- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਕੰਮ ਤੋਂ ਘਰ ਪਰਤ ਰਹੇ ਡਰਾਈਵਰ ਨੂੰ ਤਿੰਨ ਬਦਮਾਸ਼ਾਂ ਨੇ ਘੇਰ ਕੇ ਉਸ ਦੀ ਧੌਣ ’ਤੇ ਦਾਤ ਰੱਖ ਦਿੱਤੀ ਅਤੇ ਨਕਦੀ ਤੇ ਡੈਬਿਟ ਕਾਰਡ ਲੁੱਟ ਕੇ ਫਰਾਰ ਹੋ ਗਏ। ਥਾਣਾ ਡੇਹਲੋਂ ਦੀ ਪੁਲਿਸ ਨੇ ਮਾਮਲੇ ਦੀ ਜਾਂਚ ਦੌਰਾਨ ਦੋ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕਰ ਲਿਆ ਹੈ, ਜਦਕਿ ਤੀਜੇ ਦੀ ਭਾਲ ਜਾਰੀ ਹੈ।

ਸੁਸ਼ੀਲ ਕੁਮਾਰ ਸ਼ਸ਼ੀ, ਪੰਜਾਬੀ ਜਾਗਰਣ, ਲੁਧਿਆਣਾ : ਕੰਮ ਤੋਂ ਘਰ ਪਰਤ ਰਹੇ ਡਰਾਈਵਰ ਨੂੰ ਤਿੰਨ ਬਦਮਾਸ਼ਾਂ ਨੇ ਘੇਰ ਕੇ ਉਸ ਦੀ ਧੌਣ ’ਤੇ ਦਾਤ ਰੱਖ ਦਿੱਤੀ ਅਤੇ ਨਕਦੀ ਤੇ ਡੈਬਿਟ ਕਾਰਡ ਲੁੱਟ ਕੇ ਫਰਾਰ ਹੋ ਗਏ। ਥਾਣਾ ਡੇਹਲੋਂ ਦੀ ਪੁਲਿਸ ਨੇ ਮਾਮਲੇ ਦੀ ਜਾਂਚ ਦੌਰਾਨ ਦੋ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕਰ ਲਿਆ ਹੈ, ਜਦਕਿ ਤੀਜੇ ਦੀ ਭਾਲ ਜਾਰੀ ਹੈ।
ਪੁਲਿਸ ਅਨੁਸਾਰ ਗ੍ਰਿਫ਼ਤਾਰ ਮੁਲਜ਼ਮਾਂ ਦੀ ਪਛਾਣ ਪਿੰਡ ਰੁੜਕਾ ਵਾਸੀ ਜਗਰੂਪ ਸਿੰਘ ਅਤੇ ਡੇਹਲੋਂ ਵਾਸੀ ਦਲਵਿੰਦਰ ਸਿੰਘ ਵਜੋਂ ਹੋਈ ਹੈ। ਤੀਜੇ ਮੁਲਜ਼ਮ ਦੀ ਪਛਾਣ ਪਿੰਡ ਰੁੜਕਾ ਦੇ ਗੁਰਚਰਨ ਸਿੰਘ ਵਜੋਂ ਹੋਈ ਹੈ।
ਪਿੰਡ ਬੋਲਦੇ ਵਾਸੀ ਗੁਰਜੀਤ ਸਿੰਘ ਨੇ ਪੁਲਿਸ ਨੂੰ ਦਿੱਤੀ ਸ਼ਿਕਾਇਤ ਵਿੱਚ ਦੱਸਿਆ ਕਿ ਉਹ ਡਰਾਈਵਰ ਹੈ। ਬੀਤੇ ਦਿਨ ਕੰਮ ਤੋਂ ਘਰ ਪਰਤਦਿਆਂ ਉਹ ਰਸਤੇ ਵਿੱਚ ਪਿਸ਼ਾਬ ਕਰਨ ਲਈ ਰੁਕਿਆ ਸੀ। ਇਸੇ ਦੌਰਾਨ ਤਿੰਨ ਨੌਜਵਾਨਾਂ ਨੇ ਉਸ ਨੂੰ ਘੇਰ ਲਿਆ ਅਤੇ ਕੁੱਟਮਾਰ ਕਰਦਿਆਂ ਧੌਣ ’ਤੇ ਦਾਤ ਰੱਖ ਦਿੱਤੀ। ਮੁਲਜ਼ਮ ਉਸ ਦੀ ਜੇਬ ਵਿੱਚੋਂ ਨਕਦੀ ਅਤੇ ਡੈਬਿਟ ਕਾਰਡ ਕੱਢ ਕੇ ਫਰਾਰ ਹੋ ਗਏ।
ਏਐੱਸਆਈ ਸਾਬਰ ਖਾਨ ਨੇ ਦੱਸਿਆ ਕਿ ਗੁਰਜੀਤ ਸਿੰਘ ਦੀ ਸ਼ਿਕਾਇਤ ’ਤੇ ਮੁਲਜ਼ਮਾਂ ਖ਼ਿਲਾਫ਼ ਕੇਸ ਦਰਜ ਕੀਤਾ ਗਿਆ ਸੀ। ਜਾਂਚ ਦੌਰਾਨ ਪੁਲਿਸ ਨੇ ਜਗਰੂਪ ਸਿੰਘ ਅਤੇ ਦਲਵਿੰਦਰ ਸਿੰਘ ਨੂੰ ਬੇਆਬਾਦ ਖੰਡਰਾਂ ਨੇੜਿਓਂ ਗ੍ਰਿਫ਼ਤਾਰ ਕਰ ਲਿਆ। ਦੋਵਾਂ ਨੂੰ ਅਦਾਲਤ ਵਿੱਚ ਪੇਸ਼ ਕੀਤਾ ਗਿਆ, ਜਿੱਥੋਂ ਪੁੱਛਗਿੱਛ ਲਈ ਦੋ ਦਿਨ ਦਾ ਪੁਲਿਸ ਰਿਮਾਂਡ ਮਿਲਿਆ ਹੈ। ਪੁਲਿਸ ਤੀਜੇ ਮੁਲਜ਼ਮ ਗੁਰਚਰਨ ਸਿੰਘ ਦੀ ਭਾਲ ਕਰ ਰਹੀ ਹੈ।