ਪਲਵਿੰਦਰ ਸਿੰਘ ਢੁੱਡੀਕੇ, ਲੁਧਿਆਣਾ

ਭਾਈ ਘਨੱਈਆ ਜੀ ਮਿਸ਼ਨ ਸੇਵਾ ਸੁਸਾਇਟੀ ਵੱਲੋਂ ਕਿਸਾਨ ਵਿਰੋਧੀ ਕਾਲੇ ਕਾਨੂੰਨਾਂ ਨੂੰ ਰੱਦ ਕਰਵਾਉਣ ਲਈ ਵੱਖ ਵੱਖ ਅਹੁਦਿਆਂ 'ਤੇ ਬੈਠੀਆਂ ਸ਼ਖਸੀਅਤਾਂ ਨੂੰ ਖੂਨ ਨਾਲ ਲਿਖੀਆਂ ਜਾ ਰਹੀਆਂ ਚਿੱਠੀਆਂ ਦੀ ਲੜ੍ਹੀ ਤਹਿਤ ਹੁਣ ਤਖਤ ਸ਼੍ਰੀ ਕੇਸਗੜ੍ਹ ਸਾਹਿਬ ਤੋਂ ਲਿਖੀ 29ਵੀਂ ਖੂਨ ਦੀ ਚਿੱਠੀ ਦੇਸ਼ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਭੇਜੀ ਗਈ ਹੈ ਜਿਸ ਉੱਪਰ ਤਖਤ ਸ਼੍ਰੀ ਕੇਸਗੜ੍ਹ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਰਘਬੀਰ ਸਿੰਘ ਦੇ ਦਸਤਖਤ ਹਨ।

ਜ਼ਿਕਰਯੋਗ ਹੈ ਕਿ ਮੈਂਬਰ ਅੱੈਸਜੀਪੀਸੀ ਭਾਈ ਅਮਰਜੀਤ ਸਿੰਘ ਚਾਵਲਾ ਦੀ ਅਗਵਾਈ ਹੇਠ ਸਾਹਿਬ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਮਹਾਨ ਖੂਨਦਾਨ ਕੈਂਪ ਤਖਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਲਗਾਇਆ ਗਿਆ ਜਿਸ ਦਾ ਉਦਘਾਟਨ ਤਖਤ ਸ੍ਰੀ ਕੇਸਗੜ੍ਹ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਰਘਬੀਰ ਸਿੰਘ ਨੇ ਕੀਤਾ। ਇਸ ਮੌਕੇ ਸੁਸਾਇਟੀ ਦੇ ਮੁੱਖ ਸੇਵਾਦਾਰ ਜਥੇਦਾਰ ਤਰਨਜੀਤ ਸਿੰਘ ਨਿਮਾਣਾ ਨੇ ਕਿਹਾ ਕਿ ਸਾਹਿਬ ਸ੍ਰੀ ਗੁਰੂ ਗੋਬਿੰਦ ਸਿੰਘ ਮਹਾਰਾਜ ਜੀ ਦੇ ਪ੍ਰਕਾਸ ਪੁਰਬ ਮੌਕੇ ਤੇ ਤਖਤ ਸ੍ਰੀ ਕੇਸਗੜ੍ਹ ਸਾਹਿਬ ਤੋਂ ਲਿਖੀ ਖੂਨ ਦੀ ਚਿੱਠੀ ਦਿੱਲੀ ਤਖਤ ਵਿੱਚ ਕਿੱਲ ਸਾਬਤ ਸਾਬਿਤ ਹੋਵੇਗੀ।