- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਪਿੰਡ ਪੱਬੀਆਂ ’ਚ ਇਲਾਹੀ ਬਾਣੀ ਦਾ ਕੀਰਤਨ ਸਰਵਣ ਕੀਤਾ

ਸਤੀਸ਼ ਗੁਪਤਾ, ਪੰਜਾਬੀ ਜਾਗਰਣ,
ਚੌਂਕੀਮਾਨ : ਗੁਰਦੁਆਰਾ ਸਾਹਿਬ ਪਿੰਡ ਪੱਬੀਆ ਵਿਖੇ ਗੁਰਦੁਆਰਾ ਪ੍ਰਬੰਧਕੀ ਕਮੇਟੀ, ਐੱਨਆਰਆਈਜ ਤੇ ਸਮੂਹ ਨਗਰ ਨਿਵਾਸੀਆਂ ਦੇ ਸਹਿਯੋਗ ਨਾਲ ਪਹਿਲੇ ਪਾਤਸਾਹ ਸ੍ਰੀ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ ਪੁਰਬ ਮਨਾਇਆ ਗਿਆ।ਇਸ ਮੌਕੇ ਪ੍ਰਕਾਸ ਕਰਵਾਏ ਸ੍ਰੀ ਅਖੰਡ ਪਾਠ ਸਾਹਿਬ ਜੀ ਦੇ ਭੋਗ ਪਾਏ ਗਏ ਉਪਰੰਤ ਹੈੱਡ ਗ੍ਰੰਥੀ ਬਾਬਾ ਸੰਦੀਪ ਸਿੰਘ ਦੇ ਕੀਰਤਨੀ ਜੱਥੇ ਨੇ ਇਲਾਹੀ ਬਾਣੀ ਦਾ ਕੀਰਤਨ ਸਰਵਣ ਕੀਤਾ। ਇਸ ਮੌਕੇ ਪੰਚ ਇੰਦਰਜੀਤ ਸਿੰਘ ਖਾਲਸਾ ਪੱਬੀਆ, ਅਵਤਾਰ ਸਿੰਘ ਵਿੱਕੀ ਤੇ ਖਜਾਨਚੀ ਡਾ.ਬਲਵਿੰਦਰ ਸਿੰਘ ਨੇ ਸਮੁੱਚੀ ਸਿੱਖ ਸੰਗਤ ਨੂੰ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ ਪੁਰਬ ਦੀਆਂ ਵਧਾਈਆਂ ਦਿੱਤੀਆਂ ਤੇ ਤਿੰਨੋ ਦਿਨ ਸੇਵਾ ਕਰਨ ਵਾਲੇ ਨੌਜਵਾਨਾਂ ਦਾ ਸਨਮਾਨ ਕੀਤਾ ਗਿਆ ਤੇ ਨਾਲ ਹੀ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ ਪੁਰਬ ਨੂੰ ਮਨਾਉਣ ਵਿਚ ਸਹਿਯੋਗ ਦੇਣ ਵਾਲੇ ਸਹਿਯੋਗੀ ਸੱਜਣਾ ਦਾ ਧੰਨਵਾਦ ਕੀਤਾ ਗਿਆ। ਇਸ ਮੌਕੇ ਨੰਬਰਦਾਰ ਸੁਖਵਿੰਦਰ ਸਿੰਘ ਬਿੱਟੂ ਮੱਲ੍ਹੀ, ਸੁਖਚੈਨ ਸਿੰਘ ਖਾਲਸਾ, ਭੁਪਿੰਦਰ ਸਿੰਘ ਖਾਲਸਾ, ਕਿਰਨਦੀਪ ਸਿੰਘ ਕਲੇਰ, ਅਰਸਦੀਪ ਸਿੰਘ ਖਾਲਸਾ, ਅਮਰ ਸਿੰਘ ਕਲੇਰ, ਕਮਲਜੀਤ ਸਿੰਘ, ਮੈਬਰ ਬਲਜੀਤ ਸਿੰਘ ਹਾਜ਼ਰ ਸਨ।