ਲੁਧਿਆਣਾ ਦੇ ਕਾਰੋਬਾਰੀ ਤੋਂ 1 ਕਰੋੜ ਦੀ ਫਿਰੌਤੀ ਦੀ ਮੰਗ, ਪੂਰੇ ਪਰਿਵਾਰ ਨੂੰ ਜਾਨੋਂ ਮਾਰਨ ਦੀ ਮਿਲੀ ਧਮਕੀ; ਅਣਪਛਾਤੇ ਵਿਅਕਤੀ ਖਿਲਾਫ ਕੇਸ ਦਰਜ
ਉਨ੍ਹਾਂ ਨੇ ਜਿਵੇਂ ਹੀ ਫੋਨ ਰਿਸਕੀਵ ਕੀਤਾ ਤਾਂ ਕਾਲ ਕੱਟੀ ਗਈ। ਕੁਝ ਸਮੇਂ ਬਾਅਦ ਗੁਰਪ੍ਰੀਤ ਸਿੰਘ ਨੂੰ ਉਸੇ ਮੋਬਾਈਲ ਨੰਬਰ ਤੋਂ ਇੱਕ ਮੈਸੇਜ ਆਇਆ ਜਿਸ ਵਿੱਚ ਬਦਮਾਸ਼ ਵੱਲੋ ਇਕ ਕਰੋੜ ਰੁਪਏ ਦੀ ਫਿਰੌਤੀ ਦੀ ਮੰਗ ਕੀਤੀ ਗਈ ਸੀ। ਮੁਲਜ਼ਮ ਨੇ ਗੁਰਪ੍ਰੀਤ ਨੂੰ ਧਮਕੀ ਦਿੱਤੀ ਕਿ ਜੇਕਰ ਉਸ ਨੂੰ ਇਕ ਕਰੋੜ ਰੁਪਿਆ ਨਹੀਂ ਦਿੱਤਾ ਗਿਆ ਤਾਂ ਉਹ ਪੂਰੇ ਪਰਿਵਾਰ ਨੂੰ ਜਾਨੋਂ ਮਾਰ ਦੇਵੇਗਾ।
Publish Date: Sat, 14 Feb 2026 11:46 AM (IST)
Updated Date: Sat, 14 Feb 2026 11:52 AM (IST)
ਸੁਸ਼ੀਲ ਕੁਮਾਰ ਸ਼ਸ਼ੀ, ਪੰਜਾਬੀ ਜਾਗਰਣ, ਲੁਧਿਆਣਾ: ਬਦਮਾਸ਼ ਵੱਲੋਂ ਕਾਰੋਬਾਰੀ ਦੇ ਪੂਰੇ ਪਰਿਵਾਰ ਨੂੰ ਜਾਨੋਂ ਮਾਰਨ ਦੀ ਧਮਕੀ ਦੇ ਕੇ ਉਸ ਕੋਲੋਂ ਇਕ ਕਰੋੜ ਰੁਪਏ ਦੀ ਫਿਰੌਤੀ ਦੀ ਮੰਗ ਕੀਤੀ ਗਈ। ਇਸ ਮਾਮਲੇ ਵਿੱਚ ਥਾਣਾ ਸਰਾਭਾ ਨਗਰ ਦੀ ਪੁਲਿਸ ਨੇ ਬਾਬਾ ਨੰਦ ਸਿੰਘ ਨਗਰ ਇਆਲੀ ਦੇ ਵਾਸੀ ਗੁਰਪ੍ਰੀਤ ਸਿੰਘ ਦੀ ਸ਼ਿਕਾਇਤ 'ਤੇ ਅਣਪਛਾਤੇ ਬਦਮਾਸ਼ ਖਿਲਾਫ ਕੇਸ ਦਰਜ ਕਰ ਲਿਆ ਹੈ। ਪੁਲਿਸ ਨੂੰ ਸ਼ਿਕਾਇਤ ਦਿੰਦਿਆਂ ਗੁਰਪ੍ਰੀਤ ਸਿੰਘ ਨੇ ਦੱਸਿਆ ਕਿ ਉਹ ਬੀਤੇ ਦਿਨ ਆਪਣੇ ਘਰ ਵਿੱਚ ਮੌਜੂਦ ਸੀ। ਇਸੇ ਦੌਰਾਨ ਵਿਦੇਸ਼ੀ ਨੰਬਰ ਤੋਂ ਇੱਕ ਵ੍ਹਟਸਐਪ ਕਾਲ ਆਈ। ਉਨ੍ਹਾਂ ਨੇ ਜਿਵੇਂ ਹੀ ਫੋਨ ਰਿਸਕੀਵ ਕੀਤਾ ਤਾਂ ਕਾਲ ਕੱਟੀ ਗਈ। ਕੁਝ ਸਮੇਂ ਬਾਅਦ ਗੁਰਪ੍ਰੀਤ ਸਿੰਘ ਨੂੰ ਉਸੇ ਮੋਬਾਈਲ ਨੰਬਰ ਤੋਂ ਇੱਕ ਮੈਸੇਜ ਆਇਆ ਜਿਸ ਵਿੱਚ ਬਦਮਾਸ਼ ਵੱਲੋ ਇਕ ਕਰੋੜ ਰੁਪਏ ਦੀ ਫਿਰੌਤੀ ਦੀ ਮੰਗ ਕੀਤੀ ਗਈ ਸੀ। ਮੁਲਜ਼ਮ ਨੇ ਗੁਰਪ੍ਰੀਤ ਨੂੰ ਧਮਕੀ ਦਿੱਤੀ ਕਿ ਜੇਕਰ ਉਸ ਨੂੰ ਇਕ ਕਰੋੜ ਰੁਪਿਆ ਨਹੀਂ ਦਿੱਤਾ ਗਿਆ ਤਾਂ ਉਹ ਪੂਰੇ ਪਰਿਵਾਰ ਨੂੰ ਜਾਨੋਂ ਮਾਰ ਦੇਵੇਗਾ। ਮਾਮਲੇ ਦੀ ਗੰਭੀਰਤਾ ਨੂੰ ਦੇਖਦੇ ਹੋਏ ਥਾਣਾ ਸਰਾਭਾ ਨਗਰ ਦੀ ਪੁਲਿਸ ਨੇ ਗੁਰਪ੍ਰੀਤ ਸਿੰਘ ਦੀ ਸ਼ਿਕਾਇਤ 'ਤੇ ਅਣਪਛਾਤੇ ਮੁਲਜ਼ਮ ਖਿਲਾਫ ਮੁਕੱਦਮਾ ਦਰਜ ਕਰਕੇ ਜਾਂਚ ਸ਼ੁਰੂ ਕਰ ਦਿੱਤੀ ਹੈ।