- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਕੈਨੇਡਾ ਮਨੀ ਟ੍ਰਾਂਸਫਰ ਕਰਨ ਦੇ ਨਾਂ ’ਤੇ 85 ਲੱਖ ਰੁਪਏ ਹਾਸਲ ਕਰਨ ਤੋਂ ਬਾਅਦ ਰਕਮ ਕੈਨੇਡਾ ਨਾ ਭੇਜਣ ਅਤੇ ਵਾਪਸ ਮੰਗਣ ’ਤੇ ਵੀ ਪੈਸੇ ਵਾਪਸ ਨਾ ਕਰਨ ਦੇ ਦੋਸ਼ ਹੇਠ ਪੁਲਿਸ ਨੇ ਮਨੀ ਚੇਂਜਰ ਦਾ ਕੰਮ ਕਰਨ ਵਾਲੇ ਵਿਅਕਤੀ ਖ਼ਿਲਾਫ਼ ਧੋਖਾਧੜੀ ਦਾ ਮਾਮਲਾ ਦਰਜ ਕੀਤਾ ਹੈ।

ਸੁਸ਼ੀਲ ਕੁਮਾਰ ਸ਼ਸ਼ੀ,ਪੰਜਾਬੀ ਜਾਗਰਣ, ਲੁਧਿਆਣਾ : ਕੈਨੇਡਾ ਮਨੀ ਟ੍ਰਾਂਸਫਰ ਕਰਨ ਦੇ ਨਾਂ ’ਤੇ 85 ਲੱਖ ਰੁਪਏ ਹਾਸਲ ਕਰਨ ਤੋਂ ਬਾਅਦ ਰਕਮ ਕੈਨੇਡਾ ਨਾ ਭੇਜਣ ਅਤੇ ਵਾਪਸ ਮੰਗਣ ’ਤੇ ਵੀ ਪੈਸੇ ਵਾਪਸ ਨਾ ਕਰਨ ਦੇ ਦੋਸ਼ ਹੇਠ ਪੁਲਿਸ ਨੇ ਮਨੀ ਚੇਂਜਰ ਦਾ ਕੰਮ ਕਰਨ ਵਾਲੇ ਵਿਅਕਤੀ ਖ਼ਿਲਾਫ਼ ਧੋਖਾਧੜੀ ਦਾ ਮਾਮਲਾ ਦਰਜ ਕੀਤਾ ਹੈ। ਸ਼ਿਕਾਇਤ ਦੀ ਜਾਂਚ ਤੋਂ ਬਾਅਦ ਪੁਲਿਸ ਨੇ ਕਾਰਵਾਈ ਕੀਤੀ ਹੈ।
ਪੁਲਿਸ ਨੂੰ ਸ਼ਿਕਾਇਤ ਦਰਜ ਕਰਵਾਉਂਦਿਆਂ ਜਨਤਾ ਇਨਕਲੇਵ, ਧਾਂਦਰਾ ਰੋਡ ਵਾਸੀ ਕੁਲਤੇਜ ਸਿੰਘ ਨੇ ਦੱਸਿਆ ਕਿ ਮੁਲਜ਼ਮ ਗਗਨਦੀਪ ਸਿੰਘ ਧਾਲੀਵਾਲ ਮਨੀ ਚੇਂਜਰ ਦਾ ਕੰਮ ਕਰਦਾ ਹੈ। ਸ਼ਿਕਾਇਤਕਰਤਾ ਮੁਤਾਬਕ ਉਸ ਦੇ ਜੀਜਾ ਬਲਜਿੰਦਰ ਸਿੰਘ ਸਿੱਧੂ ਵੱਲੋਂ ਮੁਲਜ਼ਮ ਨੂੰ 85 ਲੱਖ ਰੁਪਏ ਕੈਨੇਡਾ ਮਨੀ ਟ੍ਰਾਂਸਫਰ ਕਰਨ ਲਈ ਦਿੱਤੇ ਗਏ ਸਨ।
ਦੋਸ਼ ਹੈ ਕਿ ਰਕਮ ਹਾਸਲ ਕਰਨ ਤੋਂ ਬਾਅਦ ਮੁਲਜ਼ਮ ਨੇ ਪੈਸੇ ਕੈਨੇਡਾ ਟ੍ਰਾਂਸਫਰ ਨਹੀਂ ਕੀਤੇ। ਇਸ ਤੋਂ ਬਾਅਦ ਜਦੋਂ ਰਕਮ ਵਾਪਸ ਮੰਗੀ ਗਈ ਤਾਂ ਮੁਲਜ਼ਮ ਨੇ ਪੈਸੇ ਵਾਪਸ ਕਰਨ ਦੀ ਬਜਾਏ ਟਾਲਮਟੋਲ ਕੀਤੀ। ਸ਼ਿਕਾਇਤਕਰਤਾ ਅਨੁਸਾਰ ਲੰਮਾ ਸਮਾਂ ਬੀਤਣ ਦੇ ਬਾਵਜੂਦ ਨਾ ਤਾਂ 85 ਲੱਖ ਰੁਪਏ ਕੈਨੇਡਾ ਭੇਜੇ ਗਏ ਅਤੇ ਨਾ ਹੀ ਰਕਮ ਵਾਪਸ ਕੀਤੀ ਗਈ।
ਮਾਮਲੇ ਦੀ ਸ਼ਿਕਾਇਤ ਮਿਲਣ ਤੋਂ ਬਾਅਦ ਪੁਲਿਸ ਵੱਲੋਂ ਪੜਤਾਲ ਕੀਤੀ ਗਈ। ਪੜਤਾਲ ਮਗਰੋਂ ਥਾਣਾ ਸਦਰ ਦੀ ਪੁਲਿਸ ਨੇ ਗਗਨਦੀਪ ਸਿੰਘ ਧਾਲੀਵਾਲ ਵਾਸੀ ਬੁਰਜ ਹਰੀ ਸਿੰਘ, ਰਾਏਕੋਟ ਖ਼ਿਲਾਫ਼ ਧਾਰਾ 406 ਅਤੇ 420 ਆਈਪੀਸੀ ਤਹਿਤ ਮਾਮਲਾ ਦਰਜ ਕੀਤਾ ਗਿਆ ਹੈ। ਪੁਲਿਸ ਵੱਲੋਂ ਹੁਣ 85 ਲੱਖ ਰੁਪਏ ਦੇ ਮਨੀ ਟ੍ਰਾਂਸਫਰ ਨਾਲ ਜੁੜੇ ਲੈਣ-ਦੇਣ ਅਤੇ ਮਾਮਲੇ ਦੇ ਹੋਰ ਤੱਥਾਂ ਦੀ ਜਾਂਚ ਕੀਤੀ ਜਾ ਰਹੀ ਹੈ।