Ludhiana Crime : ਦਾਤ ਮਾਰਨ ਦਾ ਡਰਾਵਾ ਦੇ ਕੇ ਪਿਉ-ਪੁੱਤ ਨੂੰ ਲੁੱਟਿਆ, ਮੋਟਰਸਾਈਕਲ ਤੇ ਮੋਬਾਈਲ ਖੋਹ ਕੇ ਬਦਮਾਸ਼ ਹੋਏ ਫਰਾਰ
ਜਾਂਚ ਅਧਿਕਾਰੀ ਸੁਖਵਿੰਦਰ ਸਿੰਘ ਨੇ ਦੱਸਿਆ ਕਿ ਪੁਲਿਸ ਨੇ ਲੇਖਰਾਜ ਦੀ ਸ਼ਿਕਾਇਤ ਤੇ ਅਣਪਛਾਤੇ ਤਿੰਨ ਬਦਮਾਸ਼ਾਂ ਦੇ ਖਿਲਾਫ ਕੇਸ ਦਰਜ ਕਰ ਲਿਆ ਹੈ। ਪੁਲਿਸ ਦਾ ਕਹਿਣਾ ਹੈ ਕਿ ਇਲਾਕੇ 'ਚ ਲੱਗੇ ਸੀਸੀਟੀਵੀ ਕੈਮਰਿਆਂ ਦੀ ਫੁਟੇਜ ਖੰਗਾਲ ਕੇ ਬਦਮਾਸ਼ਾਂ ਦੀ ਤਲਾਸ਼ ਕੀਤੀ ਜਾ ਰਹੀ ਹੈ ਜਲਦੀ ਹੀ ਉਨ੍ਹਾਂ ਨੂੰ ਗ੍ਰਿਫਤਾਰ ਕੀਤਾ ਜਾਵੇਗਾ।
Publish Date: Fri, 06 Feb 2026 03:46 PM (IST)
Updated Date: Fri, 06 Feb 2026 03:49 PM (IST)
ਸੁਸ਼ੀਲ ਕੁਮਾਰ ਸ਼ਸ਼ੀ, ਪੰਜਾਬੀ ਜਾਗਰਣ ਲੁਧਿਆਣਾ : ਬਾਜ਼ਾਰ ਤੋਂ ਘਰ ਜਾ ਰਹੇ ਪਿਉ-ਪੁੱਤਰ ਨੂੰ ਨਿਸ਼ਾਨਾ ਬਣਾਉਂਦਿਆਂ ਤਿੰਨ ਬਦਮਾਸ਼ਾਂ ਨੇ ਦਾਤ ਦੀ ਨੋਕ 'ਤੇ ਉਨ੍ਹਾਂ ਕੋਲੋਂ ਮੋਟਰਸਾਈਕਲ ਤੇ ਮੋਬਾਈਲ ਫੋਨ ਲੁੱਟ ਲਿਆ। ਇਸ ਮਾਮਲੇ 'ਚ ਥਾਣਾ ਦਰੇਸ਼ੀ ਦੀ ਪੁਲਿਸ ਨੇ ਗੁਰਨੀਤ ਨਗਰ ਡਾਬਾ ਰੋਡ ਦੇ ਰਹਿਣ ਵਾਲੇ ਲੇਖ ਰਾਜ ਦੀ ਸ਼ਿਕਾਇਤ 'ਤੇ ਤਿੰਨ ਅਣਪਛਾਤੇ ਵਿਅਕਤੀਆਂ ਖਿਲਾਫ ਕੇਸ ਦਰਜ ਕਰ ਲਿਆ ਹੈ।
ਪੁਲਿਸ ਨੂੰ ਸ਼ਿਕਾਇਤ ਦਿੰਦਿਆਂ ਲੇਖਰਾਜ ਨੇ ਦੱਸਿਆ ਕਿ ਬੀਤੇ ਦਿਨ ਉਹ ਆਪਣੇ ਬੇਟੇ ਰੋਹਿਤ ਕੁਮਾਰ ਨਾਲ ਹਿਮਾਚਲ ਨੰਬਰ ਦੇ ਆਪਣੇ ਮੋਟਰਸਾਈਕਲ ਤੇ ਸਵਾਰ ਹੋ ਕੇ ਸਮਰਾਲਾ ਚੌਕ ਤੋਂ ਬਸਤੀ ਜੋਧੇਵਾਲ ਵੱਲ ਜਾ ਰਹੇ ਸਨ। ਜਿਵੇਂ ਹੀ ਪਿਉ-ਪੁੱਤ ਜੀਓ ਪੈਟਰੋਲ ਪੰਪ ਲਾਗੇ ਪਹੁੰਚੇ ਤਾਂ ਤਿੰਨ ਅਣਪਛਾਤੇ ਵਿਅਕਤੀਆਂ ਨੇ ਉਨ੍ਹਾਂ ਨੂੰ ਘੇਰ ਲਿਆ। ਮੁਲਜ਼ਮਾਂ ਨੇ ਤੇਜ਼ਧਾਰ ਹਥਿਆਰਾਂ ਦੀ ਨੋਕ 'ਤੇ ਪਿਉ-ਪੁੱਤ ਕੋਲੋਂ ਮੋਟਰਸਾਈਕਲ ਅਤੇ ਮੋਬਾਈਲ ਲੁੱਟ ਲਿਆ। ਵਾਰਦਾਤ ਨੂੰ ਅੰਜਾਮ ਦੇਣ ਤੋਂ ਬਾਅਦ ਮੁਲਜ਼ਮ ਧਮਕੀਆਂ ਦਿੰਦੇ ਹੋਏ ਮੌਕੇ ਤੋਂ ਫਰਾਰ ਹੋ ਗਏ। ਉਧਰੋਂ ਇਸ ਮਾਮਲੇ 'ਚ ਜਾਂਚ ਅਧਿਕਾਰੀ ਸੁਖਵਿੰਦਰ ਸਿੰਘ ਨੇ ਦੱਸਿਆ ਕਿ ਪੁਲਿਸ ਨੇ ਲੇਖਰਾਜ ਦੀ ਸ਼ਿਕਾਇਤ ਤੇ ਅਣਪਛਾਤੇ ਤਿੰਨ ਬਦਮਾਸ਼ਾਂ ਦੇ ਖਿਲਾਫ ਕੇਸ ਦਰਜ ਕਰ ਲਿਆ ਹੈ। ਪੁਲਿਸ ਦਾ ਕਹਿਣਾ ਹੈ ਕਿ ਇਲਾਕੇ 'ਚ ਲੱਗੇ ਸੀਸੀਟੀਵੀ ਕੈਮਰਿਆਂ ਦੀ ਫੁਟੇਜ ਖੰਗਾਲ ਕੇ ਬਦਮਾਸ਼ਾਂ ਦੀ ਤਲਾਸ਼ ਕੀਤੀ ਜਾ ਰਹੀ ਹੈ ਜਲਦੀ ਹੀ ਉਨ੍ਹਾਂ ਨੂੰ ਗ੍ਰਿਫਤਾਰ ਕੀਤਾ ਜਾਵੇਗਾ।