ਲੁਧਿਆਣਾ : ਪੰਜਾਬ ਦੇ ਸੂਖਮ ਉਦਯੋਗਾਂ ਵਿੱਚ ਲਗਾਤਾਰ ਵਾਧਾ ਹੋ ਰਿਹਾ ਹੈ। ਪੰਜਾਬ ਦੇ ਕਾਰੋਬਾਰੀਆਂ ਵੱਲੋਂ ਕਈ ਨਾਮੀ ਸਟਾਰਟਅੱਪ ਸ਼ੁਰੂ ਕੀਤੇ ਗਏ ਹਨ, ਜਿਨ੍ਹਾਂ ਨੇ ਦੇਸ਼ ਹੀ ਨਹੀਂ ਸਗੋਂ ਦੁਨੀਆ ਭਰ 'ਚ ਆਪਣੀ ਵੱਖਰੀ ਪਛਾਣ ਬਣਾਈ ਹੈ। ਅਜਿਹੀ ਸਥਿਤੀ ਵਿੱਚ ਚੈਂਬਰ ਆਫ ਇੰਡਸਟਰੀਅਲ ਐਂਡ ਕਮਰਸ਼ੀਅਲ ਅੰਡਰਟੇਕਿੰਗ (ਸੀਆਈਸੀਯੂ) ਵੱਲੋਂ ਨੌਜਵਾਨਾਂ ਨੂੰ ਉਤਸ਼ਾਹਿਤ ਕਰਨ ਤੇ ਸਟਾਰਟਅੱਪ ਦੌਰਾਨ ਪੇਸ਼ ਆਉਂਦੀਆਂ ਮੁਸ਼ਕਲਾਂ ਨੂੰ ਦੂਰ ਕਰਨ ਲਈ ਸਹਾਇਤਾ ਪ੍ਰਦਾਨ ਕਰਨ ਲਈ ਇੱਕ ਮੈਗਾ ਸਟਾਰਟਅੱਪ ਮੁਹਿੰਮ ਚਲਾਈ ਜਾ ਰਹੀ ਹੈ। ਇਸ ਵਿੱਚ ਨਵੇਂ ਸਟਾਰਟਅੱਪ ਨੂੰ ਉਤਸ਼ਾਹਿਤ ਕਰਨ ਲਈ ਕੰਮ ਕੀਤਾ ਜਾਵੇਗਾ। ਇਹ ਪਹਿਲੀ ਸੰਸਥਾ ਹੈ ਜੋ ਹੁਣ ਸਟਾਰਟਅੱਪ ਸਬੰਧੀ ਮੁਹਿੰਮ ਸ਼ੁਰੂ ਕਰਨ ਜਾ ਰਹੀ ਹੈ।

ਮੈਗਾ ਸਟਾਰਟਅਪ ਕਨਕਲੇਵ ਦੀ ਸ਼ੁਰੂਆਤ ਲਈ ਇਕ ਸਮਾਗਮ 22 ਜੁਲਾਈ ਨੂੰ ਹੋਟਲ ਪਾਰਕ ਪਲਾਜ਼ਾ, ਲੁਧਿਆਣਾ ਵਿਖੇ ਆਯੋਜਿਤ ਕੀਤਾ ਜਾਵੇਗਾ। ਇਸ ਦੌਰਾਨ ਚੈਂਬਰ ਵੱਲੋਂ ਵਧੀਆ ਸਟਾਰਟਅੱਪਸ ਨੂੰ ਸਨਮਾਨਿਤ ਕੀਤਾ ਜਾਵੇਗਾ। ਇਸ ਦੇ ਨਾਲ ਹੀ ਪ੍ਰੋਗਰਾਮ ਵਿੱਚ ਮਾਹਿਰਾਂ ਦੀ ਤਰਫੋਂ ਪੈਨਲ ਚਰਚਾ, ਸਟਾਰਟਅੱਪ ਸਬੰਧੀ ਕੇਂਦਰ ਅਤੇ ਸੂਬਾ ਸਰਕਾਰ ਵੱਲੋਂ ਦਿੱਤੀਆਂ ਜਾਂਦੀਆਂ ਸਹੂਲਤਾਂ ਬਾਰੇ ਵੀ ਚਰਚਾ ਕੀਤੀ ਜਾਵੇਗੀ।

ਪੰਜਾਬ ਵਿੱਚ ਸਟਾਰਟਅੱਪ ਦੀ ਅਪਾਰ ਸੰਭਾਵਨਾਵਾਂ ਹਨ

ਉਪਕਾਰ ਸਿੰਘ ਆਹੂਜਾ, ਪ੍ਰਧਾਨ, ਸੀਆਈਸੀਯੂ ਨੇ ਕਿਹਾ ਕਿ ਪੰਜਾਬ ਵਿੱਚ ਸਟਾਰਟਅੱਪ ਦੀਆਂ ਅਥਾਹ ਸੰਭਾਵਨਾਵਾਂ ਹਨ ਤੇ ਇਸ ਸਬੰਧ ਵਿੱਚ ਨੌਜਵਾਨਾਂ ਵੱਲੋਂ ਚੰਗਾ ਕੰਮ ਕੀਤਾ ਜਾ ਰਿਹਾ ਹੈ। ਇਸ ਨੂੰ ਮੁੱਖ ਰੱਖਦਿਆਂ ਚੈਂਬਰ ਵੱਲੋਂ ਉਨ੍ਹਾਂ ਨੂੰ ਉਤਸ਼ਾਹਿਤ ਕਰਨ ਲਈ ਮੁਹਿੰਮ ਸ਼ੁਰੂ ਕੀਤੀ ਜਾ ਰਹੀ ਹੈ। ਚੰਗੇ ਸਟਾਰਟਅੱਪ ਚਲਾਉਣ ਵਾਲਿਆਂ ਨੂੰ ਸਨਮਾਨਿਤ ਕਰਨ ਦੇ ਨਾਲ-ਨਾਲ ਨਵੇਂ ਸਟਾਰਟਅੱਪਸ ਲਈ ਜਾਣਕਾਰੀ ਦੇਣ ਦਾ ਕੰਮ ਵੀ ਕੀਤਾ ਜਾਵੇਗਾ।

ਸਰਕਾਰੀ ਸਕੀਮਾਂ ਦੇ ਨਾਲ-ਨਾਲ ਬੈਂਕ ਕਰਜ਼ਿਆਂ ਸਮੇਤ ਵੱਖ-ਵੱਖ ਜਾਣਕਾਰੀਆਂ ਲਈ ਸਹਾਇਤਾ ਦਿੱਤੀ ਜਾਵੇਗੀ। ਇਸ ਦੇ ਨਾਲ, ਜੇਕਰ ਕਿਸੇ ਸਟਾਰਟਅੱਪ ਲਈ ਨਿਰਮਾਣ ਸੰਕਲਪ ਬਾਰੇ ਜਾਣਕਾਰੀ ਦੀ ਜ਼ਰੂਰਤ ਹੈ, ਤਾਂ ਉਸ ਲਈ ਵੀ ਨੌਜਵਾਨਾਂ ਦਾ ਸਮਰਥਨ ਕੀਤਾ ਜਾਵੇਗਾ।

Posted By: Sarabjeet Kaur