- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਅਰਬਨ ਅਸਟੇਟ ਦੁੱਗਰੀ ਦੀ ਵਾਸੀ ਮੇਹਰ ਨੇ ਪੁਲਿਸ ਨੂੰ ਦੱਸਿਆ ਕਿ ਉਹ ਆਪਣੇ ਪਰਿਵਾਰਕ ਮੈਂਬਰਾਂ ਸਮੇਤ ਕਿਸੇ ਨਿੱਜੀ ਕੰਮ ਲਈ ਘਰ ਤੋਂ ਬਾਹਰ ਗਏ ਹੋਏ ਸਨ। 2 ਸਤੰਬਰ ਤੋਂ ਕੁਝ ਹਫਤਿਆਂ ਲਈ ਬਾਹਰ ਗਈ ਸੀ। ਉਨ੍ਹਾਂ ਦੀ ਗੈਰਹਾਜ਼ਰੀ ਦਾ ਫਾਇਦਾ ਚੁੱਕਦਿਆਂ ਅਣਪਛਾਤੇ ਵਿਅਕਤੀ ਘਰ 'ਚ ਦਾਖ਼ਲ ਹੋਏ ਤੇ ਅਲਮਾਰੀਆਂ 'ਚੋਂ ਕੀਮਤੀ ਸਾਮਾਨ ਚੋਰੀ ਕਰ ਲਿਆ। ਹੁਣ ਪਰਿਵਾਰ ਜਦ ਵਾਪਸ ਘਰ ਪਹੁੰਚਿਆ ਤਾਂ ਅਲਮਾਰੀਆਂ ਖੁੱਲ੍ਹੀਆਂ ਦੇਖ ਉਨ੍ਹਾਂ ਦੇ ਹੋਸ਼ ਉੱਡ ਗਏ।

ਸੁਸ਼ੀਲ ਕੁਮਾਰ ਸ਼ਸ਼ੀ, ਪੰਜਾਬੀ ਜਾਗਰਣ ਲੁਧਿਆਣਾ : ਦੁੱਗਰੀ ਦੇ ਅਰਬਨ ਅਸਟੇਟ ਇਲਾਕੇ ਵਿੱਚ ਅਣਪਛਾਤੇ ਚੋਰਾਂ ਨੇ ਇੱਕ ਘਰ ਨੂੰ ਨਿਸ਼ਾਨਾ ਬਣਾ ਕੇ ਡੇਢ ਲੱਖ ਰੁਪਏ ਦੀ ਨਕਦੀ ਅਤੇ ਬੇਸ਼ਕੀਮਤੀ ਗਹਿਣਿਆਂ ਸਮੇਤ ਕੀਮਤੀ ਸਾਮਾਨ ਚੋਰੀ ਕਰ ਲਿਆ। ਚੋਰ ਘਰ ਵਿੱਚੋਂ ਸੋਨੇ, ਚਾਂਦੀ ਅਤੇ ਹੀਰਿਆਂ ਦੇ ਗਹਿਣੇ, ਲੈਪਟਾਪ, ਕੈਮਰਾ ਅਤੇ ਹੋਰ ਸਾਮਾਨ ਲੈ ਕੇ ਫ਼ਰਾਰ ਹੋ ਗਏ।
ਅਰਬਨ ਅਸਟੇਟ ਦੁੱਗਰੀ ਦੀ ਵਾਸੀ ਮੇਹਰ ਨੇ ਪੁਲਿਸ ਨੂੰ ਦਿੱਤੀ ਸ਼ਿਕਾਇਤ ਵਿੱਚ ਦੱਸਿਆ ਕਿ ਉਹ ਆਪਣੇ ਪਰਿਵਾਰਕ ਮੈਂਬਰਾਂ ਸਮੇਤ ਕਿਸੇ ਨਿੱਜੀ ਕੰਮ ਲਈ ਘਰ ਤੋਂ ਬਾਹਰ ਗਏ ਹੋਏ ਸਨ। 2 ਸਤੰਬਰ ਤੋਂ ਕੁਝ ਹਫਤਿਆਂ ਲਈ ਬਾਹਰ ਗਈ ਸੀ। ਉਨ੍ਹਾਂ ਦੀ ਗੈਰਹਾਜ਼ਰੀ ਦਾ ਫਾਇਦਾ ਚੁੱਕਦਿਆਂ ਅਣਪਛਾਤੇ ਵਿਅਕਤੀ ਘਰ ਵਿੱਚ ਦਾਖ਼ਲ ਹੋਏ ਅਤੇ ਅਲਮਾਰੀਆਂ ਵਿੱਚੋਂ ਕੀਮਤੀ ਸਾਮਾਨ ਚੋਰੀ ਕਰ ਲਿਆ। ਹੁਣ ਪਰਿਵਾਰ ਜਦ ਵਾਪਸ ਘਰ ਪਹੁੰਚਿਆ ਤਾਂ ਅਲਮਾਰੀਆਂ ਖੁੱਲ੍ਹੀਆਂ ਦੇਖ ਉਨ੍ਹਾਂ ਦੇ ਹੋਸ਼ ਉੱਡ ਗਏ। ਜਾਂਚ ਕਰਨ ’ਤੇ ਅਲਮਾਰੀਆਂ ਵਿੱਚੋਂ ਕਰੀਬ ਡੇਢ ਲੱਖ ਰੁਪਏ ਦੀ ਨਕਦੀ ਤੋਂ ਇਲਾਵਾ ਸੋਨੇ, ਚਾਂਦੀ ਅਤੇ ਹੀਰਿਆਂ ਦੇ ਗਹਿਣੇ, ਐਚਪੀ ਕੰਪਨੀ ਦਾ ਲੈਪਟਾਪ, ਕੈਮਰਾ ਅਤੇ ਹੋਰ ਕੀਮਤੀ ਸਾਮਾਨ ਗਾਇਬ ਮਿਲਿਆ। ਪਰਿਵਾਰ ਨੇ ਤੁਰੰਤ ਪੁਲਿਸ ਨੂੰ ਸੂਚਿਤ ਕੀਤਾ।