- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਮਾਮਲੇ ਦੀ ਗੰਭੀਰਤਾ ਨੂੰ ਦੇਖਦਿਆਂ ਥਾਣਾ ਸਰਾਭਾ ਨਗਰ ਦੀ ਪੁਲਿਸ ਨੇ ਸ਼ਿਕਾਇਤ ਦੇ ਆਧਾਰ ’ਤੇ ਅਣਪਛਾਤੇ ਮੁਲਜ਼ਮ ਖ਼ਿਲਾਫ਼ ਕੇਸ ਦਰਜ ਕਰ ਲਿਆ ਹੈ। ਪੁਲਿਸ ਹੁਣ ਵਿਦੇਸ਼ੀ ਨੰਬਰ ਤੋਂ ਆਈਆਂ ਕਾਲਾਂ ਦੇ ਆਧਾਰ ’ਤੇ ਮੁਲਜ਼ਮ ਦੀ ਪਛਾਣ ਕਰਨ ਅਤੇ ਫਿਰੌਤੀ ਮੰਗਣ ਦੇ ਮਾਮਲੇ ਦੀਆਂ ਹੋਰ ਕੜੀਆਂ ਜੋੜਨ ਵਿੱਚ ਜੁਟੀ ਹੋਈ ਹੈ।

ਸੁਸ਼ੀਲ ਕੁਮਾਰ ਸ਼ਸ਼ੀ,ਪੰਜਾਬੀ ਜਾਗਰਣ, ਲੁਧਿਆਣਾ । ਲੁਧਿਆਣਾ ਵਿੱਚ ਗੈਂਗਸਟਰਾਂ ਦੇ ਨਾਂ ’ਤੇ ਫਿਰੌਤੀ ਮੰਗਣ ਦਾ ਇੱਕ ਹੋਰ ਮਾਮਲਾ ਸਾਹਮਣੇ ਆਇਆ ਹੈ। ਇਸ ਵਾਰ ਵਿਦੇਸ਼ੀ ਨੰਬਰ ਤੋਂ ਵ੍ਹਟਸਐਪ ਕਾਲ ਕਰ ਕੇ ਇੱਕ ਕਾਰੋਬਾਰੀ ਕੋਲੋਂ 5 ਕਰੋੜ ਰੁਪਏ ਦੀ ਫਿਰੌਤੀ ਮੰਗੀ ਗਈ ਹੈ। ਫੋਨ ਕਰਨ ਵਾਲੇ ਵਿਅਕਤੀ ਨੇ ਖ਼ੁਦ ਨੂੰ ਗੈਂਗਸਟਰ ਰੋਹਿਤ ਗੁਦਾਰਾ ਦੱਸਦਿਆਂ ਫਿਰੌਤੀ ਦੀ ਰਕਮ ਨਾ ਦੇਣ ਦੀ ਸੂਰਤ ਵਿੱਚ ਕਾਰੋਬਾਰੀ ਨੂੰ ਜਾਨੋਂ ਮਾਰਨ ਦੀਆਂ ਧਮਕੀਆਂ ਦਿੱਤੀਆਂ। ਪੀੜਤ ਦੀ ਸ਼ਿਕਾਇਤ ’ਤੇ ਥਾਣਾ ਸਰਾਭਾ ਨਗਰ ਦੀ ਪੁਲਿਸ ਨੇ ਅਣਪਛਾਤੇ ਵਿਅਕਤੀ ਖ਼ਿਲਾਫ਼ ਬੀਐੱਨਐੱਸ ਦੀ ਧਾਰਾ 308(4) ਤਹਿਤ ਕੇਸ ਦਰਜ ਕਰਕੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ।
ਪੁਲਿਸ ਨੂੰ ਦਿੱਤੇ ਬਿਆਨਾਂ ਵਿੱਚ ਪੀੜਤ ਵਰੁਣ ਬੱਗਾ ਪੁੱਤਰ ਸਵਰਨਜੀਤ ਸਿੰਘ, ਵਾਸੀ ਫਲੈਟ ਨੰਬਰ-1, ਵਿਸ਼ਵ ਵਿਨਯੂ ਬਾਟੇਵਾਲ, ਲੁਧਿਆਣਾ ਨੇ ਦੱਸਿਆ ਕਿ ਉਸ ਦੇ ਵ੍ਹਟਸਐਪ ਨੰਬਰ ’ਤੇ ਵਿਦੇਸ਼ੀ ਨੰਬਰ ਤੋਂ ਕਾਲ ਆਈ ਸੀ। ਹਾਲਾਂਕਿ ਉਸ ਸਮੇਂ ਉਸ ਨੇ ਕਾਲ ਕਰਨ ਵਾਲੇ ਅਣਜਾਣ ਵਿਅਕਤੀ ਨਾਲ ਕੋਈ ਗੱਲਬਾਤ ਨਹੀਂ ਕੀਤੀ। ਇਸ ਤੋਂ ਬਾਅਦ ਬੀਤੇ ਦਿਨੀਂ ਸ਼ਾਮ ਕਰੀਬ 5.29 ਵਜੇ ਉਸੇ ਵਿਦੇਸ਼ੀ ਨੰਬਰ ਤੋਂ ਮੁੜ ਵ੍ਹਟਸਐਪ ਕਾਲ ਆਈ। ਕਾਲ ਕਰਨ ਵਾਲੇ ਨੇ ਆਪਣੀ ਪਛਾਣ ਗੈਂਗਸਟਰ ਰੋਹਿਤ ਗੁਦਾਰਾ ਵਜੋਂ ਦੱਸਦਿਆਂ ਉਸ ਕੋਲੋਂ 5 ਕਰੋੜ ਰੁਪਏ ਦੀ ਮੰਗ ਕੀਤੀ। ਇਸ ਦੇ ਨਾਲ ਹੀ ਪੈਸੇ ਨਾ ਦੇਣ ਦੀ ਸੂਰਤ ਵਿੱਚ ਉਸ ਨੂੰ ਜਾਨੋਂ ਮਾਰਨ ਦੀਆਂ ਧਮਕੀਆਂ ਵੀ ਦਿੱਤੀਆਂ।