ਫਰਜ਼ੀ ਦਸਤਾਵੇਜ਼ਾਂ ਦੇ ਆਧਾਰ 'ਤੇ ਲਿਆ 5 ਕਰੋੜ ਦਾ ਲੋਨ, ਊਸ਼ਾ ਫਾਈਨੈਂਸ਼ੀਅਲ ਕੰਪਨੀ ਨੂੰ ਲਗਾਇਆ ਚੂਨਾ
ਕੇਸ ਵਿੱਚ ਥਾਣਾ ਡਿਵੀਜ਼ਨ ਨੰਬਰ ਪੰਜ ਦੇ ਏਐਸਆਈ ਕੁਲਦੀਪ ਕੁਮਾਰ ਨੇ ਦੱਸਿਆ ਕਿ ਪੁਲਿਸ ਨੇ ਬੀਐਨ ਐਸ ਦੀਆਂ ਵੱਖ-ਵੱਖ ਧਾਰਾਵਾਂ ਤਹਿਤ ਮੁਕਦਮਾ ਦਰਜ ਕਰਕੇ ਮੁਲਜ਼ਮ ਅਜੀਤ ਸਿੰਘ ਚਾਵਲਾ ਅਤੇ ਸੁਮੇਲ ਸਿੰਘ ਚਾਵਲਾ ਦੀ ਤਲਾਸ਼ ਸ਼ੁਰੂ ਕਰ ਦਿੱਤੀ ਹੈ।
Publish Date: Sun, 08 Mar 2026 02:21 PM (IST)
Updated Date: Sun, 08 Mar 2026 02:24 PM (IST)
ਸੁਸ਼ੀਲ ਕੁਮਾਰ ਸ਼ਸ਼ੀ, ਪੰਜਾਬੀ ਜਾਗਰਣ ਲੁਧਿਆਣਾ : ਲੁਧਿਆਣਾ 'ਚ 5 ਕਰੋੜ ਰੁਪਏ ਦੀ ਧੋਖਾਧੜੀ ਦਾ ਵੱਡਾ ਮਾਮਲਾ ਸਾਹਮਣੇ ਆਇਆ ਹੈ। ਇਸ ਕੇਸ 'ਚ ਥਾਣਾ ਡਵੀਜ਼ਨ ਨੰਬਰ 5 ਦੀ ਪੁਲਿਸ ਨੇ ਊਸ਼ਾ ਫਾਈਨੈਂਸ਼ੀਅਲ ਸਰਵਿਸਿਜ਼ ਲਿਮਟਿਡ ਦੇ ਮੈਨੇਜਿੰਗ ਡਾਇਰੈਕਟਰ ਪਟਪਰ ਗੰਜ ਇੰਡਸਟਰੀ ਏਰੀਆ ਦਿੱਲੀ ਦੇ ਵਾਸੀ ਰਾਜੇਸ਼ ਗੁਪਤਾ ਦੀ ਸ਼ਿਕਾਇਤ ਤੇ ਲੁਧਿਆਣਾ ਦੇ ਗੁਰਦੇਵ ਨਗਰ ਸਥਿਤ ਅਪਮਨੀ ਕੰਪਨੀ ਦੇ ਡਾਇਰੈਕਟਰ /ਗਰੰਟਰ ਅਜੀਤ ਸਿੰਘ ਚਾਵਲਾ ਅਤੇ ਸੁਮੇਲ ਸਿੰਘ ਚਾਵਲਾ ਖਿਲਾਫ ਬੀਐਨਐਸ ਦੀਆਂ ਵੱਖ-ਵੱਖ ਧਾਰਾਵਾਂ ਤਹਿਤ ਮੁਕਦਮਾ ਦਰਜ ਕਰ ਲਿਆ ਹੈ।
ਪੁਲਿਸ ਦੇ ਉੱਚ ਅਧਿਕਾਰੀਆਂ ਨੂੰ ਸ਼ਿਕਾਇਤ ਦਰਜ ਕਰਵਾਉਂਦਿਆਂ ਰਾਜੇਸ਼ ਗੁਪਤਾ ਨੇ ਦੱਸਿਆ ਕਿ ਉਹ ਊਸ਼ਾ ਫਾਈਨੈਂਸ਼ੀਅਲ ਸਰਵਿਸਿਸ ਲਿਮਿਟਡ ਦੇ ਮੈਨੇਜਿੰਗ ਡਾਇਰੈਕਟਰ ਹਨ। ਉਹਨਾਂ ਦੱਸਿਆ ਕਿ ਮੁਲਜਮਾਂ ਨੇ ਆਪਸ ਵਿੱਚ ਹਮ ਮਸ਼ਵਰਾ ਹੋ ਕੇ ਫਰਜ਼ੀ ਦਸਤਾਵੇਜ਼ ਤਿਆਰ ਕਰ ਕੇ ਉਨ੍ਹਾਂ ਦੀ ਕੰਪਨੀ ਪਾਸੋਂ 5 ਕਰੋੜ ਰੁਪਏ ਦਾ ਲੋਨ ਹਾਸਲ ਕਰ ਲਿਆ। ਲੋਨ ਹਾਸਲ ਕਰਨ ਤੋਂ ਬਾਅਦ ਮੁਲਜ਼ਮਾਂ ਨੇ ਕੰਪਨੀ ਨੂੰ ਕਿਸ਼ਤਾ ਨਹੀਂ ਮੋੜੀਆਂ। ਸ਼ਿਕਾਇਤ ਤੋਂ ਬਾਅਦ ਪੁਲਿਸ ਅਧਿਕਾਰੀਆਂ ਨੇ ਮਾਮਲੇ ਦੀ ਤਫਤੀਸ਼ ਕਰ ਕੇ ਦੋਵਾਂ ਮੁਲਜ਼ਮਾਂ ਖਿਲਾਫ ਮੁਕੱਦਮਾ ਦਰਜ ਕਰਨ ਦੇ ਆਦੇਸ਼ ਜਾਰੀ ਕੀਤੇ। ਇਸ ਕੇਸ ਵਿੱਚ ਥਾਣਾ ਡਿਵੀਜ਼ਨ ਨੰਬਰ ਪੰਜ ਦੇ ਏਐਸਆਈ ਕੁਲਦੀਪ ਕੁਮਾਰ ਨੇ ਦੱਸਿਆ ਕਿ ਪੁਲਿਸ ਨੇ ਬੀਐਨ ਐਸ ਦੀਆਂ ਵੱਖ-ਵੱਖ ਧਾਰਾਵਾਂ ਤਹਿਤ ਮੁਕਦਮਾ ਦਰਜ ਕਰਕੇ ਮੁਲਜ਼ਮ ਅਜੀਤ ਸਿੰਘ ਚਾਵਲਾ ਅਤੇ ਸੁਮੇਲ ਸਿੰਘ ਚਾਵਲਾ ਦੀ ਤਲਾਸ਼ ਸ਼ੁਰੂ ਕਰ ਦਿੱਤੀ ਹੈ।