- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਥਾਣਾ ਮੁਖੀ ਪਵਿੱਤਰ ਸਿੰਘ ਨੇ ਦੱਸਿਆ ਕਿ ਪੁਲਿਸ ਨੂੰ ਪਿੰਡ ਭੌਰਲਾ ਵਿਖੇ ਇਕ ਪ੍ਰਵਾਸੀ ਮਜ਼ਦੂਰ ਦੇ ਕਤਲ ਦੀ ਸੂਚਨਾ ਮਿਲੀ ਸੀ। ਮੌਕੇ ’ਤੇ ਪਹੁੰਚੀ ਪੁਲਿਸ ਨੇ ਲਾਸ਼ ਕਬਜ਼ੇ ’ਚ ਲੈ ਕੇ ਜਾਂਚ ਸ਼ੁਰੂ ਕੀਤੀ। ਮ੍ਰਿਤਕ ਦੀ ਪਛਾਣ ਰਾਜ ਕੁਮਾਰ ਰਾਜੂ ਪੁੱਤਰ ਤੁਲਸ ਰਾਮ, ਵਾਸੀ ਅਹਿਮਦਾਬਾਦ, ਹਾਲ ਵਾਸੀ ਪਿੰਡ ਭੌਰਲਾ ਵਜੋਂ ਹੋਈ ਹੈ।ਉਹ ਇਕ ਨਿੱਜੀ ਫੈਕਟਰੀ ’ਚ ਡਰਾਈਵਰ ਵਜੋਂ ਕੰਮ ਕਰਦਾ ਸੀ।

ਸਰਵਣ ਸਿੰਘ ਭੰਗਲਾਂ, ਪੰਜਾਬੀ ਜਾਗਰਣ, ਸਮਰਾਲਾ : ਸਮਰਾਲਾ ਨੇੜਲੇ ਪਿੰਡ ਭੌਰਲਾ ਵਿਖੇ ਪਤਨੀ ਨਾਲ ਨਾਜਾਇਜ਼ ਸਬੰਧਾਂ ਦੇ ਸ਼ੱਕ ’ਚ ਇਕ ਵਿਅਕਤੀ ਨੇ ਆਪਣੇ ਭਰਾ ਨਾਲ ਮਿਲ ਕੇ 23 ਸਾਲਾ ਨੌਜਵਾਨ ਦਾ ਲੱਕੜ ਦੇ ਬਾਲਿਆਂ ਨਾਲ ਵਾਰ ਕਰ ਕੇ ਕਤਲ ਕਰ ਦਿੱਤਾ। ਪੁਲਿਸ ਨੇ ਇਕ ਮੁਲਜ਼ਮ ਨੂੰ ਗ੍ਰਿਫ਼ਤਾਰ ਕਰ ਲਿਆ ਹੈ, ਜਦਕਿ ਦੂਜੇ ਦੀ ਭਾਲ ਕੀਤੀ ਜਾ ਰਹੀ ਹੈ।
ਥਾਣਾ ਮੁਖੀ ਪਵਿੱਤਰ ਸਿੰਘ ਨੇ ਦੱਸਿਆ ਕਿ ਪੁਲਿਸ ਨੂੰ ਪਿੰਡ ਭੌਰਲਾ ਵਿਖੇ ਇਕ ਪ੍ਰਵਾਸੀ ਮਜ਼ਦੂਰ ਦੇ ਕਤਲ ਦੀ ਸੂਚਨਾ ਮਿਲੀ ਸੀ। ਮੌਕੇ ’ਤੇ ਪਹੁੰਚੀ ਪੁਲਿਸ ਨੇ ਲਾਸ਼ ਕਬਜ਼ੇ ’ਚ ਲੈ ਕੇ ਜਾਂਚ ਸ਼ੁਰੂ ਕੀਤੀ। ਮ੍ਰਿਤਕ ਦੀ ਪਛਾਣ ਰਾਜ ਕੁਮਾਰ ਰਾਜੂ ਪੁੱਤਰ ਤੁਲਸ ਰਾਮ, ਵਾਸੀ ਅਹਿਮਦਾਬਾਦ, ਹਾਲ ਵਾਸੀ ਪਿੰਡ ਭੌਰਲਾ ਵਜੋਂ ਹੋਈ ਹੈ।ਉਹ ਇਕ ਨਿੱਜੀ ਫੈਕਟਰੀ ’ਚ ਡਰਾਈਵਰ ਵਜੋਂ ਕੰਮ ਕਰਦਾ ਸੀ।
ਥਾਣਾ ਮੁਖੀ ਅਨੁਸਾਰ ਮੁੱਢਲੀ ਜਾਂਚ ’ਚ ਸਾਹਮਣੇ ਆਇਆ ਕਿ ਪਿੰਡ ਦੇ ਜਸਵਿੰਦਰ ਸਿੰਘ ਨੂੰ ਸ਼ੱਕ ਸੀ ਕਿ ਰਾਜ ਕੁਮਾਰ ਦੇ ਉਸ ਦੀ ਪਤਨੀ ਨਾਲ ਨਾਜਾਇਜ਼ ਸਬੰਧ ਹਨ। ਇਸ ਸ਼ੱਕ ਕਾਰਨ ਜਸਵਿੰਦਰ ਨੇ ਆਪਣੇ ਭਰਾ ਕੁਲਦੀਪ ਸਿੰਘ ਨਾਲ ਮਿਲ ਕੇ ਰਾਜ ਕੁਮਾਰ ’ਤੇ ਲੱਕੜ ਦੇ ਬਾਲਿਆਂ ਨਾਲ ਵਾਰ ਕੀਤੇ, ਜਿਸ ਕਾਰਨ ਉਸ ਦੀ ਮੌਤ ਹੋ ਗਈ।
ਪੁਲਿਸ ਨੇ ਜਸਵਿੰਦਰ ਸਿੰਘ ਪੁੱਤਰ ਹਰਬੰਸ ਸਿੰਘ ਨੂੰ ਗ੍ਰਿਫ਼ਤਾਰ ਕਰ ਲਿਆ ਹੈ। ਦੂਜੇ ਮੁਲਜ਼ਮ ਕੁਲਦੀਪ ਸਿੰਘ, ਜੋ ਹਲਵਾਈ ਦਾ ਕੰਮ ਕਰਦਾ ਹੈ, ਦੀ ਗ੍ਰਿਫ਼ਤਾਰੀ ਲਈ ਛਾਪੇਮਾਰੀ ਕੀਤੀ ਜਾ ਰਹੀ ਹੈ।