ਪੱਤਰ ਪੇ੍ਰਕ, ਲੁਧਿਆਣਾ

ਖੇਤੀਬਾੜੀ ਤੇ ਉਦਯੋਗਿਕ ਖੇਤਰ ਵਿੱਚ ਲਾਮਿਸਾਲ ਪ੍ਦਰਸ਼ਨ ਕਰਨ ਬਦਲੇ ਜ਼ਿਲ੍ਹਾ ਲੁਧਿਆਣਾ ਨੂੰ ਸਰਵੋਤਮ ਕਾਰਗੁਜ਼ਾਰੀ ਪੁਰਸਕਾਰ ਨਾਲ ਸਨਮਾਨਿਤ ਕੀਤਾ ਗਿਆ ਹੈ। ਇਹ ਸਨਮਾਨ ਡਿਪਟੀ ਕਮਿਸ਼ਨਰ ਪ੍ਦੀਪ ਕੁਮਾਰ ਅਗਰਵਾਲ ਨੂੰ ਚੰਡੀਗੜ੍ਹ ਵਿਖੇ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਦਿੱਤਾ ਗਿਆ। ਚੰਡੀਗੜ੍ਹ ਦੇ ਇੱਕ ਹੋਟਲ ਵਿੱਚ ਇੰਡੀਆ ਟੂਡੇ ਗਰੁੱਪ ਵੱਲੋਂ ਕਰਵਾਏ ਗਏ 'ਦਿ ਸਟੇਟ ਆਫ ਦਿ ਸਟੇਟ ਕੰਨਕਲੇਵ' ਦੌਰਾਨ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਜ਼ਿਲ੍ਹਾ ਲੁਧਿਆਣਾ ਵੱਲੋਂ ਖੇਤੀਬਾੜੀ ਖੇਤਰ ਅਤੇ ਉਦਯੋਗਿਕ ਖੇਤਰ ਵਿੱਚ ਵਿਕਾਸ ਲਈ ਕੀਤੇ ਅਣਥੱਕ ਯਤਨਾਂ ਦੀ ਸ਼ਲਾਘਾ ਕੀਤੀ ਅਤੇ ਕਿਹਾ ਕਿ ਜ਼ਿਲ੍ਹਾ ਲੁਧਿਆਣਾ ਸੂਬੇ ਦੀ ਆਰਥਿਕਤਾ ਦੀ ਰੀੜ੍ਹ ਦੀ ਹੱਡੀ ਦੀ ਤਰ੍ਹਾਂ ਭਵਿੱਖ ਵਿੱਚ ਵੀ ਕੰਮ ਕਰਦਾ ਰਹੇਗਾ। ਦੱਸਣਯੋਗ ਹੈ ਕਿ ਇੰਡੀਆ ਟੂਡੇ ਗਰੁੱਪ ਵੱਲੋਂ ਸੂਬੇ ਦੇ 2 ਸਾਲ ਵਿੱਚ ਹੋਏ ਵਿਕਾਸ ਸਬੰਧੀ ਇਹ ਕੰਨਕਲੇਵ ਕਰਵਾਈ ਗਈ ਸੀ, ਜਿਸ ਵਿੱਚ ਵੱਖ-ਵੱਖ ਖੇਤਰਾਂ ਨਾਲ ਸਬੰਧਤ ਬੁੱਧੀਜੀਵੀਆਂ, ਮਾਹਰਾਂ ਤੇ ਹੋਰ ਪ੍ਮੁੱਖ ਸ਼ਖਸੀਅਤਾਂ ਨੇ ਹਿੱਸਾ ਲਿਆ।