ਰਿਸ਼ਤਿਆਂ ਦਾ ਘਾਣ: ਆਪਣੀ ਹੀ ਧੀ 'ਤੇ ਬੁਰੀ ਨਜ਼ਰ ਰੱਖਣ ਵਾਲੇ ਵਿਅਕਤੀ ਵਿਰੁੱਧ ਪੋਕਸੋ ਐਕਟ ਤਹਿਤ ਮਾਮਲਾ ਦਰਜ; ਪੁਲਿਸ ਨੇ ਲਿਆ ਸ਼ਿਕੰਜਾ
ਰਿਸ਼ਤਿਆਂ ਦੀ ਮਰਿਆਦਾ ਨੂੰ ਸ਼ਰਮਿੰਦਾ ਕਰਦਿਆਂ ਇੱਕ ਵਿਅਕਤੀ ਨੇ ਆਪਣੀ ਸਕੀ ਨਬਾਲਗ ਧੀ ਨਾਲ ਅਸ਼ਲੀਲ ਹਰਕਤਾਂ ਕੀਤੀਆਂ। ਸਹਿਮੀ ਮਾਸੂਮ ਬੱਚੀ ਪਿਤਾ ਦਾ ਜ਼ੁਲਮ ਸਹਿੰਦੀ ਰਹੀ। ਮੁਲਜ਼ਮ ਦੀ ਪਤਨੀ ਜਿਵੇਂ ਹੀ ਘਰ ਤੋਂ ਬਾਹਰ ਜਾਂਦੀ ਉਹ ਸ਼ਰਮਨਾਕ ਕਰਤੂਤ ਨੂੰ ਅੰਜਾਮ ਦੇਣਾ ਸ਼ੁਰੂ ਕਰ ਦਿੰਦਾ।
Publish Date: Wed, 04 Mar 2026 09:09 AM (IST)
Updated Date: Wed, 04 Mar 2026 09:11 AM (IST)
ਸੁਸ਼ੀਲ ਕੁਮਾਰ ਸ਼ਸ਼ੀ, ਪੰਜਾਬੀ ਜਾਗਰਣ ਲੁਧਿਆਣਾ। ਰਿਸ਼ਤਿਆਂ ਦੀ ਮਰਿਆਦਾ ਨੂੰ ਸ਼ਰਮਿੰਦਾ ਕਰਦਿਆਂ ਇੱਕ ਵਿਅਕਤੀ ਨੇ ਆਪਣੀ ਸਕੀ ਨਬਾਲਗ ਧੀ ਨਾਲ ਅਸ਼ਲੀਲ ਹਰਕਤਾਂ ਕੀਤੀਆਂ। ਸਹਿਮੀ ਮਾਸੂਮ ਬੱਚੀ ਪਿਤਾ ਦਾ ਜ਼ੁਲਮ ਸਹਿੰਦੀ ਰਹੀ। ਮੁਲਜ਼ਮ ਦੀ ਪਤਨੀ ਜਿਵੇਂ ਹੀ ਘਰ ਤੋਂ ਬਾਹਰ ਜਾਂਦੀ ਉਹ ਸ਼ਰਮਨਾਕ ਕਰਤੂਤ ਨੂੰ ਅੰਜਾਮ ਦੇਣਾ ਸ਼ੁਰੂ ਕਰ ਦਿੰਦਾ। ਪਿਤਾ ਦੀਆਂ ਹਰਕਤਾਂ ਦਾ ਪਰਦਾਫਾਸ਼ ਕਰਨ ਲਈ ਲੜਕੀ ਨੇ ਅਸ਼ਲੀਲ ਹਰਕਤਾਂ ਕਰਦੇ ਸਮੇਂ ਨਗਨ ਹਾਲਤ ’ਚ ਉਸਦੀ ਵੀਡੀਓ ਬਣਾ ਲਈ। ਥਾਣਾ ਕੂਮਕਲਾਂ ਦੇ ਇੰਚਾਰਜ ਪਰਮਦੀਪ ਸਿੰਘ ਨੇ ਦੱਸਿਆ ਕਿ ਪੁਲਿਸ ਨੇ ਇਸ ਸੰਵੇਦਨਸ਼ੀਲ ਮਾਮਲੇ ’ਤੇ ਤੁਰੰਤ ਕਾਰਵਾਈ ਕਰਦਿਆਂ ਬਿਹਾਰ ਦੇ ਰਹਿਣ ਵਾਲੇ ਮੁਹੰਮਦ ਸ਼ਮਸੂਦੀਨ ਦੇ ਖਿਲਾਫ ਪੋਕਸੋ ਐਕਟ ਦੀਆਂ ਧਰਾਵਾਂ ਤਹਿਤ ਮੁਕੱਦਮਾ ਦਰਜ ਕਰਕੇ ਉਸ ਨੂੰ ਗ੍ਰਿਫਤਾਰ ਕਰ ਲਿਆ ਹੈ। ਪੁਲਿਸ ਦਾ ਕਹਿਣਾ ਹੈ ਕਿ ਰਾਜ ਮਿਸਤਰੀ ਦਾ ਕੰਮ ਕਰਨ ਵਾਲੇ ਮੁਲਜਮ ਨੂੰ ਜਲਦੀ ਹੀ ਅਦਾਲਤ ’ਚ ਪੇਸ਼ ਕੀਤਾ ਜਾਵੇਗਾ।