ਮਾਸਟਰ ਤਾਰਾ ਸਿੰਘ ਮੈਮੋਰੀਅਲ ਕਾਲਜ ਵਿਖੇ ਪੰਜਾਬੀ ਭਾਸ਼ਾ ਦੇ ਵਿਕਾਸ 'ਤੇ ਭਾਸ਼ਣ ਕਰਵਾਇਆ
ਮਾਸਟਰ ਤਾਰਾ ਸਿੰਘ ਮੈਮੋਰੀਅਲ ਕਾਲਜ ਵਿਖੇ ਪੰਜਾਬੀ ਭਾਸ਼ਾ ਦੇ ਵਿਕਾਸ 'ਤੇ ਭਾਸ਼ਣ ਕਰਵਾਇਆ
Publish Date: Thu, 19 Feb 2026 06:24 PM (IST)
Updated Date: Thu, 19 Feb 2026 06:27 PM (IST)

ਪੁਨੀਤ ਬਾਵਾ, ਪੰਜਾਬੀ ਜਾਗਰਣ ਲੁਧਿਆਣਾ ਮਾਸਟਰ ਤਾਰਾ ਸਿੰਘ ਮੈਮੋਰੀਅਲ ਕਾਲਜ ਲੜਕੀਆਂ ਲੁਧਿਆਣਾ ਵਿਖੇ ਪੰਜਾਬੀ ਵਿਭਾਗ ਵੱਲੋਂ ਪੰਜਾਬੀ ਭਾਸ਼ਾ ਪਸਾਰ ਭਾਈਚਾਰਾ ਦੇ ਸਹਿਯੋਗ ਨਾਲ ਪੰਜਾਬੀ ਭਾਸ਼ਾ ਦੀ ਅਮੀਰੀ ਤੋਂ ਜਾਣੂ ਕਰਵਾਉਣ ਲਈ ਭਾਸ਼ਣ ਦਾ ਪ੍ਰਬੰਧ ਕੀਤਾ ਗਿਆ। ਇਸ ਮੌਕੇ ਪ੍ਰਸਿੱਧ ਨਾਵਲਕਾਰ ਮਿੱਤਰ ਸੈਨ ਮੀਤ, ਪ੍ਰੋਫ਼ੈਸਰ ਇੰਦਰਪਾਲ ਸਿੰਘ (ਸਰਕਾਰੀ ਕਾਲਜ ਰਾੜਾ ਸਾਹਿਬ ਕਰਮਸਰ), ਸੁਖਿੰਦਰਪਾਲ ਸਿੰਘ ਸਿੱਧੂ (ਸੇਵਾਮੁਕਤ ਐਕਸਾਇਜ ਐਂਡ ਟੈਕਸੇਸ਼ਨ ਅਫ਼ਸਰ) ਆਦਿ ਨੇ ਮੁੱਖ ਮਹਿਮਾਨ ਅਤੇ ਵਿਸ਼ੇਸ਼ ਮਹਿਮਾਨਾਂ ਵੱਜੋਂ ਸ਼ਿਰਕਤ ਕੀਤੀ। ਕਾਲਜ ਪ੍ਰਿੰਸੀਪਲ ਡਾ. ਕਿਰਨਦੀਪ ਕੌਰ ਜੀ ਨੇ ਫੁੱਲਾਂ ਦਾ ਗੁਲਦਸਤਾ ਭੇਂਟ ਕਰਦਿਆਂ ਮਹਿਮਾਨਾਂ ਦਾ ਨਿੱਘਾ ਸਵਾਗਤ ਕੀਤਾ।ਜਿੱਥੇ ਮਿੱਤਰ ਸੈਨ ਮੀਤ ਜੀ ਦੁਆਰਾ ਪੰਜਾਬੀ ਭਾਸ਼ਾ ਨੂੰ ਦਰਪੇਸ਼ ਸਮੱਸਿਆਵਾਂ ਨੂੰ ਹੱਲ ਕਰਨ ਲਈ ਚਲ ਰਹੀਆਂ ਸਰਗਰਮੀਆਂ ਅਤੇ ਭਵਿੱਖੀ ਯੋਜਨਾਵਾਂ ਬਾਰੇ ਜਾਣਕਾਰੀ ਦਿੱਤੀ ਉੱਥੇ ਹੀ ਡਾ. ਇੰਦਰਪਾਲ ਦੁਆਰਾ ਪੰਜਾਬੀ ਭਾਸ਼ਾ ਨੂੰ ਰੁਜ਼ਗਾਰ ਦਾ ਵਸੀਲਾ ਬਣਾਉਣ ਲਈ ਗਿਆਨ ਭਰਪੂਰ ਜਾਣਕਾਰੀ ਪ੍ਰਦਾਨ ਕੀਤੀ ਗਈ। ਇਸ ਮੌਕੇ ਤੇ ਕੈਲੀਗ੍ਰਾਫੀ ਮੁਕਾਬਲੇ ਵਿੱਚ ਜੇਤੂ ਰਹਿਣ ਵਾਲੀਆਂ ਵਿਦਿਆਰਥਣਾਂ ਨੂੰ ਟਰਾਫੀਆਂ ਵੀ ਪ੍ਰਦਾਨ ਕੀਤੀਆਂ ਗਈਆਂ। ਕਾਲਜ ਪ੍ਰਿੰਸੀਪਲ ਡਾ. ਕਿਰਨਦੀਪ ਕੌਰ, ਕਾਲਜ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਸਵਰਨ ਸਿੰਘ, ਸਕੱਤਰ ਗੁਰਬਚਨ ਸਿੰਘ ਪਾਹਵਾ ਅਤੇ ਹੋਰ ਮੈਂਬਰ ਸਾਹਿਬਾਨਾਂ ਨੇ ਪੰਜਾਬੀ ਵਿਭਾਗ ਦੇ ਅਧਿਆਪਕ ਸਾਹਿਬਾਨਾਂ ਦੀ ਇਸ ਕਾਰਗੁਜ਼ਾਰੀ ਦੀ ਸ਼ਲਾਘਾ ਕੀਤੀ ਅਤੇ ਜੇਤੂ ਵਿਦਿਆਰਥਣਾਂ ਨੂੰ ਵਧਾਈ ਦਿੰਦਿਆਂ ਭਵਿੱਖ ਵਿੱਚ ਵੀ ਅਜਿਹੇ ਕਾਰਜ ਕਰਦੇ ਰਹਿਣ ਲਈ ਪ੍ਰੇਰਿਆ।