਾਗਤ ਕਰਦਿਆਂ ਸੰਧੂ ਨੇ ਕਿਹਾ ਕਿ ਨੌਜਵਾਨ ਕਿਸੇ ਵੀ ਸੰਗਠਨ ਦੀ ਤਾਕਤ ਹੁੰਦੇ ਹਨ ਅਤੇ ਯੂਥ ਵਿੰਗ ਵੱਲੋਂ ਨੌਜਵਾਨਾਂ ਨੂੰ ਵੱਧ ਤੋਂ ਵੱਧ ਪਾਰਟੀ ਨਾਲ ਜੋੜਨ ਲਈ ਜ਼ਮੀਨੀ ਪੱਧਰ ’ਤੇ ਲਗਾਤਾਰ ਕੰਮ ਕੀਤਾ ਜਾ ਰਿਹਾ ਹੈ। ਮਾਲਵਾ ਜ਼ੋਨ ਵਿੱਚ ਯੂਥ ਵਿੰਗ ਨੂੰ ਹੋਰ ਮਜ਼ਬੂਤ ਕਰਨ ਲਈ ਹਰ ਹਲਕੇ ਅਤੇ ਹਰ ਪੱਧਰ ’ਤੇ ਨੌਜਵਾਨਾਂ ਦੀ ਸ਼ਮੂਲੀਅਤ ਯਕੀਨੀ ਬਣਾਈ ਜਾ ਰਹੀ ਹੈ। ਨਵੇਂ ਸਾਥੀਆਂ ਨੂੰ ਪਾਰਟੀ ਦੀਆਂ ਜ਼ਿੰਮੇਵਾਰੀਆਂ ਦੇ ਕੇ ਸੰਗਠਨ ਨੂੰ ਹੋਰ ਮਜ਼ਬੂਤ ਕਰਨ ਲਈ ਉਤਸ਼ਾਹਿਤ ਕੀਤਾ ਜਾਵੇਗਾ। ਇਸ ਮੌਕੇ ਲੋਕ ਸਭਾ ਇੰਚਾਰਜ ਸ਼ਰਨਪਾਲ ਮੱਕੜ, ਦਿਹਾਤੀ ਜ਼ਿਲ੍ਹਾ ਪ੍ਰਧਾਨ ਤੇਜਪਾਲ ਗਿੱਲ, ਦਿਹਾਤੀ ਦੇ ਯੂਥ ਵਿੰਗ ਦੇ ਜ਼ਿਲ੍ਹਾ ਪ੍ਰਧਾਨ ਸੁਖਮਿੰਦਰ ਗਿੱਲ ਅਤੇ ਹਰਪ੍ਰੀਤ ਸਿੱਧੂ ਸਮੇਤ ਪਾਰਟੀ ਦੇ ਆਗੂ ਅਤੇ ਵਰਕਰ ਹਾਜ਼ਰ ਸਨ। ‘ਆਪ’ ’ਚ ਸ਼ਾਮਲ ਹੋਣ ਵਾਲਿਆਂ ਵਿੱਚ ਅੰਮ੍ਰਿਤਪਾਲ ਸਿੰਘ, ਕੇਸ਼ਵ ਸ਼ਰਮਾ, ਤੁਸ਼ਾਰ ਸ਼ਰਮਾ, ਅਹਿਰਮਾ, ਸੁਨੀਲ, ਅਨਿਲ, ਮਨਦੀਪ, ਕਰਨ, ਰਣਧੀਰ, ਬੁਢਾਲ, ਗੁਰਵਿੰਦ, ਪ੍ਰਬ, ਦਲਵੀਰ, ਅਰਜਨ, ਮੰਸੀ, ਆਰੁਸ਼, ਮਹਿਤਾਬ, ਅਰਸ਼, ਬਾਲ ਕਰਨ, ਜਸ਼ਨ, ਗੁਰਬਕਸ਼, ਅਰਵਿੰਦਰ, ਜੱਸੀ, ਚੇਤਨ, ਮਾਧਵ, ਆਯੂਸ਼, ਏਕਨੂਰ ਅਤੇ ਸੁਖਪਾਲ ਸਮੇਤ ਦਰਜਨਾਂ ਨੌਜਵਾਨ ਸ਼ਾਮਲ ਸਨ, ਨਵੇਂ ਸਾਥੀਆਂ ਨੇ ਕਿਹਾ ਕਿ ਉਹ ਪਾਰਟੀ ਦੀਆਂ ਨੀਤੀਆਂ ਅਤੇ ਸੰਗਠਨ ਨੂੰ ਮਜ਼ਬੂਤ ਕਰਨ ਲਈ ਪੂਰੀ ਸਰਗਰਮੀ ਨਾਲ ਕੰਮ ਕਰਨਗੇ।