ਸੁਖਦੇਵ ਗਰਗ, ਜਗਰਾਓਂ : ਲਾਇਨਜ਼ ਕਲੱਬ ਜਗਰਾਓਂ ਨੇ ਜ਼ਿਲ੍ਹਾ ਯੋਜਨਾ ਬੋਰਡ ਦੇ ਚੇਅਰਮੈਨ ਮਲਕੀਤ ਸਿੰਘ ਦਾਖਾ ਨਾਲ ਉਨ੍ਹਾਂ ਦੇ ਸਪੁੱਤਰ ਜਸਵੀਰ ਸਿੰਘ ਗੋਗੀ ਦੀ ਅਚਾਨਕ ਹੋਈ ਮੌਤ 'ਤੇ ਹਮਦਰਦੀ ਦਾ ਪ੍ਰਗਟਾਵਾ ਕੀਤਾ। ਕਲੱਬ ਦੇ ਪ੍ਰਧਾਨ ਗੁਲਵੰਤ ਸਿੰਘ, ਸੈਕਟਰੀ ਅੰਮਿ੍ਤ ਸਿੰਘ ਥਿੰਦ ਤੇ ਕੈਸ਼ੀਅਰ ਐਡਵੋਕੇਟ ਗੁਰਤੇਜ ਸਿੰਘ ਗਿੱਲ ਨੇ ਦਾਖਾ ਪਰਿਵਾਰ ਦੇ ਦੁੱਖ ਵਿਚ ਸ਼ਰੀਕ ਹੁੰਦਿਆਂ ਮਿ੍ਤਕ ਆਤਮਾ ਦੀ ਸ਼ਾਂਤੀ ਲਈ ਅਰਦਾਸ ਬੇਨਤੀ ਕੀਤੀ।