ਸੁਸ਼ੀਲ ਕੁਮਾਰ ਸ਼ਸ਼ੀ ,ਲੁਧਿਆਣਾ: ਨਸ਼ੀਲੇ ਪਦਾਰਥ ਦੀ ਤਸਕਰੀ ਦੇ ਮਾਮਲੇ ਵਿੱਚ ਥਾਣਾ ਡੇਹਲੋਂ ਦੀ ਪੁਲਿਸ ਨੇ ਪਿੰਡ ਸਾਇਆ ਕਲਾਂ ਦੇ ਰਹਿਣ ਵਾਲੇ ਗੁਰਵਿੰਦਰ ਸਿੰਘ ਨੂੰ ਹਿਰਾਸਤ ਵਿੱਚ ਲਿਆ ਹੈ। ਤਫਤੀਸ਼ੀ ਅਫਸਰ ਸੁਰਜੀਤ ਸਿੰਘ ਦਾ ਕਹਿਣਾ ਹੈ ਕਿ ਪੁਲਿਸ ਨੂੰ ਮੁਖਬਰ ਖਾਸ ਕੋਲੋਂ ਇਤਲਾਹ ਮਿਲੀ ਕਿ ਮੁਲਜ਼ਮ ਆਪਣੇ ਘਰ ਦੇ ਬਾਹਰ ਨਸ਼ੀਲਾ ਪਦਾਰਥ ਵੇਚਣ ਲਈ ਗ੍ਰਾਹਕਾਂ ਦਾ ਇੰਤਜਾਰ ਕਰ ਰਿਹਾ ਹੈ। ਸੂਚਨਾ ਤੋਂ ਬਾਅਦ ਪੁਲਿਸ ਨੇ ਦਬਿਸ਼ ਦੇ ਮੁਲਜ਼ਮ ਗਰਿੰਦਰ ਸਿੰਘ ਨੂੰ ਹਿਰਾਸਤ ਵਿੱਚ ਲਿਆ ਅਤੇ ਉਸ ਦੇ ਕਬਜ਼ੇ 'ਚੋਂ 50 ਗ੍ਰਾਮ ਨਸ਼ੀਲਾ ਪਦਾਰਥ ਬਰਾਮਦ ਕੀਤਾ। ਪੁਲਿਸ ਨੇ ਮੁਲਜ਼ਮ ਦੇ ਖਿਲਾਫ਼ ਕੇਸ ਦਰਜ ਕਰ ਲਿਆ ਹੈ।

ਚੂਰਾ ਪੋਸਤ ਸਮੇਤ ਦੋ ਗ੍ਰਿਫ਼ਤਾਰ

ਇਸ ਤਰ੍ਹਾਂ ਦੇ ਇਕ ਹੋਰ ਮਾਮਲੇ ਵਿਚ ਥਾਣਾ ਸ਼ਿਮਲਾਪੁਰੀ ਦੀ ਪੁਲਿਸ ਨੇ ਪੰਜ ਕਿਲੋ ਚੂਰਾ ਪੋਸਤ ਸਮੇਤ ਪਿੰਡ ਸੰਗੋਲ ਫਤਿਹਗੜ੍ਹ ਸਾਹਿਬ ਦੇ ਵਾਸੀ ਰਾਜੇਸ਼ ਕੁਮਾਰ ਅਤੇ ਜੁਝਾਰ ਨਗਰ ਸ਼ਿਮਲਾਪੁਰੀ ਦੇ ਰਹਿਣ ਵਾਲੇ ਹਨੀ ਵਰਮਾ ਨੂੰ ਕਾਬੂ ਕੀਤਾ ਹੈ। ਜਾਂਚ ਅਧਿਕਾਰੀ ਜਸਵਿੰਦਰ ਸਿੰਘ ਨੇ ਦੱਸਿਆ ਕਿ ਬਰੋਟਾ ਰੋਡ ਨਹਿਰ ਤੇ ਕੀਤੀ ਗਈ ਨਾਕਾਬੰਦੀ ਦੇ ਦੌਰਾਨ ਪੁਲਿਸ ਨੇ ਪੈਦਲ ਆ ਰਹੇ ਦੋਵਾਂ ਮੁਲਜ਼ਮਾਂ ਨੂੰ ਗ੍ਰਿਫਤਾਰ ਕਰਕੇ ਉਨ੍ਹਾਂ ਜਦ ਉਨ੍ਹਾਂ ਦੀ ਤਲਾਸ਼ੀ ਲਈ ਤਾਂ ਮੁਲਜ਼ਮਾਂ ਦੇ ਕਬਜ਼ੇ ਵਿਚੋਂ 5 ਕਿਲੋ ਚੂਰਾ-ਪੋਸਤ ਬਰਾਮਦ ਕੀਤੀ ਗਈ। ਪੁਲਿਸ ਨੇ ਮੁਲਜ਼ਮਾਂ ਦੇ ਖਿਲਾਫ਼ ਐਨਡੀਪੀਐਸ ਐਕਟ ਦੀਆਂ ਧਾਰਾਵਾਂ ਤਹਿਤ ਮੁਕਦਮਾ ਦਰਜ ਕਰ ਕੇ ਪੜਤਾਲ ਸ਼ੁਰੂ ਕਰ ਦਿੱਤੀ ਹੈ।

Posted By: Sandip Kaur