ਸੁਖਦੇਵ ਸਿੰਘ, ਲੁਧਿਆਣਾ : ਗੁਰੂ ਨਾਨਕ ਖਾਲਸਾ ਕਾਲਜ ਫਾਰ ਵੂਮੈਨ, ਗੁੱਜਰਖਾਨ ਕੈਂਪਸ, ਮਾਡਲ ਟਾਊਨ 'ਚ ਫਾਈਨ ਆਰਟਸ ਵਿਭਾਗ ਵੱਲੋਂ ਕਾਲਜ ਦੇ ਸੁਨਹਿਰੀ ਵਰ੍ਹੇਗੰਢ ਮੌਕੇ 'ਕਲਾ 'ਚ ਰਸ ਸਲਾਈਡ ਸ਼ੋਅ' ਕਰਵਾਇਆ ਗਿਆ। ਵਿਦਿਆਰਥੀਆਂ ਨੇ ਉਪਰੋਕਤ ਵਿਸ਼ੇ 'ਤੇ ਪਾਵਰ ਪੁਆਇੰਟ ਪੇਸ਼ਕਾਰੀ ਦਿੱਤੀ, ਜਿਸ 'ਚ ਵਿਸਥਾਰ ਨਾਲ ਤਕਨੀਕੀ ਤੇ ਸੁਹਜ ਪੱਖਾਂ ਨੂੰ ਉਜਾਗਰ ਕੀਤਾ ਗਿਆ। ਉਨ੍ਹਾਂ ਨੇ ਸਮਾਗਮ 'ਚ ਜੋਸ਼ ਤੇ ਉਤਸ਼ਾਹ ਨਾਲ ਭਾਗ ਲਿਆ। ਕਾਲਜ ਗਵਰਨਿੰਗ ਬਾਡੀ ਦੇ ਜਨਰਲ ਸਕੱਤਰ ਇੰਜੀਨੀਅਰ ਗੁਰਵਿੰਦਰ ਸਿੰਘ ਨੇ ਵਿਦਿਆਰਥੀਆਂ ਨੂੰ ਉਨ੍ਹਾਂ ਦੇ ਯਤਨਾਂ ਲਈ ਵਧਾਈ ਦਿੱਤੀ ਤੇ ਜ਼ਿੰਦਗੀ 'ਚ ਕਲਾ ਦੀ ਮਹਤੱਤਾ 'ਤੇ ਚਾਨਣਾ ਪਾਇਆ। ਇਸ ਮੌਕੇ ਪਿ੍ਰੰਸੀਪਲ ਮਨਜੀਤ ਕੌਰ ਨੇ ਅਜਿਹੇ ਸ਼ੋਅ ਦੀ ਸਾਰਥਕਤਾ 'ਤੇ ਜ਼ੋਰ ਦਿੱਤਾ, ਜੋ ਵਿਦਿਆਰਥੀਆਂ 'ਚ ਿਛਪੀ ਪ੍ਰਤਿਭਾ ਨੂੰ ਸਾਹਮਣੇ ਲਿਆਉਂਦੇ ਹਨ ਤੇ ਉਹ ਆਪਣੀ ਸਿਰਜਣਾਤਮਕਤਾ ਨੂੰ ਪ੍ਰਕਰਸ਼ਿਤ ਕਰਨ ਲਈ ਪ੍ਰਰੇਰਿਤ ਮਹਿਸੂਸ ਕਰਦੇ ਹਨ।