Ludhaia News : ਲੁਧਿਆਣਾ-ਬਠਿੰਡਾ ਰਾਜਮਾਰਗ ’ਤੇ ਦੋ ਕਾਰਾਂ ਵਿਚਕਾਰ ਸਿੱਧੀ ਟੱਕਰ, ਦੋ ਜਣਿਆਂ ਦੀ ਮੌਤ
ਇਸ ਹਾਦਸੇ ਦੌਰਾਨ ਜਖ਼ਮੀਆਂ ਨੂੰ ਇਲਾਜ ਲਈ ਰਾਏਕੋਟ ਦੇ ਹਸਪਤਾਲ ਵਿੱਚ ਭਰਤੀ ਕਰਵਾਇਆ ਗਿਆ, ਜਿੱਥੇ ਡਾਕਟਰਾਂ ਵੱਲੋਂ ਅੰਮ੍ਰਿਤਪਾਲ ਸਿੰਘ ਅਤੇ ਉਸਦੀ ਮਾਤਾ ਜਸਵੀਰ ਕੌਰ ਨੂੰ ਮ੍ਰਿਤਕ ਐਲਾਨਿਆ ਗਿਆ ਅਤੇ ਗੁਰਜੰਟ ਸਿੰਘ ਦੀ ਗੰਭੀਰ ਸਥਿਤੀ ਨੂੰ ਦੇਖਦੇ ਹੋਏ ਉਸਨੂੰ ਲੁਧਿਆਣਾ ਹਸਪਤਾਲ ਲਈ ਰੈਫ਼ਰ ਕਰ ਦਿੱਤਾ ਗਿਆ।
Publish Date: Thu, 07 May 2026 09:15 PM (IST)
Updated Date: Thu, 07 May 2026 09:17 PM (IST)
ਸੁਸ਼ੀਲ ਵਰਮਾ, ਪੰਜਾਬੀ ਜਾਗਰਣ, ਰਾਏਕੋਟ : ਲੁਧਿਆਣਾ-ਬਠਿੰਡਾ ਰਾਜਮਾਰਗ ’ਤੇ ਪੈਂਦੇ ਪਿੰਡ ਗੋਬਿੰਦਗੜ੍ਹ ਨਜ਼ਦੀਕ 2 ਕਾਰਾਂ ਦੀ ਆਹਮੋ-ਸਾਹਮਣੇ ਟੱਕਰ ਦੌਰਾਨ ਇੱਕ ਔਰਤ ਅਤੇ ਵਿਅਕਤੀ ਦੀ ਮੌਤ ਹੋ ਜਾਣ ਦਾ ਦੁਖਦਾਈ ਸਮਾਚਾਰ ਪ੍ਰਾਪਤ ਹੋਇਆ ਹੈ।
ਜਾਣਕਾਰੀ ਅਨੁਸਾਰ ਅੰਮ੍ਰਿਤਪਾਲ ਸਿੰਘ, ਉਨ੍ਹਾਂ ਦੇ ਪਿਤਾ ਗੁਰਜੰਟ ਸਿੰਘ, ਮਾਤਾ ਜਸਵੀਰ ਕੌਰ ਵਾਸੀ-ਅਕਲੀਆਂ (ਮਾਨਸਾ) ਸਮੇਤ ਪ੍ਰਿਤਪਾਲ ਸਿੰਘ ਪੁੱਤਰ ਨਿਰਭੈ ਸਿੰਘ ਵਾਸੀ-ਬੁਰਜ ਕਲਾਰਾਂ ਨਾਲ ਆਪਣੀ ਰਿਟਜ਼ ਕਾਰ ਪੀ.ਬੀ 31 ਯੂ 8087 ’ਤੇ ਰਾਏਕੋਟ ਵੱਲ ਨੂੰ ਆ ਰਿਹਾ ਸੀ, ਜਦੋਂ ਉਹ ਪਿੰਡ ਗੋਬਿੰਦਗੜ੍ਹ ਨਜ਼ਦੀਕ ਪੁੱਜੇ ਤਾਂ ਰਾਏਕੋਟ ਸਾਈਡ ਤੋਂ ਓਵਰਟੇਕ ਕਰ ਰਹੀ ਮਹਿੰਦਰਾ ਐਗਜੈਲੋ ਪੀਬੀ 03 ਏ.ਐੱਫ 5656, ਜਿਸਨੂੰ ਕੁਲਜੀਤ ਸਿੰਘ ਵਾਸੀ-ਸਲਾਪਰ (ਹੁਸ਼ਿਆਰਪੁਰ) ਚਲਾ ਰਿਹਾ ਸੀ, ਨਾਲ ਸਿੱਧੀ ਟੱਕਰ ਹੋ ਗਈ। ਇਹ ਟੱਕਰ ਐਨੀ ਭਿਆਨਕ ਸੀ ਕਿ ਦੋਵੇਂ ਵਾਹਨਾਂ ਦੇ ਚੀਥੜੇ ਤੱਕ ਉੱਡ ਗਏ।
ਇਸ ਹਾਦਸੇ ਦੌਰਾਨ ਜਖ਼ਮੀਆਂ ਨੂੰ ਇਲਾਜ ਲਈ ਰਾਏਕੋਟ ਦੇ ਹਸਪਤਾਲ ਵਿੱਚ ਭਰਤੀ ਕਰਵਾਇਆ ਗਿਆ, ਜਿੱਥੇ ਡਾਕਟਰਾਂ ਵੱਲੋਂ ਅੰਮ੍ਰਿਤਪਾਲ ਸਿੰਘ ਅਤੇ ਉਸਦੀ ਮਾਤਾ ਜਸਵੀਰ ਕੌਰ ਨੂੰ ਮ੍ਰਿਤਕ ਐਲਾਨਿਆ ਗਿਆ ਅਤੇ ਗੁਰਜੰਟ ਸਿੰਘ ਦੀ ਗੰਭੀਰ ਸਥਿਤੀ ਨੂੰ ਦੇਖਦੇ ਹੋਏ ਉਸਨੂੰ ਲੁਧਿਆਣਾ ਹਸਪਤਾਲ ਲਈ ਰੈਫ਼ਰ ਕਰ ਦਿੱਤਾ ਗਿਆ।
ਇਸ ਮਾਮਲੇ ਦੀ ਸੂਚਨਾ ਮਿਲਦੇ ਹੀ ਪੁਲਿਸ ਚੌਂਕੀ ਜਲਾਲਦੀਵਾਲ ਦੇ ਇੰਚਾਰਜ ਲਖਵੀਰ ਸਿੰਘ ਪੁਲਿਸ ਪਾਰਟੀ ਸਮੇਤ ਘਟਨਾ ਸਥਾਨ ’ਤੇ ਪੁੱਜੇ, ਜਿੰਨ੍ਹਾਂ ਹਾਦਸਾਗ੍ਰਸਤ ਵਾਹਨਾਂ ਨੂੰ ਆਪਣੇ ਕਬਜ਼ੇ ਵਿੱਚ ਲੈ ਕੇ ਅਗਲੀ ਬਣਦੀ ਕਾਰਵਾਈ ਸ਼ੁਰੂ ਕਰ ਦਿੱਤੀ। ਉਨ੍ਹਾਂ ਦੱਸਿਆ ਕਿ ਪ੍ਰਿਤਪਾਲ ਸਿੰਘ ਪੁੱਤਰ ਨਿਰਭੈ ਸਿੰਘ ਵਾਸੀ-ਬੁਰਜ ਕਲਾਰਾਂ ਦੇ ਬਿਆਨਾਂ ਦੇ ਆਧਾਰ ’ਤੇ ਮਹਿੰਦਰਾ ਐਗਜੈਲੋ ਕਾਰ ਚਾਲਕ ਕੁਲਜੀਤ ਸਿੰਘ ਵਾਸੀ-ਸਲਾਪਰ (ਹੁਸ਼ਿਆਰਪੁਰ) ਖਿਲਾਫ਼ਮੁਕੱਦਮਾ ਦਰਜ਼ ਕੀਤਾ ਗਿਆ ਹੈ।