- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਸੂਚਨਾ ਮਿਲਣ ਉਪਰੰਤ ਪੁਲਿਸ ਟੀਮ ਮੌਕੇ 'ਤੇ ਪਹੁੰਚੀ ਅਤੇ ਘਰ ਦਾ ਦਰਵਾਜ਼ਾ ਖੋਲ੍ਹਿਆ ਤਾਂ ਅੰਦਰ ਦਾ ਮੰਜ਼ਰ ਦੇਖ ਕੇ ਹਰ ਕੋਈ ਹੈਰਾਨ ਰਹਿ ਗਿਆ। ਘਰ ਦੇ ਇੱਕ ਕਮਰੇ ਵਿੱਚ 80 ਸਾਲਾ ਕੁਲਦੀਪ ਸਿੰਘ ਅਤੇ ਉਨ੍ਹਾਂ ਦੀ ਪਤਨੀ ਹਰਮੀਤ ਕੌਰ ਦੀਆਂ ਲਾਸ਼ਾਂ ਪਈਆਂ ਮਿਲੀਆਂ।
ਸੁਸ਼ੀਲ ਕੁਮਾਰ ਸ਼ਸ਼ੀ, ਲੁਧਿਆਣਾ : ਲੁਧਿਆਣਾ ਦੇ ਜਨਤਾ ਨਗਰ ਇਲਾਕੇ ਵਿੱਚ ਸ਼ਨਿਚਰਵਾਰ ਸਵੇਰੇ ਉਸ ਵੇਲੇ ਸਨਸਨੀ ਫੈਲ ਗਈ ਜਦੋਂ ਇੱਕ ਘਰ ਵਿਚੋਂ ਆ ਰਹੀ ਤੇਜ਼ ਬਦਬੂ ਨੇ ਆਲੇ ਦੁਆਲੇ ਦੇ ਲੋਕਾਂ ਨੂੰ ਚਿੰਤਾ ਵਿੱਚ ਪਾ ਦਿੱਤਾ। ਬਦਬੂ ਇੰਨੀ ਜ਼ਿਆਦਾ ਸੀ ਕਿ ਲੋਕਾਂ ਲਈ ਉੱਥੇ ਖੜ੍ਹਾ ਰਹਿਣਾ ਵੀ ਮੁਸ਼ਕਲ ਹੋ ਗਿਆ। ਮਾਮਲੇ ਦੀ ਗੰਭੀਰਤਾ ਨੂੰ ਦੇਖਦੇ ਹੋਏ ਇਲਾਕਾ ਵਾਸੀਆਂ ਨੇ ਤੁਰੰਤ ਥਾਣਾ ਸ਼ਿਮਲਾਪੁਰੀ ਪੁਲਿਸ ਨੂੰ ਸੂਚਿਤ ਕੀਤਾ।
ਸੂਚਨਾ ਮਿਲਣ ਉਪਰੰਤ ਪੁਲਿਸ ਟੀਮ ਮੌਕੇ 'ਤੇ ਪਹੁੰਚੀ ਅਤੇ ਘਰ ਦਾ ਦਰਵਾਜ਼ਾ ਖੋਲ੍ਹਿਆ ਤਾਂ ਅੰਦਰ ਦਾ ਮੰਜ਼ਰ ਦੇਖ ਕੇ ਹਰ ਕੋਈ ਹੈਰਾਨ ਰਹਿ ਗਿਆ। ਘਰ ਦੇ ਇੱਕ ਕਮਰੇ ਵਿੱਚ 80 ਸਾਲਾ ਕੁਲਦੀਪ ਸਿੰਘ ਅਤੇ ਉਨ੍ਹਾਂ ਦੀ ਪਤਨੀ ਹਰਮੀਤ ਕੌਰ ਦੀਆਂ ਲਾਸ਼ਾਂ ਪਈਆਂ ਮਿਲੀਆਂ। ਮੁੱਢਲੀ ਜਾਂਚ ਦੌਰਾਨ ਲੱਗਦਾ ਹੈ ਕਿ ਦੋਵਾਂ ਦੀ ਮੌਤ ਨੂੰ ਕਈ ਦਿਨ ਬੀਤ ਚੁੱਕੇ ਸਨ, ਜਿਸ ਕਾਰਨ ਘਰ ਵਿਚੋਂ ਬਦਬੂ ਆ ਰਹੀ ਸੀ।
ਘਟਨਾ ਦੀ ਖ਼ਬਰ ਮਿਲਦਿਆਂ ਹੀ ਇਲਾਕੇ ਵਿੱਚ ਅਫ਼ਰਾ-ਤਫ਼ਰੀ ਅਤੇ ਸੋਗ ਦਾ ਮਾਹੌਲ ਬਣ ਗਿਆ। ਪੁਲਿਸ ਨੇ ਦੋਵਾਂ ਲਾਸ਼ਾਂ ਨੂੰ ਕਬਜ਼ੇ ਵਿੱਚ ਲੈ ਕੇ ਪੋਸਟਮਾਰਟਮ ਲਈ ਭੇਜ ਦਿੱਤਾ ਹੈ ਅਤੇ ਮੌਤ ਦੇ ਅਸਲ ਕਾਰਨਾਂ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ।
ਸੂਤਰਾਂ ਅਨੁਸਾਰ ਬਜ਼ੁਰਗ ਜੋੜਾ ਪਿਛਲੇ ਕੁਝ ਸਮੇਂ ਤੋਂ ਘਰ ਵਿੱਚ ਇਕੱਲਾ ਰਹਿ ਰਿਹਾ ਸੀ। ਪੁਲਿਸ ਵੱਲੋਂ ਹਰ ਪੱਖ ਤੋਂ ਮਾਮਲੇ ਦੀ ਗਹਿਰਾਈ ਨਾਲ ਜਾਂਚ ਕੀਤੀ ਜਾ ਰਹੀ ਹੈ ਅਤੇ ਪੋਸਟਮਾਰਟਮ ਰਿਪੋਰਟ ਆਉਣ ਤੋਂ ਬਾਅਦ ਹੀ ਮੌਤ ਦੇ ਕਾਰਨਾਂ ਬਾਰੇ ਸਪੱਸ਼ਟ ਜਾਣਕਾਰੀ ਸਾਹਮਣੇ ਆ ਸਕੇਗੀ।