ਫਰਜ਼ੀ ਦਸਤਾਵੇਜ਼ਾਂ ਦੇ ਅਧਾਰ ’ਤੇ ਲਿਆ 5 ਕਰੋੜ ਦਾ ਕਰਜ਼
ਫਰਜ਼ੀ ਦਸਤਾਵੇਜ਼ਾਂ ਦੇ ਅਧਾਰ ਤੇ ਲਿਆ 5 ਕਰੋੜ ਦਾ ਲੋਨ
Publish Date: Sun, 08 Mar 2026 07:53 PM (IST)
Updated Date: Mon, 09 Mar 2026 04:12 AM (IST)

ਸੁਸ਼ੀਲ ਕੁਮਾਰ ਸ਼ਸ਼ੀ, ਪੰਜਾਬੀ ਜਾਗਰਣ ਲੁਧਿਆਣਾ : ਲੁਧਿਆਣਾ ਵਿੱਚ 5 ਕਰੋੜ ਰੁਪਏ ਦੀ ਧੋਖਾਧੜੀ ਦਾ ਵੱਡਾ ਮਾਮਲਾ ਸਾਹਮਣੇ ਆਇਆ ਹੈ। ਇਸ ਕੇਸ ਵਿੱਚ ਥਾਣਾ ਡਿਵੀਜ਼ਨ ਨੰਬਰ 5 ਦੀ ਪੁਲਿਸ ਨੇ ਊਸ਼ਾ ਫਾਈਨੈਂਸ਼ੀਅਲ ਸਰਵਿਸਿਸ ਲਿਮਿਟਡ ਦੇ ਮੈਨੇਜਿੰਗ ਡਾਇਰੈਕਟਰ ਪਟਪਰ ਗੰਜ ਇੰਡਸਟਰੀ ਏਰੀਆ ਦਿੱਲੀ ਦੇ ਵਾਸੀ ਰਾਜੇਸ਼ ਗੁਪਤਾ ਦੀ ਸ਼ਿਕਾਇਤ ਤੇ ਲੁਧਿਆਣਾ ਦੇ ਗੁਰਦੇਵ ਨਗਰ ਸਥਿਤ ਅਪਮਨੀ ਕੰਪਨੀ ਦੇ ਡਾਇਰੈਕਟਰ /ਗਰੰਟਰ ਅਜੀਤ ਸਿੰਘ ਚਾਵਲਾ ਅਤੇ ਸੁਮੇਲ ਸਿੰਘ ਚਾਵਲਾ ਦੇ ਖ਼ਿਲਾਫ਼ ਬੀਐੱਨਐੱਸ ਦੀਆਂ ਵੱਖ-ਵੱਖ ਧਾਰਾਵਾਂ ਤਹਿਤ ਮੁਕੱਦਮਾ ਦਰਜ ਕਰ ਲਿਆ ਹੈ। ਪੁਲਿਸ ਦੇ ਉੱਚ ਅਧਿਕਾਰੀਆਂ ਨੂੰ ਸ਼ਿਕਾਇਤ ਦਰਜ ਕਰਵਾਉਂਦਿਆਂ ਰਾਜੇਸ਼ ਗੁਪਤਾ ਨੇ ਦੱਸਿਆ ਕਿ ਉਹ ਊਸ਼ਾ ਫਾਨੈਂਸ਼ੀਅਲ ਸਰਵਿਸਿਸ ਲਿਮਟਿਡ ਦੇ ਮੈਨੇਜਿੰਗ ਡਾਇਰੈਕਟਰ ਹਨ। ਉਨਾਂ ਦੱਸਿਆ ਕਿ ਮੁਲਜ਼ਮਾਂ ਨੇ ਆਪਸ ’ਚ ਹਮ ਮਸ਼ਵਰਾ ਹੋ ਕੇ ਫਰਜ਼ੀ ਦਸਤਾਵੇਜ਼ ਤਿਆਰ ਕਰਕੇ ਉਨਾਂ ਦੀ ਕੰਪਨੀ ਤੋਂ 5 ਕਰੋੜ ਰੁਪਏ ਦਾ ਕਰਜ਼ਾ ਹਾਸਲ ਕਰ ਲਿਆ। ਕਰਜ਼ਾ ਹਾਸਲ ਕਰਨ ਤੋਂ ਬਾਅਦ ਮੁਲਜ਼ਮਾਂ ਨੇ ਕੰਪਨੀ ਨੂੰ ਕਿਸ਼ਤਾਂ ਨਹੀਂ ਮੋੜੀਆਂ। ਸ਼ਿਕਾਇਤ ਤੋਂ ਬਾਅਦ ਪੁਲਿਸ ਅਧਿਕਾਰੀਆਂ ਨੇ ਮਾਮਲੇ ਦੀ ਤਫਤੀਸ਼ ਕਰਕੇ ਦੋਵਾਂ ਮੁਲਜ਼ਮਾਂ ਖ਼ਿਲਾਫ਼ ਮੁਕੱਦਮਾ ਦਰਜ ਕਰਨ ਦੇ ਆਦੇਸ਼ ਜਾਰੀ ਕੀਤੇ। ਇਸ ਕੇਸ ’ਚ ਥਾਣਾ ਡਿਵੀਜ਼ਨ ਨੰਬਰ ਪੰਜ ਦੇ ਏਐੱਸਆਈ ਕੁਲਦੀਪ ਕੁਮਾਰ ਨੇ ਦੱਸਿਆ ਕਿ ਪੁਲਿਸ ਨੇ ਬੀਐੱਨਐੱਸ ਦੀਆਂ ਵੱਖ-ਵੱਖ ਧਾਰਾਵਾਂ ਤਹਿਤ ਮੁਕੱਦਮਾ ਦਰਜ ਕਰਕੇ ਮੁਲਜ਼ਮ ਅਜੀਤ ਸਿੰਘ ਚਾਵਲਾ ਅਤੇ ਸੁਮੇਲ ਸਿੰਘ ਚਾਵਲਾ ਦੀ ਤਲਾਸ਼ ਸ਼ੁਰੂ ਕਰ ਦਿੱਤੀ ਹੈ।